ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 28 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

Spread the love

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਦੀਪਾਂਕੁਰ)- ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 28 ਜੁਲਾਈ 2025 ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦੋ ਵੱਖ-ਵੱਖ ਕੰਪਨੀਆਂ ਵੱਲੋਂ 150 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਲੜਕਿਆਂ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ, ਉਮਰ 25 ਤੋਂ 40 ਸਾਲ ਅਤੇ ਮੈਰਿਡ ਹੋਣਾ ਜ਼ਰੂਰੀ ਹੈ। ਇਟਰਵਿਊ ਲਈ ਲੜਕੀਆਂ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ 10ਵੀਂ, 12ਵੀਂ, ਗ੍ਰੈਜੂਏਸ਼ਨ ਪਾਸ ਅਤੇ ਉਮਰ 18 ਤੋਂ 30 ਸਾਲ ਹੋਣਾ ਜ਼ਰੂਰੀ ਹੈ। ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜ਼ਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।

  • Related Posts

    ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਸੁੰਦਰੀਕਰਨ ਪ੍ਰੋਜੈਕਟਾਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ  ਭਗਵਾਨ ਵਾਲਮੀਕਿ ਤੀਰਥ ਸਥੱਲ ਵਿਖੇ ਕਰੀਬ 17.72 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਹਨ ਵੱਖ-ਵੱਖ ਵਿਕਾਸ ਕਾਰਜ – ਹਰਭਜਨ ਸਿੰਘ ਈ.ਟੀ.ਓ.  ਸ੍ਰੀ ਬਾਲ ਜੋਗੀ ਪ੍ਰਗਟ ਨਾਥ ਜੀ ਵੱਲੋਂ ਪਾਵਨ ਸ੍ਰੀ ਵਾਲਮੀਕਿ ਤੀਰਥ ਵਿਖੇ ਕੀਤੇ ਜਾ ਰਹੇ ਵਿਕਾਸ ਪ੍ਰੋਜੈਕਟਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ

    Spread the love

    Spread the love ਅੰਮ੍ਰਿਤਸਰ, 11 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਅਤੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।…

    ਪੰਜਾਬ ਸਰਕਾਰ ਵੱਲੋਂ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤੀ ਮੁਲਾਜ਼ਮ ਵਿਰੋਧੀ ਰਿਪੋਰਟ ਤੇ ਹਸਤਾਖਰ ਕਰਨ ਵਾਲੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੀ ਫਰੀਦਕੋਟ ਵਿਖੇ ਕੋਠੀ ਦਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਘਿਰਾਓ

    Spread the love

    Spread the love ਮੰਤਰੀ ਦੇ ਪ੍ਰਤੀਨਿਧ ਵਜੋਂ ਚੇਤਾਵਨੀ ਪੱਤਰ ਲੈਣ ਆਏ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਚੇਤਾਵਣੀ ਪਤਰ ਦੇਣ ਤੋਂ ਪਹਿਲਾਂ ਧਰਨੇ ਵਿੱਚ ਬੈਠਣ ਲਈ ਕੀਤਾ ਮਜਬੂਰ, ਨਾਲ…

    Leave a Reply

    Your email address will not be published. Required fields are marked *