ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਾਇਆ ਗਿਆ ਬਜ਼ੁਰਗਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਸੈਮੀਨਾਰ

Spread the love

ਸ਼੍ਰੀ ਮੁਕਤਸਰ ਸਾਹਿਬ, 20 ਅਗਸਤ ()- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਫਹਿਰਿਸਤ ਏਨੀ ਲੰਮੀ ਹੈ ਕਿ ਇਸ ਨੂੰ ਵਰਨਣ ਕਰਨਾ ਨਾ ਮੁਮਕਿਨ ਹੈ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ ਬਜ਼ੁਰਗਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਸੈਮੀਨਾਰ ਹਮਾਸੂ ਅਰੋੜਾ ਸੀਨੀਅਰ ਸਿਵਲ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਹਾਜ਼ਰੀ ਵਿੱਚ ਲਾਇਆ ਗਿਆ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਸੈਮੀਨਾਰ ਦੋਰਾਨ ਸੀਨੀਅਰ ਸਿਵਲ ਜੱਜ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਵਾਇਆ ਗਿਆ ਅਤੇ ਬਜ਼ੁਰਗਾਂ ਨੂੰ ਕੋਈ ਵੀ ਮੁਸ਼ਕਲ ਆਉਣ ਤੇ 15100 ਟੋਲ ਫਰੀ ਨੰਬਰ ਤੇ ਸੰਪਰਕ ਕਰਨ ਲਈ ਕਿਹਾ ਗਿਆ, ਅਤੇ ਜੱਜ ਸਾਹਿਬ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਵੀ ਪ੍ਰੋੜਤਾ ਕੀਤੀ ਗਈ। ਅਖੀਰ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਸੀਨੀਅਰ ਸਿਵਲ ਜੱਜ ਨੂੰ ਟਰੱਸਟ ਦਾ ਸੋਵੀਨਾਰ ਦੇ ਕੇ ਕੀਤਾ ਗਿਆ। ਇਸ ਮੌਕੇ ਮਹੰਤ ਕਸ਼ਮੀਰ ਸਿੰਘ, ਜਸਪਾਲ ਸਿੰਘ ਰਿਟਾਇਰ ਲੈਕਚਰਾਰ,ਜੀਵਨ ਕੁਮਾਰ ਸਿੰਗਲਾ ਸੀਨੀਅਰ ਸਹਾਇਕ, ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਮਲਕੀਤ ਸਿੰਘ ਰਿਟਾ ਬੈਕ ਮੈਨੇਜਰ, ਬਲਜੀਤ ਸਿੰਘ ਮਾਨ ਰਿਟਾ ਪ੍ਰਿੰਸੀਪਲ, ਜਸਬੀਰ ਸਿੰਘ ਰਿਟਾ ਏ ਐਸ ਆਈ, ਸੁਖਬੀਰ ਸਿੰਘ ਜੈਲਦਾਰ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮਨੈਜਰ ਸਹਿਬ, ਗੁਰਜੀਤ ਸਿੰਘ ਜੀਤਾ, ਪਰਮਜੀਤ ਕੌਰ ਬਰਾੜ, ਚਰਨਜੀਤ ਸਿੰਘ, ਭਰਨੇਕ ਸਿੰਘ ਰਿਟਾ ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *