650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਪ੍ਰਦਰਸ਼ਨ ਤੀਜੇ ਦਿਨ ਵੀ ਲੋਕਾਂ ਲਈ ਬਣਿਆ ਖਿੱਚ ਦਾ ਕੇਂਦਰ

Spread the love
ਕੋਟਕਪੂਰਾ, 10 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਤੀਜੇ ਦਿਨ ਪਿੰਡ ਥਾਰਾ ਅਤੇ ਕੁਹਾਰਵਾਲਾ ਵਿਖੇ ਐਲ.ਈ.ਡੀ. ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਅਮੁੱਲੇ ਯੋਗਦਾਨ ‘ਤੇ ਆਧਾਰਿਤ ਡਾਕੂਮੈਂਟਰੀ ਪ੍ਰਦਰਸ਼ਿਤ ਕੀਤੀ ਗਈ। ਡਾਕੂਮੈਂਟਰੀ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਹੋਏ।ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਅੱਜ ਵੀ ਸਮਾਜਿਕ ਸਦਭਾਵਨਾ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਲਈ ਉਤਨੀ ਹੀ ਪ੍ਰਸੰਗਿਕ ਹੈ।ਉਨ੍ਹਾਂ ਦੱਸਿਆ ਕਿ ਡਾਕੂਮੈਂਟਰੀ ਵੈਨ ਰਾਹੀਂ ਪੇਂਡੂ ਖੇਤਰਾਂ ਵਿੱਚ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਲੋਕ, ਖ਼ਾਸ ਕਰਕੇ ਨੌਜਵਾਨ, ਆਪਣੇ ਮਹਾਨ ਗੁਰੂਆਂ ਦੇ ਜੀਵਨ ਤੋਂ ਪ੍ਰੇਰਣਾ ਲੈ ਸਕਣ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਗੁਰੂ ਸਾਹਿਬ ਦੇ ਦਰਸਾਏ ਰਾਹ ‘ਤੇ ਚੱਲਣ।ਪਿੰਡ ਵਾਸੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਵੀਂ ਪੀੜ੍ਹੀ ਨੂੰ ਆਪਣੀ ਅਮੀਰ ਧਾਰਮਿਕ ਅਤੇ ਸਮਾਜਿਕ ਵਿਰਾਸਤ ਨਾਲ ਜੋੜਨ ਲਈ ਵਧੀਆ ਸਾਬਤ ਹੋ ਰਹੇ ਹਨ।ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮਿਤੀ 11 ਜੁਲਾਈ ਨੂੰ ਪਿੰਡ ਚੱਕ ਕਲਿਆਣ ਸ਼ਾਮ 6 ਵਜੇ ਅਤੇ ਪਿੰਡ ਫਿੱਡੇ ਕਲਾ ਸ਼ਾਮ 7.30 ਵਜੇ, 12 ਜੁਲਾਈ ਨੂੰ ਪਿੰਡ ਫਿੱਡੇ ਖੁਰਦ ਸ਼ਾਮ 6 ਵਜੇ ਅਤੇ ਪਿੰਡ ਢੀਮਾਂਵਾਲੀ ਸ਼ਾਮ 7.30 ਵਜੇ, 13 ਜੁਲਾਈ ਨੂੰ ਪਿੰਡ ਜਲਾਲੇਆਣਾ ਸ਼ਾਮ 6 ਵਜੇ ਅਤੇ ਪਿੰਡ ਦੁਆਰੇਆਣਾ 7.30 ਵਜੇ, 14 ਜੁਲਾਈ ਨੂੰ ਪਿੰਡ ਮਚਾਕੀ ਮੱਲ ਸਿੰਘ ਸ਼ਾਮ 6 ਵਜੇ ਅਤੇ ਪਿੰਡ ਕੰਮੇਆਣਾ ਸ਼ਾਮ 7.30 ਵਜੇ, 15 ਜੁਲਾਈ ਨੂੰ ਪਿੰਡ ਰੱਤੀ ਰੋੜੀ ਸ਼ਾਮ 6 ਵਜੇ ਅਤੇ ਪਿੰਡ ਦਾਣਾ ਰੁਮਾਣਾ ਸ਼ਾਮ 7.30 ਵਜੇ, 16 ਜੁਲਾਈ ਨੂੰ ਪਿੰਡ ਡੱਗੋ ਰੁਮਾਣਾ ਸ਼ਾਮ 6 ਵਜੇ ਅਤੇ ਪਿੰਡ ਹਰੀਏਵਾਲਾ ਸ਼ਾਮ 7.30 ਵਜੇ, 17 ਜੁਲਾਈ ਨੂੰ ਪਿੰਡ ਕੋਟਕਪੂਰਾ ਰੂਰਲ ਸ਼ਾਮ 6 ਵਜੇ ਅਤੇ ਪਿੰਡ ਸੰਧਵਾਂ ਸ਼ਾਮ 7.30 ਵਜੇ ਡਾਕੂਮੈਂਟਰੀ ਸ਼ੋਅ ਦਿਖਾਇਆ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਸ਼ਿਰਕਤ ਕਰਨ।
  • Related Posts

    ਨਵੀਆਂ ਵਿਕਸਿਤ ਹੋ ਰਹੀਆਂ 6 ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਜ਼ਿਲ੍ਹਾ ਨਗਰ ਯੋਜਨਕਾਰ (ਰੈਗੂਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

    Spread the love

    Spread the love ਅੰਮ੍ਰਿਤਸਰ, 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ…

    6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ— ਛੀਨਾ  47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ; ਯੂਨੀਵਰਸਲ ਹੈਲਥ ਕਵਰੇਜ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਪੰਜਾਬ ਦਿਲ, ਆਰਥੋਪੀਡਿਕ ਅਤੇ ਹੋਰ ਗੰਭੀਰ ਬਿਮਾਰੀਆਂ ਦੇ ਮਹਿੰਗੇ ਆਪ੍ਰੇਸ਼ਨਾਂ ਸਮੇਤ ਰੁਟੀਨ ਸਿਹਤ ਸੇਵਾਵਾਂ ਵੀ ਪੂਰੀ ਤਰ੍ਹਾਂ ਮੁਫ਼ਤ

    Spread the love

    Spread the love ਅੰਮ੍ਰਿਤਸਰ, 10 ਜੁਲਾਈ (       ) – ਪੰਜਾਬ ਸਰਕਾਰ ਦੀ ਲੋਕ ਭਲਾਈ ਲਈ ਸਮਰਪਿਤ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਸ਼ੁਰੂ ਹੋਣ ਦੇ ਪਹਿਲੇ ਛੇ ਮਹੀਨਿਆਂ ਵਿੱਚ…

    Leave a Reply

    Your email address will not be published. Required fields are marked *