Fwd: ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋਂ ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

Spread the love

ਦਫਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ

ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋਂ ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ 27 ਮਾਰਚ

ਸਾਉਣੀ 2025 ਦੌਰਾਨ ਬੀਜੀ ਜਾਣ ਵਾਲੀ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸਬੰਧੀ ਡਾ: ਬਲਵੀਰ ਚੰਦ, ਸੰਯੁਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਜਿ਼ਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਰਮੇਂ ਦੀ ਸੁਚੱਜੀ ਕਾਸ਼ਤ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ।

ਇਸ ਮੌਕੇ ਉਨ੍ਹਾਂ ਵੱਲੋਂ ਮੁਕਤਸਰ ਦਿਹਾਤੀ, ਮੌੜ ਆਦਿ ਪਿੰਡਾਂ ਦਾ ਦੌਰਾ ਕਰਦੇ ਹੋਏ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ/ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਸਦਕਾ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਜਿਵੇਂ ਨਰਮੇਂ ਦੀਆਂ ਛਟੀਆਂ ਨੂੰ ਝਾੜਨ ਅਤੇ ਇਨ੍ਹਾਂ ਦੇ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਲਈ ਕਿਸਾਨ ਵੀਰਾਂ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ।

ਉਨ੍ਹਾਂ ਸਮੂਹ ਫੀਲਡ ਅਧਿਕਾਰੀਆਂ ਨੂੰ ਹਦਾਇਕ ਕੀਤੀ ਕਿ ਨਰਮੇਂ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਖੇਤਾਂ/ਪਿੰਡਾਂ ਵਿੱਚ ਪਏ ਛਟੀਆਂ ਦੇ ਢੇਰਾਂ ਅਤੇ ਰਹਿੰਦ ਖੂੰਹਦ ਦਾ 31 ਮਾਰਚ 2025 ਤੱਕ ਹਰ ਹਾਲਤ ਵਿੱਚ ਪ੍ਰਬੰਧਨ ਕਰਵਾ ਲਿਆ ਜਾਵੇ ਅਤੇ ਨਰਮੇਂ ਦੀ ਫ਼ਸਲ ਹੇਠ ਬੀਜੇ ਜਾਣ ਵਾਲੇ ਰਕਬੇ ਦੇ ਦਿੱਤੇ ਗਏ ਟੀਚੇ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ।

ਇਸ ਤੋਂ ਇਲਾਵਾ ਉਨਾਂ ਕਿਹਾ ਕਿ ਨਰਮੇਂ ਦੀ ਸਫ਼ਲ ਕਾਸ਼ਤ ਲਈ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਨੂੰ ਰੋਕਣ ਲਈ ਕੀਤੇ ਜਾ ਰਹੇ ਅਗਾਹੂੰ ਪ੍ਰਬੰਧਾਂ ਬਾਰੇ ਖਾਸ ਕਰਕੇ ਨਰਮੇਂ ਵਾਲੇ ਪਿੰਡਾਂ ਵਿੱਚ ਕਿਸਾਨਾਂ ਨੂੰ ਆਪਣੇ ਖੇਤਾਂ ਅਤੇ ਰਾਹਾਂ ਦੇ ਆਲੇ ਦੁਆਲੇ ਨਦੀਨ ਨਸ਼ਟ ਕਰਨ ਬਾਰੇ ਜਾਗਰੂਕ ਕਰਨਾ, ਕਿਸਾਨ ਸਿਖ਼ਲਾਈ ਕੈਂਪ ਲਗਾਉਣਾ, ਲਿਟਰੇਚਰ ਵੰਡਣਾ ਆਦਿ ਯਕੀਨੀ ਬਣਾਇਆ ਜਾਵੇ ਅਤੇ ਬਿਜਾਈ ਕੀਤੇ ਗਏ ਰਕਬੇ ਦਾ ਰਿਕਾਰਡ ਮੇਨਟੇਨ ਰੱਖਣਾ ਵੀ ਯਕੀਨੀ ਬਣਾਇਆ ਜਾਵੇ। ਜ਼ਿਲ੍ਹੇ ਅੰਦਰ ਜਿ਼ੰਨਿੰਗ ਫੈਕਟਰੀਆਂ ਅਤੇ ਆਇਲ ਮਿੱਲਾਂ ਦੀ ਚੈਕਿੰਗ ਕਰਦੇ ਹੋਏ ਅਧਿਕਾਰੀਆਂ ਨੂੰ ਲਗਾਤਾਰ ਇਨ੍ਹਾਂ ਮਿਲਾਂ ਦੀ ਮੋਨੀਟਰਿੰਗ ਕਰਨ ਅਤੇ ਮਿੱਲਾਂ ਵਿੱਚ ਪਏ ਵੜੇਵਿਆਂ ਅਤੇ ਹੋਰ ਰਹਿੰਦ ਖੂੰਹਦ ਨੂੰ ਮਿੱਲ ਮਾਲਕਾਂ ਪਾਸੋਂ ਜਲਦ ਤੋ਼ ਜਲਦ ਫਿਊਮਗੇਸ਼ਨ ਕਰਵਾਉਣ ਸਬੰਧੀ ਵੀ ਕਿਹਾ ਗਿਆ।

 ਇਸ ਸਮੇਂ ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਅਗਾਹੂੰ ਰੋਕਥਾਮ ਲਈ ਜ਼ਿਲ੍ਹੇ ਅੰਦਰ ਪਿੰਡ ਪੱਧਰ ਤੇ 63 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਜ਼ਿਲ੍ਹੇ ਅੰਦਰ ਅਣ-ਅਧਿਕਾਰਤ ਬੀ.ਟੀ. ਬੀਜ਼/ਗੁਜਰਾਤੀ ਬੀਜ਼ ਦੀ ਵਿਕਰੀ ਰੋਕਣ ਲਈ ਬਲਾਕ ਪੱਧਰ ਤੇ 4 ਟੀਮਾਂ ਬਣਾਈਆਂ ਗਈਆਂ ਹਨ। ਇਸ ਦੇ ਨਾਲ—ਨਾਲ ਪੈਸਟ ਸਰਵੇਲੈਂਸ ਕਰਨ ਲਈ ਜਿ਼ਲ੍ਹੇ ਪੱਧਰ ਤੇ 1, ਬਲਾਕ ਪੱਧਰ ਤੇ 4 ਅਤੇ ਸਰਕਲ ਪੱਧਰ ਤੇ 22 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਆਉਂਦੇ ਸਮੇਂ ਦੌਰਾਨ ਲਗਾਤਾਰ ਫ਼ਸਲਾਂ ਦਾ ਨਿਰੀਖ਼ਣ ਕਰਨਗੀਆਂ।

 ਇਸ ਮੌਕੇ ਡਾ: ਚਰਨਜੀਤ ਸਿੰਘ, ਡਿਪਟੀ ਡਾਇਰੈਕਟਰ ਖੇਤੀਬਾੜੀ(ਕਪਾਹ) ਵੱਲੋਂ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ਼ ਦਿਵਾਇਆ ਕਿ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਨ ਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *