350 ਸਾਲਾਂ ਸ਼ਹੀਦੀ ਸਮਾਗਮਾਂ ਨੂੰ ਮੁੱਖ ਰਖਦਿਆਂ ਡੇਰਾ ਫਲਾਹੀ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ ਸ਼ੋਰਾਂ ਤੇ 

Spread the love

ਸ੍ਰੀ ਅਨੰਦਪੁਰ ਸਾਹਿਬ 27 ਜੁਲਾਈ (ਭਾਰਦਵਾਜ) ਗੁਰਦਾਸਪੁਰ ਜ਼ਿਲੇ ਦੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਤੇ ਗੁਰਦੁਆਰਾ ਫਲਾਹੀ ਸਾਹਿਬ ਸੁਸ਼ੋਭਿਤ ਹੈ ਜਿੱਥੇ ਮੌਜੂਦਾ ਸਮੇਂ ਬਾਬਾ ਦਲੇਰ ਸਿੰਘ ਜੀ ਮੁੱਖ ਸੇਵਾਦਾਰ ਵੱਜੋਂ ਸੇਵਾਵਾਂ ਨਿਭਾ ਰਹੇ ਹਨ। ਬਾਬਾ ਦਲੇਰ ਸਿੰਘ ਜੀ ਦੀ ਅਗਵਾਈ ਹੇਠ ਕਈ ਗੁਰਦੁਆਰਾ ਸਾਹਿਬਾਨ ਵਿਖੇ ਸੇਵਾ ਦਾ ਕੰਮ ਚੱਲ ਰਿਹਾ ਹੈ। ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਤੇ ਚੱਲ ਰਹੀਆਂ ਹਨ। ਸ਼ਹੀਦੀ ਸਮਾਗਮਾਂ ਤੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਡੇਰਾ ਫਲਾਹੀ ਸਾਹਿਬ ਵਿਖੇ ਨਵੇਂ ਬਾਥਰੂਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਜੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਮਾਗਮਾਂ ਮੌਕੇ ਡੇਰਾ ਫਲਾਹੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਦੂਰ ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਲਈ ਰਿਹਾਇਸ਼ ਅਤੇ ਲੰਗਰਾਂ ਦਾ ਪ੍ਰਬੰਧ ਦਿਨ ਰਾਤ ਚੱਲੇਗਾ। ਇਸ ਮੌਕੇ ਬਾਬਾ ਪਾਲ ਸਿੰਘ, ਧਿਆਨ ਸਿੰਘ, ਮਨਪ੍ਰੀਤ ਸਿੰਘ, ਤਜਿੰਦਰ ਸਿੰਘ ਲਾਡੀ,ਪਰਦੀਪ ਰਾਣਾ ਸਮੇਤ ਵੱਡੀ ਗਿਣਤੀ ਸੇਵਾਦਾਰ ਹਾਜ਼ਰ ਸਨ।

  • Related Posts

    ਧਾਰਮਿਕ ਯਾਤਰਾ ਤੋਂ ਵਾਪਸ ਪਰਤੀ ਸੰਗਤ ਦਾ ਪਿੰਡ ਚੰਦਿਆਣੀ ਕਲਾਂ ਵਿਖੇ ‘ਆਪ’ ਆਗੂ ਕਰਨਵੀਰ ਕਟਾਰੀਆ ਅਤੇ ਟਰੱਕ ਯੂਨੀਅਨ ਪ੍ਰਧਾਨ ਸ਼ਾਮ ਮਹਿਰ ਕਟਾਰੀਆ ਵੱਲੋਂ ਭਰਵਾਂ ਸਵਾਗਤ

    Spread the love

    Spread the love ਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਦੇ ਨਜ਼ਦੀਕੀ ਪਿੰਡ ਚੰਦਿਆਣੀ ਕਲਾਂ ਵਿਖੇ ਉਸ ਸਮੇਂ ਬਹੁਤ ਹੀ ਸ਼ਰਧਾਪੂਰਵਕ ਅਤੇ ਨਿੱਘਾ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ਵੱਖ-ਵੱਖ…

    ਨਵਾਂਸ਼ਹਿਰ ਦੇ ਪਿੰਡ ਛੋਕਰਾਂ ਵਿਖੇ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ; ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਭਰੀ ਹਾਜ਼ਰੀ, ਗੱਦੀ ਨਸ਼ੀਨ ਬਲਦੇਵ ਮਾਹੀ ਵੱਲੋਂ ਕੀਤਾ ਵਿਸ਼ੇਸ਼ ਸਨਮਾਨ

    Spread the love

    Spread the loveਨਵਾਂਸ਼ਹਿਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ)  ਨਵਾਂਸ਼ਹਿਰ ਦੇ ਨਜ਼ਦੀਕੀ ਪਿੰਡ ਛੋਕਰਾਂ ਵਿਖੇ ਮਹਾਨ ਸੂਫ਼ੀ ਸੰਤ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ, ਭਾਵਨਾ…

    Leave a Reply

    Your email address will not be published. Required fields are marked *