350 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਵਿਸ਼ੇਸ਼ ਇਕੱਤਰਤਾ ਗੁ: ਘੋੜਿਆਂ ਵਾਲਾ ਨਾਭਾ ਵਿਖੇ 19 ਜੁਲਾਈ ਨੂੰ

Spread the love
ਨਾਭਾ,17 ਜੁਲਾਈ ( ਰਮਨ ਭਾਟੀਆ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਗਿਆਨੀ ਪ੍ਰਿਤਪਾਲ ਸਿੰਘ ਜੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲ੍ਹਾ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਨਾਭਾ ਵਿਖੇ 19 ਜੁਲਾਈ ਨੂੰ ਸਵੇਰੇ 10:30 ਵਜੇ ਇੱਕ ਵਿਸ਼ੇਸ਼ ਇਕੱਤਰਤਾ ਰੱਖੀ ਗਈ ਹੈ । ਜਿਸ ਸਬੰਧੀ ਗੱਲਬਾਤ ਕਰਦਿਆਂ ਜਥੇਦਾਰ ਟੌਹੜਾ ਅਤੇ ਗਿਆਨੀ ਪ੍ਰਿਤਪਾਲ ਸਿੰਘ ਜੀ ਨੇ ਕਿਹਾ ਕਿ ਇਸ ਇਕੱਤਰਤਾ ਦਾ ਮੁੱਖ ਮੰਤਵ ਨਾਭਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨਾਂ ਤੇ ਹੋਣ ਵਾਲੇ ਚੇਤਨਾ ਮਾਰਚ ਸੰਬੰਧੀ ਪ੍ਰਬੰਧ ਉਲੀਕਣੇ ਅਤੇ ਤਾਰੀਖ ਦਾ ਐਲਾਨ ਕਰਨਾ ਹੈ । ਇਸਦੇ ਨਾਲ ਹੀ ਚੇਤਨਾ ਮਾਰਚ ਸਬੰਧੀ ਹੋਰ ਤਿਆਰੀਆਂ ਦੇ ਪ੍ਰਬੰਧ ਵੀ ਇਸੇ ਵਿਸ਼ੇਸ਼ ਸਭਾ ਵਿੱਚ ਉਲੀਕੇ ਜਾਣਗੇ । ਉਨ੍ਹਾਂ  ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਵਿਸ਼ੇਸ਼ ਸਹਿਯੋਗ ਸਿੱਖ ਪੰਥ ਦੀਆਂ ਸਾਰੀਆਂ ਸਤਿਕਾਰਯੋਗ ਸੰਪਰਦਾਵਾਂ , ਜਥੇਬੰਦੀਆਂ,ਗੁਰਦੁਆਰਾ ਪ੍ਰਬੰਧਕ ਕਮੇਟੀਆਂ,ਪੰਚਾਇਤਾਂ,ਨੌਜਵਾਨ ਸਭਾਵਾਂ ਤੇ ਸਮੂਹ ਸੇਵਾ ਸੁਸਾਇਟੀਆਂ ਦੇ ਰਹੀਆਂ ਹਨ।
ਇਸ ਚੇਤਨਾ ਮਾਰਚ ਦਾ ਮੰਤਵ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲ੍ਹਾ ਸ਼ਹੀਦੀ ਪੁਰਬ ਸਬੰਧੀ ਸੰਗਤ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਵੱਧ ਚੜ੍ਹ ਕੇ ਇਸ ਪੁਰਬ ਨੂੰ ਮਨਾਉਣ ਲਈ ਪ੍ਰੇਰਿਤ ਕਰਨਾ ਹੈ। ਉਹਨਾਂ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਸੇਵਾ ਸੁਸਾਇਟੀਆਂ ਦੇ ਅਹੁਦੇਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਇਕੱਤਰਤਾ ਵਿੱਚ ਵੱਧ ਚੜ੍ਹ ਕੇ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਇਸ ਚੇਤਨਾ ਮਾਰਚ ਨੂੰ ਸੰਪੂਰਨ ਢੰਗ ਨਾਲ ਅਮਲੀ ਜਾਮ੍ਹਾ ਪਹਿਨਾਇਆ ਜਾ ਸਕੇ ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *