ਬਹਿਲੋਲਪੁਰ ਚੌਂਕੀ ਦੇ ਇੰਚਾਰਜ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ ਲੋਕਾਂ ਨੂੰ ਕੀਤੀ ਅਪੀਲ 

Spread the love
ਮਾਛੀਵਾੜਾ ਸਾਹਿਬ 18 ਮਈ (ਸੁੱਚਾ ਬੰਗੜ) ਬਲਾਕ ਮਾਛੀਵਾੜਾ ਅਧੀਨ ਪੈਂਦੇ ਪਿੰਡ ਬਹਿਲੋਲਪੁਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਜਿਲਾ ਖੰਨਾ ਦੇ ਐਸਐਸਪੀ ਮੈਡਮ ਡਾਕਟਰ ਜੋਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਵੱਡੇ ਪੱਧਰ ਤੇ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਇਸੇ ਤਹਿਤ ਚੌਂਕੀ ਇੰਚਾਰਜ ਸੁਖਦੀਪ ਸਿੰਘ ਵੱਲੋਂ ਪਿੰਡ ਦੇ ਮੌਹਤਵਾਰ ਵਿਅਕਤੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੌਂਕੀ ਇੰਚਾਰਜ ਸੁਖਦੀਪ ਸਿੰਘ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਹੋਈ ਹੈ। ਨਸ਼ਿਆਂ ਨੂੰ ਖਤਮ ਕਰਨ ਲਈ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਦੇਣ ਦੀ ਲੋੜ ਹੈ,ਜੇਕਰ ਇਲਾਕੇ ਦੇ ਲੋਕ ਪੁਲਿਸ ਦਾ ਸਹਿਯੋਗ ਕਰਦੇ ਹਨ ਤਾਂ ਹੀ ਨਸ਼ਿਆਂ ਵਿਰੁੱਧ ਇਸ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਚਿੱਟੇ ਦਾ ਨਸ਼ਾ ਅੱਜ ਕੱਲ ਦੀ ਨੌਜਵਾਨ ਪੀੜੀ ਨੂੰ ਘੁਣ ਵਾਂਗ ਖਾ ਰਿਹਾ ਹੈ। ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਹੀ ਇਹਨਾਂ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕਦਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਇਲਾਕੇ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਸਾਡਾ ਇੱਕ ਨੰਬਰ ਜਾਰੀ ਕੀਤਾ ਹੋਇਆ ਹੈ। ਉਹ ਉਸ ਉੱਪਰ ਬੇਝਿਜਕ ਹੋ ਕੇ ਫੋਨ ਕਰਕੇ ਉਸ ਵਿਅਕਤੀ ਖਿਲਾਫ ਜਾਣਕਾਰੀ ਦੇ ਸਕਦਾ ਹੈ, ਜਿਸ ਦੀ ਸੂਚਨਾ ਗੁਪਤ ਰੱਖੀ ਜਾਵੇਗੀ। ਉਹਨਾਂ ਨੇ ਕਿਹਾ ਕਿ ਅਗਰ ਇਲਾਕੇ ਵਿੱਚ ਕੋਈ ਵੀ ਵਿਅਕਤੀ ਨਸ਼ੇ ਦੀ ਦਲ ਦਲ ਵਿੱਚ ਘਿਰਿਆ ਹੋਇਆ ਹੈ ਤਾਂ ਉਸਦੀ ਵੀਸਾਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਉਸ ਨੂੰ ਨਸ਼ਾ ਛਡਾਊ ਸੈਂਟਰ ਵਿੱਚ ਦਾਖਲ ਕਰਵਾ ਕੇ ਉਸ ਨੂੰ ਤੰਦਰੁਸਤ ਕੀਤਾ ਜਾ ਸਕੇ।ਉਹਨਾਂ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਇਸ ਵਗ ਰਹੇ ਛੇਵੇਂ ਦਰਿਆ ਨੂੰ ਕਦੇ ਵੀ ਜਾਣ ਦੀ ਕੋਸ਼ਿਸ਼ ਨਹੀਂ ਕਰਨੀ ਹੈ। ਤੁਹਾਨੂੰ ਖੇਡਾਂ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ ਇਸ ਨਾਲ ਤੁਹਾਡਾ ਸਰੀਰ ਤੰਦਰੁਸਤ ਬਣੇਗਾ ਅਤੇ ਤੁਸੀਂ ਪੜ੍ਹਾਈ ਵਿੱਚ ਉਨਾ ਹੀ ਕਾਮਯਾਬ ਹੋਵੋਗੇ। ਇਸ ਮੌਕੇ ਉਹਨਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਪਿੰਡ ਦੇ ਸਰਪੰਚ ਕਮਲਪ੍ਰੀਤ ਸਿੰਘ ਗਿੱਲ, ਪੰਚ ਗੁਰਪ੍ਰੀਤ ਸਿੰਘ, ਪੰਚ ਸੁਖਵਿੰਦਰ ਸਿੰਘ, ਪੰਚ ਹਰਪਾਲ ਸਿੰਘ, ਪੰਚ ਬੂਟਾ ਸਿੰਘ, ਸੂਬੇਦਾਰ ਮਲਕੀਤ ਸਿੰਘ, ਡਾਕਟਰ ਗੁਰਵਿੰਦਰ ਸਿੰਘ ,ਗੁਰਦੀਪ ਸਿੰਘ ਗਿੱਲ,ਏ ਐਸ ਆਈ ਸੁਖਵਿੰਦਰ ਸਿੰਘ,ਏ ਐਸ ਆਈ ਮੁਖਤਿਆਰ ਸਿੰਘ, ਮੁਨਸ਼ੀ ਅਵਤਾਰ ਸਿੰਘ, ਆਦਿ ਹਾਜ਼ਰ ਸਨ।
  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *