ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਦੀਪਾਂਕੁਰ)- ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 23 ਜੁਲਾਈ 2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਵੀਟੈਕ ਨਿਊਟ੍ਰੀਏਸ਼ਨ ਪ੍ਰਾਈਵੇਟ ਲਿਮੀ. ਕੰਪਨੀ ਵੱਲੋਂ ਸੇਲ ਅਤੇ ਮਾਰਕਿਟਿੰਗ ਰੀਪ੍ਰੈਂਜਟਿਵ ਦੀਆਂ 08 ਅਸਾਮੀਆਂ ਲਈ ਕੇਵਲ ਲੜਕਿਆ ਦੀ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ ਹੈ ਅਤੇ ਉਮਰ 20 ਤੋਂ 40 ਸਾਲ ਹੋਣੀ ਜਰੂਰੀ ਹੈ। ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।
ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ 6ਵਾਂ ਸੈਮੀਨਾਰ ਅੱਜ
Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…







