ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਜਿਲ੍ਹੇ ਦੇ ਸਰਕਾਰੀ ਸਕੂਲਾਂ ਤੇ ਲਗਭਗ 23 ਕਰੋੜ ਰੁਪਇਆ ਖਰਚਿਆਂ ਜਾ ਚੁੱਕਿਆ ਹੈ ਅਤੇ ਇਸ ਤੋਂ ਇਲਾਵਾ 22 ਕਰੋੜ ਦੀ ਲਾਗਤ ਨਾਲ ਪਿੰਡ ਜੰਡ ਸਾਹਿਬ ਵਿਖੇ ਸਪੋਰਟਸ ਸਕੂਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਇਸ ਤੋਂ ਇਲਾਵਾ ਬੀ.ਐਡ ਸਕੂਲਾਂ, ਬਰਜਿੰਦਰਾ ਕਾਲਜ, ਆਈ.ਟੀ.ਆਈ. ਤੇ ਵੱਖਰੇ ਫੰਡ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿੱਚ ਪਿਛਲੇ ਸਮੇਂ 300 ਕਰੇੜ ਦੇ ਕਰੀਬ ਫੰਡ ਆਏ ਹਨ, ਜਿੰਨਾਂ ਨਾਲ ਨਵੇਂ ਵਿਭਾਗ ਅਤੇ ਨਵੀਆਂ ਖੋਜਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਮਕਸਦ ਪੰਜਾਬ ਨੂੰ ਸਿੱਖਿਆਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ।ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮਰਾੜ੍ਹ ਵਿਖੇ 3.75 ਲੱਖ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ 9.65 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ ਹੈ।
ਇਸ ਮੌਕੇ ਰਮਨਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ, ਸ. ਅਮਰਜੀਤ ਸਿੰਘ ਪਰਮਾਰ ਹਲਕਾ ਕੁਆਰਡੀਨੇਟਰ ਸਿੱਖਿਆ ਕ੍ਰਾਂਤੀ, ਗੁਰਪ੍ਰੀਤ ਸਿੰਘ ਸਰਪੰਚ ਮਰਾੜ੍ਹ, ਬਾਬਾ ਜਸਪਾਲ ਸਿੰਘ ਪ੍ਰਧਾਨ ਐਸ.ਸੀ ਵਿੰਗ, ਸੀ.ਐਚ.ਟੀ ਹਰਪ੍ਰੀਤ ਸਿੰਘ ਮਰਾੜ, ਸੀ.ਐਚ.ਟੀ ਜੰਗ ਬਹਾਦਰ ਸਿੰਘ ਡੋਡ, ਸੀ.ਐਚ.ਟੀ ਜਸਵਿੰਦਰ ਸਿੰਘ ਸਾਦਿਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਤੇ ਪਿੰਡ ਵਾਸੀ ਹਾਜ਼ਰ ਸਨ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

