ਅਗਰਵਾਲ ਸਭਾ ਰਜ਼ਿ: ਸ੍ਰੀ ਮੁਕਤਸਰ ਸਾਹਿਬ ਨੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਲੋਕਾਂ ਨੂੰ ਕੀਤਾ ਸਨਮਾਨਿਤ

Spread the love

ਸ਼੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਸ਼ਹਿਰ ਸ੍ਰੀ ਮੁਕਤਸਰ ਸਾਹਿਬ ਅੰਦਰ ਜਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰੈਫਿਕ ਨਿਯਮਾਂ ਨੂੰ ਸੂਚਾਰੂ ਢੰਗ ਨਾਲ ਲਾਗੂ ਕਰਨ ਲਈ ਡੀਐਸਪੀ ਹੈਡ ਕੁਆਟਰ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਕੰਮ ਕਰ ਰਹੀ ਜਿਲ੍ਹਾ ਟਰੈਫਿਕ ਪੁਲਿਸ ਦੇ ਇੰਚਾਰਜ਼ ਸੁਖਦੇਵ ਸਿੰਘ ਤੇ ਸਿਟੀ ਟਰੈਫਿਕ ਇੰਚਾਰਜ਼ ਤਰਸੇਮ ਸਿੰਘ ਤੇ ਉਨ੍ਹਾਂ ਦੀ ਟੀਮ ਮੁਨਸ਼ੀ ਟਰੈਫਿਕ ਯਾਦਵਿੰਦਰ ਸਿੰਘ, ਏਐਸਪੀ ਗੁਰਮੀਤ ਸਿੰਘ, ਏਐਸਆਈ ਗੁਰਮੀਤ ਸਿੰਘ, ਗੁਰਲਾਲ ਸਿੰਘ, ਮਲਕੀਤ ਸਿੰਘ, ਜਸਵੰਤ ਸਿੰਘ, ਸੁਖਜਿੰਦਰ ਸਿੰਘ ਤੇ ਮਨਦੀਪ ਸਿੰਘ ਵਲੋਂ ਇੱਕ ਵਿਸੇਸ਼ ਚੈਕਿੰਗ ਅਭਿਆਨ ਚਲਾਇਆ ਗਿਆ, ਜਿਸ ਦੌਰਾਨ ਵੱਖ ਵੱਖ ਵਾਹਨਾਂ ਦੀ ਚੈਕਿੰਗ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਵਾਹਨਾਂ ਦੇ ਕਾਗਜ਼ ਪੂਰੇ ਰੱਖਣ ਵਾਲੇ ਚਾਲਕਾਂ ਨੂੰ ਵਿਸੇਸ਼ ਪ੍ਰਸੰਸਾ ਸਰਟੀਫਿਕੇਟ ਅਤੇ ਸ਼ੀਲਡਾਂ ਦੇ ਸਨਮਾਨਿਤ ਕੀਤਾ ਗਿਆ। ਇਸ ਅਭਿਆਨ ਤਹਿਤ ਸਰਟੀਫਿਕੇਟ ਤੇ ਸ਼ੀਲਡਾਂ ਦੇਣ ਦੀ ਜੁੰਮੇਵਾਰੀ ਅਗਰਵਾਲ ਸਭਾ ਰਜ਼ਿ: ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਤਰਸੇਮ ਗੋਇਲ, ਮਨੂੰ ਸਿੰਗਲਾ, ਤਰਸੇਮ ਸੋਨੀ ਵੱਲੋਂ ਨਿਭਾਈ ਗਈ। ਇਸ ਮੌਕੇ ਡੀਐਸਪੀ ਅਮਨਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ਅੰਦਰ ਲੋਕਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਾਉਣ ਲਈ ਲਗਾਤਾਰ ਟਰੈਫਿਕ ਪੁਲਿਸ ਕੰਮ ਕਰ ਰਹੀ ਹੈ, ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਦੋ ਪਹੀਆਂ ਵਾਹਨਾਂ ’ਤੇ ਹੈਲਮੈਟ ਦੀ ਵਰਤੋਂ ਕਰੋ ਤੇ 4 ਪਹੀਆਂ ਵਾਹਨਾਂ ’ਤੇ ਸੀਟ ਬੈਲਟ ਦੀ ਵਰਤੋਂ ਕਰੋ ਤੇ ਆਪਣੇ ਵਾਹਨਾਂ ਦੇ ਕਾਗਜ਼ ਮੁਕੰਮਲ ਰੱਖੋ ਤੇ ਸ਼ਹਿਰ ਅੰਦਰ ਦਾਖਲ ਹੋਣ ਸਮੇਂ ਆਪਣੇ ਵਾਹਨਾਂ ਨੂੰ ਯੋਗ ਪਾਰਕਿੰਗ ’ਚ ਹੀ ਪਾਰਕ ਕਰੋ ਤਾਂ ਜੋ ਰਾਹਗੀਰਾਂ ਨੂੰ ਆਵਾਜਾਈ ’ਚ ਵਿਘਨ ਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਆਪਣੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦਿੱਤਾ ਜਾਵੇ ਕਿਉਂਕਿ ਉਮਰ ਘੱਟ ਦੇ ਚੱਲਦਿਆ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਜ਼ਿਆਦਾ ਜਾਣਕਾਰੀ ਨਹੀਂ ਹੁੰਦੀ ਜਿਸ ਕਰਕੇ ਅਕਸਰ ਹੀ ਹਾਦਸੇ ਵਾਪਰ ਜਾਂਦੇ ਹਨ।
ਇਸ ਮੌਕੇ ਡੀਐਸਪੀ ਅਮਨਦੀਪ ਸਿੰਘ ਨੇ ਅਗਰਵਾਲ ਸਭਾ ਰਜ਼ਿ: ਦੇ ਪ੍ਰਧਾਨ ਤਰਸੇਮ ਗੋਇਲ ਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ ਤੇ ਨਾਲ ਦੱਸਿਆ ਕਿ ਉਨ੍ਹਾਂ ਦੀ ਇਹ ਸਭਾ ਲਗਾਤਾਰ ਸਮਾਜ ਭਲਾਈ ਦੇ ਕੰਮਾਂ ਵਿੱਚ ਮੋਹਰੀ ਹੋ ਕੇ ਭਾਗ ਲੈਂਦੀ ਆ ਰਹੀ ਹੈ ਤੇ ਅੱਜ ਦੇ ਇਸ ਵਿਸੇਸ਼ ਚੈਕਿੰਗ ਅਭਿਆਨ ਦੌਰਾਨ ਵੀ ਸਭਾ ਵੱਲੋਂ ਟਰੇਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਲੋਕਾਂ ਨੂੰ ਸ਼ੀਲਡਾਂ ਅਤੇ ਪ੍ਰਸੰਸਾ ਸਰਟੀਫਿਕੇਟ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਪ੍ਰਧਾਨ ਤਰਸੇਮ ਗੋਇਲ ਨੇ ਜਿਲ੍ਹਾ ਪੁਲਿਸ ਕਪਤਾਨ ਤੇ ਸਮੁੱਚੀ ਟਰੈਫਿਕ ਪੁਲਿਸ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਸਮਾਜ ਭਲਾਈ ਦੇ ਕੰਮਾਂ ਵਿੱਚ ਹਰ ਸਮੇਂ ਪ੍ਰਸਾਸ਼ਨ ਤੇ ਪੁਲਿਸ ਪ੍ਰਸਾਸ਼ਨ ਦੇ ਮੋਢੇ ਨਾਲ ਮੋਢਾ ਲਗਾ ਕੇ ਤੁਰਨ ਲਈ ਤੱਤਪਰ ਹਨ। ਪ੍ਰਧਾਨ ਤਰਸੇਮ ਗੋਇਲ ਨੇ ਦੱਸਿਆ ਕਿ ਜਲਦੀ ਹੀ ਸ਼ਹਿਰ ’ਚ ਅਗਰਵਾਲ ਸਭਾ ਵਲੋਂ ‘ਨੌ ਚਲਾਨ ਦਿਵਸ’ ਮਨਾਇਆ ਜਾਵੇਗਾ, ਜਿਸ ਨਾਲ ਲੋਕਾਂ ਦੇ ਮਨ੍ਹਾਂ ਵਿੱਚ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਹੋੜ ਵਧੇਗੀ, ਤੇ ਨਿਯਮਾਂ ਸਬੰਧੀ ਜਾਗਰੂਕਤਾਂ ਦੀ ਘਾਟ ਦੇ ਚੱਲਦਿਆ ਹੋ ਰਹੇ ਸੜ੍ਹਕੀ ਹਾਦਸਿਆਂ ਨੂੰ ਠੱਲ੍ਹ ਪਵੇਗੀ।

  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *