‘ਅੰਤਰਰਾਸ਼ਟਰੀ ਯੁਵਾ ਦਿਵਸ’ ਨੂੰ ਸਮਰਪਿਤ ਸਰਕਾਰੀ ਕਾਲਜ ਵਿੱਚ ‘ਵਿਕਸਿਤ ਭਾਰਤ ਯੁਵਾ ਸੰਪਰਕ’ ਅਧੀਨ ਵਰਕਸ਼ਾਪ ਕਰਵਾਈ

Spread the love

ਸ਼੍ਰੀ ਮੁਕਤਸਰ ਸਾਹਿਬ, 12 ਅਗਸਤ ()- ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਅਤੇ ਡੀ.ਪੀ.ਆਈ ਓਚੇਰੀ ਸਿੱਖਿਆ ਵਿਭਾਗ (ਕਾਲਜਾਂ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਲਜ ਪ੍ਰਿੰਸੀਪਲ ਡਾ. ਜਗਜੀਵਨ ਕੌਰ ਦੀ ਅਗਵਾਈ ਅਧੀਨ ਕਾਲਜ ਦੇ ਐੱਨ.ਐੱਸ.ਐੱਸ ਯੂਨਿਟ ਅਤੇ ਰਾਜਨੀਤੀ-ਸ਼ਾਸਤਰ ਵਿਭਾਗ ਦੁਆਰਾ ਸਾਂਝੇ ਰੂਪ ਵਿੱਚ ‘ਅੰਤਰਰਾਸ਼ਟਰੀ ਯੁਵਾ ਦਿਵਸ’ ਨੂੰ ਸਮਰਪਿਤ ‘ਵਿਕਸਿਤ ਭਾਰਤ ਯੁਵਾ ਸੰਪਰਕ ਪ੍ਰੋਗਰਾਮ’ ਤਹਿਤ ਸੱਤ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਦਾ ਰਸਮੀ ਅਗਾਜ਼ ਪ੍ਰਿੰਸੀਪਲ ਡਾ. ਜਗਜੀਵਨ ਕੌਰ ਨੇ ਕੀਤਾ। ਉਹਨਾਂ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ‘ਯੁਵਾ ਦਿਵਸ’ ਦੀ ਵਧਾਈ ਦਿੰਦੇ ਹੋਏ ਭਾਰਤ ਸਰਕਾਰ ਦੇ ‘ਵਿਕਸਿਤ ਭਾਰਤ 2047’ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਨੂੰ ਦੇਸ਼ ਦੇ ਆਰਥਿਕ, ਸਮਾਜਿਕ, ਰਾਜਨੀਤਿਕ,ਸਿੱਖਿਆ,ਖੇਡਾਂ ਅਤੇ ਹੋਰ ਸਾਰੇ ਖੇਤਰਾਂ ਦੇ ਸਰਵਪੱਖੀ ਵਿਕਾਸ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਵਿਕਸਿਤ ਭਾਰਤ ਯੁਵਾ ਸੰਪਰਕ ਪ੍ਰੋਗਰਾਮਾਂ ਦੀ ਲੜ੍ਹੀ ਅਧੀਨ ਮਿਤੀ 7 ਅਗਸਤ ਨੂੰ ‘ਨੌਜਵਾਨਾਂ ਦੀ ਦੇਸ਼ ਦੇ ਵਿਕਾਸ ਵਿੱਚ ਭੁਮਿਕਾ’ ਵਿਸ਼ੇ ’ਤੇ ਵਿਦਿਆਰਥੀਆਂ ਵਿੱਚ ਲੇਖ-ਰਚਨਾ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਆਪਣੀ ਸਿਰਜਨਾਤਮਕ ਪ੍ਰਤਿਭਾ ਰਾਹੀਂ ‘ਨੌਜਵਾਨਾਂ ਦਾ ਦੇਸ਼ ਦੇ ਵਿਕਾਸ ਵਿੱਚ ਯੋਗਦਾਨ’ ਵਿਸ਼ੇ ’ਤੇ ਲੇਖ ਰਚਨਾ ਕੀਤੀ। ਜਿਸ ਵਿੱਚ ਲਗਭਗ 40 ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰਤੀਯੋਗਤਾ ਵਿੱਚੋਂ ਵਿਦਿਆਰਥੀ ਨਮਨ ਸਖੀਜਾ ਬੀ.ਸੀ.ਏ ਭਾਗ ਤੀਜਾ ਨੇ ਪਹਿਲਾ ਸਥਾਨ, ਨਵਦੀਪ ਕੌਰ ਬੀ.ਏ ਭਾਗ ਪਹਿਲਾ ਨੇ ਦੂਸਰਾ ਅਤੇ ਰੁਹਾਨਸੀ ਬੀ.ਏ ਭਾਗ ਦੂਜਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਸਬੰਧੀ 8 ਅਗਸਤ ਨੂੰ ਵਿਦਿਆਰਥੀਆਂ ਵਿੱਚ ‘ਵਿਕਸਿਤ ਭਾਰਤ 2047’ ਵਿਸ਼ੇ ਤੇ ਪੋਸਟਰ ਮੈਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਸੁਖਪ੍ਰੀਤ ਕੌਰ ਬੀ.ਏ ਭਾਗ ਪਹਿਲਾ ਨੇ ਪਹਿਲਾ ਸਥਾਨ, ਸੰਜਨਾ ਰਾਣੀ ਬੀ.ਏ ਭਾਗ ਪਹਿਲਾ ਨੇ ਦੂਜਾ ਸਥਾਨ ਅਤੇ ਨੇਹਾ ਰਾਣੀ ਬੀ.ਏ ਭਾਗ ਪਹਿਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 11 ਅਗਸਤ ਨੂੰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਕਾਲਜ ਦੇ ਪੁਰਾਣੇ ਵਿਦਿਆਰਥੀ ਅਤੇ ਸਾਬਕਾ ਸਟੇਟ ਡਰਾਇਰੈਕਟਰ ਨਹਿਰੂ ਯੁਵਾ ਕੇਂਦਰ ਜਗਜੀਤ ਸਿੰਘ ਮਾਨ ਦੁਆਰਾ ਵਿਦਿਆਰਥੀਆਂ ਨੂੰ ਵਿਕਸਿਤ ਯੁਵਾ ਭਾਰਤ ਪ੍ਰੋਗਰਾਮ ਦੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਰਾਜਨੀਤੀ-ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ ਗੁਰਮੀਤ ਕੌਰ ਦੁਆਰਾ ਵਿਦਿਆਰਥੀਆਂ ਨੂੰ ਯੂਥ ਵਰਗ ਦੀ ਰਾਜਨੀਤੀ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰੋ ਹਰਮੀਤ ਕੌਰ ਐੱਨ.ਐੱਸ.ਐਸ ਇੰਚਾਰਜ ਨੇ ‘ਮਾਈ ਭਾਰਤ ਪੋਰਟਲ’ ਬਾਰੇ ਵਿਦਿਆਰਥੀ ਨੂੰ ਜਾਣੂ ਕਰਵਾਇਆ ਅਤੇ ਪ੍ਰੋਗਰਾਮ ਅਫ਼ਸਰ ਪ੍ਰੋ ਕੰਵਰਜੀਤ ਸਿੰਘ ਨੇ ਮਾਈ ਭਾਰਤ ਪੋਰਟਲ ਤੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਕਰਵਾਈ। ਅਖੀਰ ਵਿੱਚ ਪ੍ਰੋਗਰਾਮ ਦੀ ਸਮਾਪਤੀ ਸਮੇਂ ਪ੍ਰਿੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਸੈਮੀਨਾਰ ਵਿੱਚ ਸ਼ਿਰਕਤ ਕਰਨ ਵਾਲੇ ਵਿਸ਼ੇਸ਼ ਬੁਲਾਰਿਆਂ ਨੂੰ ਸਨਮਾਨਿਤ ਕੀਤਾ। ਪ੍ਰੋ. ਗੁਰਬਾਜ ਸਿੰਘ ਸੰਧੂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ’ਤੇ ਡਾ. ਹਰਿੰਦਰਜੀਤ ਕੌਰ, ਪ੍ਰੋ ਜਸਕਰਨ ਸਿੰਘ ,ਐੱਨ. ਐੱਸ.ਐੱਸ ਵਲੰਟੀਅਰ ਅਤੇ ਵਿਦਿਆਰਥੀ ਸ਼ਾਮਲ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *