ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਡੇਰਾ ਭਾਈ ਮਸਤਾਨ ਸਿੰਘ ਸਕੂਲ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ: ਸ੍ਰੀ ਹਿਮਾਂਸ਼ੂ ਅਰੋੜਾ

Spread the love

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਗੁਰਮੀਤ ਵਰਮਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀਆਂ ਹਦਾਇਤਾਂ ਅਨੁਸਾਰ 21 ਜੁਲਾਈ 2025 ਨੂੰ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੀਆਂ ਵੱਲੋਂ ਡੇਰਾ ਭਾਈ ਮਸਤਾਨ ਸਿੰਘ ਪਬਲਿਕ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਪੋਕਸੋ ਐਕਟ ਅਤੇ ਅੰਤਰਰਾਸ਼ਟਰੀ ਨਿਆਂ ਦਿਵਸ ਦੇ ਉਪਰਾਲੇ ਹੇਠ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਹਿਮਾਂਸ਼ੂ ਅਰੋੜਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇ ਵੱਖ-ਵੱਖ ਨੁਕਤਿਆਂ ਅਤੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਹਨਾਂ ਨੇ ਪੋਸਕੋ ਐਕਟ 2012 ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਉਹਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਆਪਣੇ ਮਾਤਾ ਪਿਤਾ ਨੂੰ ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ ਦੀਆਂ ਸਹੂਲਤਾਂ ਸਬੰਧੀ ਜਰੂਰ ਜਾਣਕਾਰੀ ਦੇਣ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਨੀਸ਼ ਚੋਪੜਾ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *