ਅਗਰਵਾਲ ਪੀਰਖਾਨਾ ਗਿੱਦੜਬਾਹਾ ਵਿਖੇ ਧਾਰਮਿਕ ਸਮਾਰੋਹ ਆਯੋਜਿਤ

Spread the love
ਗਿੱਦੜਬਾਹਾ, 04 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)- ਬੀਤੀ ਰਾਤ ਅਗਰਵਾਲ ਪੀਰਖਾਨਾ ਗਿੱਦੜਬਾਹਾ ਵਲੋਂ ਪੀਰਖਾਨਾ ਵਿਖੇ ਪੀਰ ਮੀਰਾਂ ਸਾਹਿਬ ਬਾਬਾ ਜੀ ਦਾ ਧਾਰਮਿਕ ਸਮਾਰੋਹ ਆਯੋਜਿਤ ਕੀਤਾ ਗਿਆ। ਸਮਾਰੋਹ ਦੌਰਾਨ ਦੀਵਾਨ ਸਜਾਏ ਗਏ ਅਤੇ ਭਜਨ ਗਾਇਕ ਫੌਜੀ ਭੰਗਚੜੀ ਐਂਡ ਪਾਰਟੀ ਵੱਲੋਂ ਬਾਬਾ ਦੀ ਭਜਨ ਬੰਦਗੀ ਕੀਤੀ ਗਈ। ਇਸ ਮੌਕੇ ਅਗਰਵਾਲ ਪੀਰਖਾਨਾ ਕਮੇਟੀ ਦੇ ਪ੍ਰਧਾਨ ਪਿਆਰੇ ਲਾਲ ਮਿੱਤਲ ਨੇ ਦੱਸਿਆ ਕਿ ਪੀਰ ਬਾਬਾ ਮੀਰਾਂ ਜੀ ਦੀ ਦਰਗਾਹ ਤੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਧਾਰਮਿਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਹੈ। ਸਮਾਰੋਹ ਦੌਰਾਨ ਬਾਬਾ ਜੀ ਦਾ ਅਤੁੱਟ ਲੰਗਰ ਵੀ ਲਗਾਇਆ ਗਿਆ। ਉਨਾਂ ਨੇ ਦੱਸਿਆ ਕਿ ਧਾਰਮਿਕ ਸਮਾਰੋਹ ਦੌਰਾਨ ਪਾਣੀ ਸੇਵਾ ਸ਼ਿਵ ਆਰ.ਓ. ਵੱਲੋਂ ਨਿਭਾਈ ਗਈ। ਇਸ ਸਮਾਰੋਹ ਵਿਚ ਰਾਕੇਸ਼ ਗਰਗ ਬਿੱਟੂ, ਓਮ ਪ੍ਰਕਾਸ਼ ਕਾਕਾ, ਛਿੰਦੀ ਚੋਟੀਆਂਵਾਲਾ, ਸੁਰਿੰਦਰ ਬਾਂਸਲ, ਬਲਦੇਵ ਸ਼ਾਹ, ਰਾਜਿੰਦਰ ਗੋਰਖਾ, ਰਾਜਿੰਦਰ ਗਰੋਵਰ, ਅਰਵਿੰਦ ਕੁਮਾਰ ਤੋਂ ਇਲਾਵਾ ਪੀਰਖਾਨਾ ਦੇ ਸੇਵਾਦਾਰ ਬਾਬਾ ਦਲਜੀਤ ਆਦਿ ਵੀ ਮੌਜੂਦ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *