ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 12 ਜੂਨ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

Spread the love

ਸ੍ਰੀ ਮੁਕਤਸਰ ਸਾਹਿਬ, 09 ਜੂਨ ()-ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ 12 ਜੂਨ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦੋ ਨਾਮੀ ਕੰਪਨੀਆਂ ਹਿੱਸਾ ਲੈਣ ਜਾ ਰਹੀਆਂ ਹਨ, ਜਿਸ ਵਿੱਚ ਟਰੂ ਲਕਸ਼ਮੀ ਕੰਪਨੀ ਵੱਲੋਂ ਸੇਲ ਅਫ਼ਸਰ ਦੀਆਂ 50 ਅਸਾਮੀਆਂ ਅਤੇ ਐਲ.ਆਈ.ਸੀ. ਲਾਇਫ ਇੰਸ਼ੋਰੈਂਸ ਵੱਲੋਂ ਮਹਿਲਾ ਕੈਰੀਅਰ ਏਜੰਟ ਦੀਆਂ 50 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੂ ਲਕਸ਼ਮੀ ਕੰਪਨੀ ਵਿੱਚ ਇੰਟਰਵਿਊ ਲਈ 12ਵੀਂ ਪਾਸ ਅਤੇ 18 ਤੋਂ 35 ਸਾਲ ਉਮਰ ਦੇ ਨੌਜਵਾਨ ਭਾਗ ਲੈ ਸਕਦੇ ਹਨ ਅਤੇ ਐਲ.ਆਈ.ਸੀ. ਲਾਇਫ ਇੰਸ਼ੋਰੈਂਸ ਦੀ ਇੰਟਰਵਿਊ ਲਈ 10ਵੀਂ ਪਾਸ ਅਤੇ 18 ਤੋਂ 65 ਸਾਲ ਉਮਰ ਦੀਆਂ ਕੇਵਲ ਮਹਿਲਾਵਾਂ ਭਾਗ ਲੈ ਸਕਦੀਆਂ ਹਨ ਅਤੇ ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ. ਅਤੇ ਡੀ.ਏ. ਦੇਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਫੋਨ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *