ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਸੁੱਕੇ ਰਾਸ਼ਨ ਸਬਜ਼ੀਆਂ ਅਤੇ ਪੀਣ ਵਾਲੇ ਪਾਣੀ ਦੀ ਸੇਵਾ

Spread the love

ਸ਼੍ਰੀ ਮੁਕਤਸਰ ਸਾਹਿਬ, 02 ਸਤੰਬਰ () ਪਿੰਡ ਚੱਕ ਗਾਂਧਾ ਸਿੰਘ ਵਾਲਾ ਦੇ ਸਮੂਹ ਨਗਰ ਦੇ ਸਹਿਯੋਗ ਨਾਲ ਨੌਜਵਾਨ ਭਾਰਤ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਇਕਾਈ ਚੱਕ ਗਾਂਧਾ ਸਿੰਘ ਵਾਲਾ ਵੱਲੋਂ ਹੜ ਪੀੜਤਾਂ ਦੀ ਮਦਦ ਲਈ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਲਗਪਗ 150 ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀ ਸਹਾਇਤਾ ਪਹੁੰਚਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਬਰੀਵਾਲਾ ਦੇ ਆਗੂ ਜਸਪਾਲ ਸਿੰਘ ਪਾਲਾ ਕੰਵਰਜੀਤ ਸਿੰਘ, ਰਮਨਦੀਪ ਸਿੰਘ, ਕਰਮਤੇਜ ਸਿੰਘ, ਕੇਵਲ ਸਿੰਘ ਨੌਜਵਾਨ ਭਾਰਤ ਸਭਾ ਦੇ ਜਨਰਲ ਸਕੱਤਰ ਮੰਗਾ ਆਜ਼ਾਦ, ਜਿਲ੍ਹਾ ਕਮੇਟੀ ਮੈਂਬਰ ਰਾਜਪ੍ਰੀਤ ਸਿੰਘ, ਵਿੱਕੀ ਸਿੰਘ, ਰਵੀ ਸਿੰਘ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਵਿੱਚ ਹੜਾਂ ਨੇ ਤਬਾਹੀ ਮਚਾਈ ਹੋਈ ਹੈ ਜਿਸ ਨਾਲ ਲੋਕਾਂ ਦੇ ਜਾਣ ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਹੜ੍ਹਾਂ ਦੀ ਸਥਿਤੀ ਨਾਲ ਨਿਜਠਣ ਲਈ ਅਗਾਊ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਨਾ ਹੀ ਕੋਈ ਬਦਲਵੇਂ ਪ੍ਰਬੰਧ ਕੀਤੇ ਹਨ ਜਿਸ ਕਰਕੇ ਲੱਖਾਂ ਲੋਕ ਬੇਘਰ ਹੋ ਚੁੱਕੇ ਹਨ ਅਤੇ ਲੱਖਾਂ ਏਕੜ ਫਸਲ ਦਾ ਨੁਕਸਾਨ ਹੋਇਆ ਹੈ। ਇਸ ਮੌਕੇ ਜਗਮੀਤ ਸਿੰਘ ਸੰਧੂ ਅਤੇ ਜਗਸੀਰ ਸਿੰਘ ਬੱਗਾ ਨੇ ਕਿਹਾ ਕਿ ਪਿੰਡ ਚੱਕ ਗਾਂਧਾ ਸਿੰਘ ਵਾਲਾ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੀਆਂ ਪਿੰਡ ਇਕਾਈਆਂ ਵੱਲੋਂ ਪੂਰੇ ਪਿੰਡ ਵਿੱਚੋਂ ਸੁੱਕਾ ਰਾਸ਼ਨ, ਪੀਣ ਵਾਲਾ ਪਾਣੀ, ਸਬਜ਼ੀਆਂ, ਦਾਲਾਂ ਲਗਭਗ 150 ਪਰਿਵਾਰਾਂ ਨੂੰ ਫਾਜ਼ਿਲਕਾ ਜ਼ਿਲੇ ਦੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚਾਇਆ ਗਿਆ। ਉਹਨਾਂ ਮੰਗ ਕੀਤੀ ਕਿ ਹੜ ਪ੍ਰਭਾਵਿਤ ਲੋਕਾਂ ਨੂੰ ਮ੍ਰਿਤਕਾਂ ਨੂੰ 10 ਲੱਖ ਰੁਪਏ, ਫਸਲ ਦਾ 70 ਹਜ ਪ੍ਰਤੀ ਏਕੜ ਮੁਆਵਜ਼ਾ, ਮਾਲ ਡੰਗਰਾਂ ਦੇ ਮਾਰਨ ਦਾ ਇਕ ਲੱਖ ਰੁਪਆ ਪ੍ਰਤੀ ਇਕ ਜਾਨਵਰ ਮੁਆਵਜ਼ਾ ਦਿੱਤਾ ਜਾਵੇ ਅਤੇ ਹੜ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਅਨੋਖ ਸਿੰਘ ਫੌਜੀ, ਰਵੀ ਸਿੰਘ, ਅਜੇਪਾਲ ਸਿੰਘ, ਜਸਵੀਰ ਸਿੰਘ ਦੀਪੂ, ਕੁਲਵੀਰ ਸਿੰਘ, ਬੇਅੰਤ ਸਿੰਘ, ਰਣਧੀਰ ਸਿੰਘ, ਇੰਦਰਜੀਤ ਸਿੰਘ ਆਦਿ ਮੌਜੂਦ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *