ਅਗਨੀ ਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

Spread the love

ਸ੍ਰੀ ਮੁਕਤਸਰ ਸਾਹਿਬ, 07 ਜੁਲਾਈ ()- ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਾਂ ਕਿਹਾ ਕਿ ਕਿ ਜਿਨ੍ਹਾਂ ਨੌਜਵਾਨਾਂ ਨੇ ਜੁਲਾਈ 2025 ਵਿੱਚ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਦੇ ਦਿੱਤੀ ਹੈ ਅਤੇ ਉਹ ਨੌਜਵਾਨ ਫ਼ਿਜੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਨੌਜਾਵਨ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ ਅਤੇ ਫਰੀਦਕੋਟ ਜ਼ਿਲਿ੍ਹਆਂ ਦੇ ਯੁਵਕਾਂ ਦੀ ਫ਼ਿਜ਼ੀਕਲ ਟੈਸਟ ਦੀ ਟਰੇਨਿੰਗ ਚੱਲ ਰਹੀ ਹੈ। ਅਗਨੀ ਵੀਰ ਆਰਮੀ ਭਰਤੀ 17 ਅਗਸਤ 2025 ਤੋਂ ਸ਼ੁਰੂ ਹੋ ਰਹੀ ਹੈ। ਇਸ ਲਈ ਨੌਜਵਾਨ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹੂਲਤ ਦਾ ਲਾਭ ਉਠਾਉਣ ਲਈ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਦੀ ਕ੍ਰਿਪਾਲਤਾ ਕਰਨ ਕਿਉਂਕਿ ਫ਼ਿਜ਼ੀਕਲ੍ਹ ਦੀ ਤਿਆਰੀ ਲਈ ਸਮਾਂ ਬਹੁਤ ਘੱਟ ਹੈ। ਨੌਜਵਾਨ ਸਵੇਰੇ 09:00 ਵਜੇ ਤੋਂ 11:30 ਵਜੇ ਤੱਕ ਕੈਂਪ ਵਿੱਚ ਪਹੁੰਚ ਕੇ ਐਡਮਿਸ਼ਨ ਕਰਵਾ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਨੌਜਵਾਨ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ਅਤੇ ਵਧੇਰੇ ਜਾਣਕਾਰੀ ਲਈ 73476-66557 ਨੰਬਰ ’ਤੇ ਸਪੰਰਕ ਕੀਤਾ ਜਾ ਸਕਦਾ ਹੈ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *