ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਵੱਲੋਂ ਗੈਸ ਏਜੰਸੀਆਂ ਦੇ ਡੀਲਰਾਂ ਨਾਲ ਮੀਟਿੰਗ

Spread the love

ਸ੍ਰੀ ਮੁਕਤਸਰ ਸਾਹਿਬ, 13 ਅਗਸਤ ()- ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ, ਸ੍ਰੀ ਮੁਕਤਸਰ ਸਾਹਿਬ ਸੁਖਵਿੰਦਰ ਸਿੰਘ ਗਿੱਲ ਵੱਲੋਂ ਆਮ ਜਨਤਾ ਨੂੰ ਆ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਆਉਂਦੀਆਂ ਸਮੂਹ ਗੈਸ ਏਜੰਸੀਆਂ ਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਕੰਟਰੋਲਰ ਵੱਲੋਂ ਸਮੂਹ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਕਿ ਸਮੂਹ ਖਪਤਕਾਰਾਂ ਨੂੰ ਪੂਰੇ ਵਜ਼ਨ ਦੀ ਨਿਰਵਿਘਨ ਸਪਲਾਈ ਗੈਸ ਸਿਲੰਡਰ ਦੀ ਲੀਕੇਜ਼ ਆਦਿ ਚੈਕ ਕਰਨ ਉਪਰੰਤ ਹੀ ਡਲਿਵਰੀ ਕਰਵਾਈ ਜਾਵੇ ਤਾਂ ਜੋ ਆਮ ਜਨਤਾ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਸਮੂਹ ਗੈਸ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਕਿਸੇ ਵੀ ਖਪਤਕਾਰ ਪਾਸੋਂ ਨਿਰਧਾਰਿਤ ਰੇਟਾਂ ਤੋਂ ਵੱਧ ਕੀਮਤ ਨਾ ਵਸੂਲੀ ਜਾਵੇ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੰਪਨੀ ਦੁਆਰਾ ਪ੍ਰਵਾਨਿਤ ਸਾਧਨਾਂ ਰਾਹੀਂ ਹੀ ਖਪਤਕਾਰਾਂ ਨੂੰ ਗੈਸ ਦੀ ਡਲਿਵਰੀ ਕਰਵਾਈ ਜਾਵੇ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *