MSP ਖ਼ਰੀਦ ਗਾਰੰਟੀ ਕਾਨੂੰਨ ਸਮੇਤ ਕਿਸਾਨਾਂ, ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦੇ ਲਾਗੂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ

Spread the love

ਬਾਜਾਖਾਨਾ30 ਮਾਰਚ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਪਿੰਡ ਡੱਲੇਵਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੋਹੜ ਸਿੰਘ ਰੁਪਈਆਂ ਵਾਲਾ ਨੇ ਦੱਸਿਆ ਕਿ ਸ੍. ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਪੁਲਿਸ ਦੀ ਹਿਰਾਸਤ ਵਿੱਚ ਉਸੇ ਤਰ੍ਹਾਂ ਜਾਰੀ ਹੈ ਅਤੇ ਜੋ ਪੰਜਾਬ ਸਰਕਾਰ ਵੱਲੋਂ ਕੱਲ ਸਰਕਾਰੀ ਤੰਤਰ ਰਾਹੀਂ ਸ੍. ਜਗਜੀਤ ਸਿੰਘ ਡੱਲੇਵਾਲ ਜੀ ਵੱਲੋਂ ਮਰਨ ਵਰਤ ਖਤਮ ਕਰਨ ਦਾ ਪ੍ਰਚਾਰ ਕੀਤਾ ਗਿਆ ਅਤੇ ਜੋ ਮਾਣਯੋਗ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਝੂਠਾ ਬਿਆਨ ਦਿੱਤਾ ਗਿਆ, ਉਸ ਦੀ ਅਸੀਂ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ 19 ਮਾਰਚ ਨੂੰ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਤੋਂ ਬਾਅਦ ਮੋਰਚੇ ਉੱਪਰ ਵਾਪਸ ਜਾ ਰਹੇ ਕਿਸਾਨ ਆਗੂਆਂ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪਿੱਠ ਵਿੱਚ ਵਿਸ਼ਵਾਸਘਾਤ ਦਾ ਛੁਰਾ ਮਾਰਦੇ ਹੋਏ ਗ੍ਰਿਫਤਾਰ ਕਰ ਲਿਆ ਜੋ ਕਿ ਦੁਨੀਆਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਧਿਰ ਵੱਲੋਂ ਗੱਲਬਾਤ ਲਈ ਆਏ ਹੋਏ ਆਗੂਆਂ ਨੂੰ ਹੀ ਗ੍ਰਿਫਤਾਰ ਕੀਤਾ ਗਿਆ ਹੋਵੇ ਅਤੇ 13 ਫਰਵਰੀ 2024 ਤੋਂ ਬਾਰਡਰਾਂ ਉੱਪਰ ਸ਼ਾਂਤਮਈ ਚੱਲ ਰਹੇ ਅੰਦੋਲਨ ਉੱਪਰ ਸਰਕਾਰ ਵੱਲੋਂ ਹਮਲਾ ਕਰਕੇ ਮੋਰਚੇ ਦੀ ਵੱਡੇ ਪੱਧਰ ਉੱਤੇ ਭੰਨ ਤੋੜ ਕੀਤੀ ਗਈ। ਮੋਰਚੇ ਉੱਪਰ ਮੌਜੂਦ ਕਿਸਾਨਾਂ ਅਤੇ ਬੀਬੀਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਅਤੇ ਖਨੌਰੀ ਅਤੇ ਸ਼ੰਭੂ ਬਾਰਡਰ ਉੱਪਰ ਚੱਲ ਰਹੇ ਮੋਰਚਿਆਂ ਉੱਪਰ ਭੰਨ ਤੋੜ ਕਰਦੇ ਹੋਏ ਮੋਰਚਿਆਂ ਨੂੰ ਖਾਲੀ ਕਰਵਾਇਆ ਗਿਆ। ਇਸ ਦੌਰਾਨ ਕਈ ਕਿਸਾਨਾਂ ਦੇ ਪੁਲਿਸ ਵੱਲੋਂ ਸੱਟਾਂ ਵੀ ਮਾਰੀਆਂ ਗਈਆਂ! ਜਿਨ੍ਹਾਂ ਵਿੱਚ ਰੇਸ਼ਮ ਸਿੰਘ ਯਾਤਰੀ ਜ਼ਿਲ੍ਹਾ ਜਨਰਲ ਸਕੱਤਰ ਬਠਿੰਡਾ ਦੀ ਢੂਹੀ ਵਿੱਚ ਸੱਟਾਂ ਮਾਰੀਆਂ ਜੋ ਕਿ ਹਸਪਤਾਲ ਵਿੱਚ ਜੇਰੇ ਇਲਾਜ ਹਨ। ਬੋਹੜ ਸਿੰਘ ਰੁਪਈਆਂ ਵਾਲਾ ਨੇ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਵੱਲੋਂ ਜਬਰ ਦੀਆਂ ਹੱਦਾਂ ਪਾਰ ਕਰਦੇ ਹੋਏ ਬਾਰਡਰਾਂ ਉੱਪਰ ਬਣੇ ਹੋਏ ਰਹਿਣ ਬਸੇਰਿਆਂ ਨੂੰ ਤਹਿਸ ਨਹਿਸ ਕਰਨ ਦੇ ਨਾਲ ਨਾਲ ਉਹਨਾਂ ਵਿੱਚ ਪਏ ਹੋਏ ਕੂਲਰ, ਪੱਖੇ, ਗੈਸ ਸਿਲੰਡਰ, ਏ.ਸੀ, ਫਰਿਜ, ਬਰਤਨ, ਬਿਸਤਰੇ ਆਦਿ ਸਮਾਨ ਦੀ ਵੀ ਚੋਰੀ ਕਰਵਾਈ ਗਈ ਜੋ ਕਿ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਿਹਾ ਹੈ। ਇੰਦਰਜੀਤ ਸਿੰਘ ਘਣੀਆਂ ਜ਼ਿਲ੍ਹਾ ਜਨਰਲ ਸਕੱਤਰ ਫ਼ਰੀਦਕੋਟ ਨੇ ਕਿਹਾ ਕਿ ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਪੁਲਿਸ ਵੱਲੋਂ ਕਿਸਾਨਾਂ ਦੀਆਂ ਜੋ ਵੀ ਟਰੈਕਟਰ ਟਰਾਲੀਆਂ ਆਦਿ ਸਮਾਨ ਤੋੜ ਕੇ ਨੁਕਸਾਨ ਕੀਤਾ ਗਿਆ ਜਾਂ ਚੋਰੀ ਕਰਵਾਇਆ ਗਿਆ ਉਸ ਸਾਰੇ ਦੀ ਜਿੰਮੇਵਾਰ ਪੰਜਾਬ ਸਰਕਾਰ ਹੈ। ਇਸ ਲਈ ਉਸ ਹੋਏ ਸਾਰੇ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਤੋਂ ਕਰਵਾਈ ਜਾਵੇਗੀ। ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਉੱਪਰ ਕੀਤੇ ਗਏ ਜ਼ੁਲਮ ਵਿਰੁੱਧ ਅਤੇ ਆਪਣੇ ਹੱਕਾਂ ਲਈ ਸ਼ਾਂਤਮਈ ਲੱਗੇ ਧਰਨੇ ਉੱਪਰ ਢਾਹੇ ਕਹਿਰ ਦੇ ਰੋਸ ਵੱਜੋਂ ਪੂਰੇ ਪੰਜਾਬ ਵਿੱਚ ਜਬਰ ਵਿਰੋਧੀ ਕਾਨਫਰੰਸਾਂ ਕੀਤੀਆਂ ਜਾਣਗੀਆਂ। ਜਿਸ ਦੀ ਲੜੀ ਤਹਿਤ ਜ਼ਿਲ੍ਹਾ ਫ਼ਰੀਦਕੋਟ ਵੱਲੋਂ 3 ਅਪ੍ਰੈਲ ਨੂੰ ਪਿੰਡ ਡੱਲੇਵਾਲਾ ਵਿਖੇ ਜਬਰ ਵਿਰੋਧੀ ਕਾਨਫਰੰਸ ਕੀਤੀ ਜਾਵੇਗੀ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਨਾਲ ਗੁਰਦਿੱਤਾ ਸਿੰਘ ਜ਼ਿਲ੍ਹਾ ਵਿੱਤ ਸਕੱਤਰ, ਰਜਿੰਦਰ ਸਿੰਘ ਬਲਾਕ ਪ੍ਰਧਾਨ ਸਾਦਿਕ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ, ਤੇਜਾ ਬਲਾਕ ਪ੍ਰਧਾਨ ਫ਼ਰੀਦਕੋਟ, ਬਲਜਿੰਦਰ ਸਿੰਘ ਵਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ, ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ, ਨੈਬ ਸਿੰਘ ਬਲਾਕ ਪ੍ਰਧਾਨ ਸਾਦਿਕ, ਬਲਾਕ ਕੋਟਕਪੂਰਾ ਤੋਂ ਕਮੇਟੀ ਮੈਂਬਰ ਵਿਪਨ ਸਿੰਘ ਫਿੱਡੇ ਕਲਾਂ, ਕਮੇਟੀ ਮੈਂਬਰ ਨਿਰਮਲ ਸਿੰਘ ਢਿੱਲਵਾਂ, ਕਮੇਟੀ ਮੈਂਬਰ ਸੁਖਜੀਵਨ ਸਿੰਘ ਢਿੱਲਵਾਂ ਅਤੇ ਯੂਥ ਆਗੂ ਜਤਿੰਦਰਜੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *