ਰਿਸ਼ਵਤ ਮਾਮਲਾ: ਚਾਰ ਪੁਲੀਸ ਮੁਲਾਜ਼ਮਾਂ ਦੇ ਰਿਮਾਂਡ ‘ਚ ਤਿੰਨ ਦਿਨ ਦਾ ਵਾਧਾ

Spread the love

ਫਗਵਾੜਾ 30 ਮਈ (ਪ੍ਰੀਤ ਕੌਰ ਪ੍ਰੀਤੀ)ਨਸ਼ਾ ਤਸਕਰ ਨੂੰ ਕਥਿਤ ਰਿਸ਼ਵਤ ਲੈ ਕੇ ਭਜਾਉਣ ਦੇ ਮਾਮਲੇ ‘ਚ ਗ੍ਰਿਫ਼ਤਾਰ ਸੀਆਈਏ ਸਟਾਫ਼ ਇੰਚਾਰਜ ਸਮੇਤ ਚਾਰ ਪੁਲੀਸ ਮੁਲਾਜ਼ਮਾਂ ਨੂੰ ਮੁੜ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੰਜ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਉਨ੍ਹਾਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸੁਖਵਿੰਦਰ ਕੁਮਾਰ ਹਨੀ ਵਾਸੀ ਕਾਂਸ਼ੀ ਨਗਰ ਨੂੰ ਕੁੱਝ ਦਿਨ ਪਹਿਲਾਂ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।ਉਪਰੋਕਤ ਪੁਲੀਸ ਮੁਲਾਜ਼ਮਾਂ ‘ਤੇ ਕਥਿਤ ਨਸ਼ਾ ਤਸਕਰ ਨੂੰ ਭਜਾਉਣ ਲਈ ਉਸਦੇ ਪਰਿਵਾਰ ਤੋਂ ਢਾਈ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ। ਜਾਂਚ ਤੋਂ ਪਤਾ ਚੱਲਿਆ ਕਿ ਸੀਆਈਏ ਸਟਾਫ਼ ਇੰਚਾਰਜ ਬਿਸਮਨ ਸਿੰਘ, ਥਾਣੇਦਾਰ ਜਸਵਿੰਦਰ ਸਿੰਘ, ਥਾਣੇਦਾਰ ਨਿਰਮਲ ਕੁਮਾਰ ਤੇ ਹੈੱਡ ਕਾਂਸਟੇਬਲ ਜਗਰੂਪ ਸਿੰਘ ਨੇ ਕਥਿਤ ਰਿਸ਼ਵਤ ਲੈ ਕੇ ਉਸ ਨੂੰ ਹਿਰਾਸਤ ‘ਚੋਂ ਭਜਾ ਦਿੱਤਾ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *