ਆਂਗਣਵਾੜੀ ਹੈਲਪਰਾਂ ਵਰਕਰਾਂ ਨੂੰ ਪਿਛਲੇ 6 ਮਹੀਨਿਆਂ ਤੋਂ ਨਹੀਂ ਮਿਲਿਆ ਮਾਣ ਭੱਤਾ

Spread the love

ਸ੍ਰੀ ਮੁਕਤਸਰ ਸਾਹਿਬ, 04 ਸਤੰਬਰ ()- ਪੰਜਾਬ ਦੇ ਵਿੱਚ ਹੜ੍ਹਾਂ ਦੀ ਮਾਰ ਪੈ ਰਹੀ ਹੈ ਤੇ ਸਰਕਾਰ ਨੇ ਲੋਕਾਂ ਦੀ ਮੱਦਦ ਤਾਂ ਕੀ ਕਰਨੀ ਹੈ ਉਲਟਾ ਕੰਮ ਕਰਨ ਬਦਲੇ ਜੋ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਗੂਣਾ ਮਾਣ ਭੱਤਾ ਮਿਲਦਾ ਹੈ ਉਹ ਵੀ ਕਰੀਬ ਛੇ ਮਹੀਨਿਆਂ ਦਾ ਸਮਾਂ ਬੀਤ ਚੁੱਕਾ ਹੈ ਸਰਕਾਰ ਵੱਲੋਂ ਨਹੀਂ ਦਿੱਤਾ ਜਾ ਰਿਹਾ। ਇਸ ਤਰ੍ਹਾਂ ਦੇ ਹਾਲਤਾਂ ਦੇ ਵਿੱਚ ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਬੁਰੇ ਸੰਕਟ ’ਚ ਗੁਜਰ ਰਹੀਆਂ ਹਨ। ਇਨ੍ਹਾਂ ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਨੂੰ ਜਦੋਂ ਤੋਂ ਪੰਜਾਬ ਵਿੱਚ ਝਾੜੂ ਦੀ ਸਰਕਾਰ ਆਈ ਹੈ ਉਦੋਂ ਤੋਂ ਕਦੇ ਵੀ ਸਮੇਂ ਸਿਰ ਮਾਣ ਭੱਤਾ ਨਹੀਂ ਮਿਲਿਆ। ਕਦੇ 6 ਮਹੀਨਿਆਂ ਤੋਂ ਕਦੇ 10 ਮਹੀਨਿਆਂ ਬਾਅਦ ਮਾਣ ਭੱਤਾ ਮਿਲਦਾ ਹੈ ਤੇ ਕਦੇ ਸਾਲ ਬੀਤ ਜਾਂਦਾ ਹੈ। ਹਰਗੋਬਿੰਦ ਕੌਰ ਪ੍ਰਧਾਨ ਆਲ ਪੰਜਾਬ ਆਂਗਣਵਾੜੀ ਯੂਨੀਅਨ ਨੇ ਸਖ਼ਤ ਸ਼ਬਦਾਂ ਵਿੱਚ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਹੈ। ਇਹ ਸਰਕਾਰ ਵਰਕਰਾਂ ਹੈਲਪਰਾਂ ਨੂੰ ਕੰਮ ਕਰਨ ਤੋਂ ਬਾਅਦ ਉਨ੍ਹਾਂ ਦਾ ਬਣਦਾ ਮਾਣ ਭੱਤਾ ਵੀ ਨਹੀਂ ਦੇ ਸਕਦੀ। ਉਨ੍ਹਾਂ ਨੇ ਮੰਗ ਕੀਤੀ ਕਿ ਅਜਿਹੀ ਤਰਾਸਦੀ ਵਿੱਚ ਜਦੋਂ ਲੋਕ ਭੁੱਖੇ ਮਰ ਰਹੇ ਹਨ ਤਾਂ ਸਰਕਾਰ ਨੇ ਆਪ ਤਾਂ ਕੀ ਮੱਦਦ ਕਰਨੀ ਹੈ ਉਸਦੀ ਥਾਂ ਘੱਟੋ ਘੱਟ ਉਨ੍ਹਾਂ ਦਾ ਬਣਦਾ ਮਾਣ ਭੱਤਾ ਤੁਰੰਤ ਰਿਲੀਜ਼ ਕਰੇ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਰਾਹਤ ਦੇਵੇ ਤਾਂ ਜੋ ਉਨ੍ਹਾਂ ਦੇ ਚੁੱਲੇ ਤਪ ਸਕਣ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *