ਆਲ ਇੰਡੀਆ ਗ੍ਰਾਮ ਸਭਾ ਵਿਕਾਸ ਕਮੇਟੀ ਵੱਲੋਂ ਪ੍ਰੀ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਦੀ ਤਨਖਾਹ ਚ ਵਾਧਾ ਕਰਨ ਦੀ ਮੰਗ 

Spread the love
ਸੰਗਤ ਮੰਡੀ ਬਠਿੰਡਾ 6 ਜੁਲਾਈ (ਰਾਜੇਸ਼ ਗੋਇਲ) ਪਿਛਲੇ ਲੰਬੇ ਸਮੇਂ ਤੋਂ ਪੰਜਾਬ ਪੱਧਰ ਨਾਲ ਸੰਬੰਧਿਤ ਪ੍ਰੀ ਪ੍ਰਾਈਮਰੀ ਸਕੂਲ ਦੇ ਬੱਚਾ ਨੂੰ ਪੜਾਉਣ ਵਾਲੇ ਤਜਰਬੇਕਾਰ ਅਤੇ ਮਹਿਨਤੀ ਅਧਿਆਪਕਾਂ ਨੂੰ ਸਰਕਾਰ ਪਾਸੋਂ ਸਿਰਫ 18000 ਰੁਪਏ ਵਰਗੀ ਮਾਮੂਲੀ ਤਨਖਾਹ ਮਿਲਣ ਕਰਕੇ ਸਮੂਹ ਅਧਿਆਪਕਾਂ ਵੱਲੋਂ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋਇਆ ਹੋ ਗਿਆ ਹੈ ਅਤੇ ਸਮੂਹ ਅਧਿਆਪਕ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਗਏ ਹਨ।
ਪ੍ਰੀ ਪ੍ਰਾਈਮਰੀ ਸਕੂਲ ਦੇ ਅਧਿਆਪਕ ਗੁਰਜੀਤ ਕੌਰ ਰਾਜਨਦੀਪ ਕੌਰ ਬਰਿੰਦਰ ਕੌਰ ਸਮੇਤ ਹੋਰ ਅਧਿਆਪਕਾਂ ਨੇ ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵੱਲੋਂ ਭਰੋਸਾ ਦਵਾਇਆ ਗਿਆ ਸੀ ਕਿ ਲੁਧਿਆਣਾ ਜਿਮਨੀ ਚੋਣ ਜਿੱਤਣ ਤੋਂ ਬਾਅਦ ਸਮੂਹ ਪ੍ਰੀ ਪ੍ਰਾਈਮਰੀ ਸਕੂਲ ਦੇ ਅਧਿਆਪਕਾਂ ਦੀਆਂ ਤਨਖਾਵਾਂ ਵਿੱਚ ਵੱਡੇ ਪੱਧਰ ਤੇ ਵਾਧਾ ਕਰਕੇ ਉਨਾਂ ਨੂੰ ਦੋ ਵਕਤ ਦੀ ਰੋਟੀ ਦਾ ਪੱਕੇ ਤੌਰ ਤੇ ਗੁਜ਼ਾਰਾ ਕੀਤਾ ਜਾਵੇਗਾ ਅਤੇ ਬਾਕੀ ਦੂਸਰੇ ਅਧਿਆਪਕਾਂ ਦੀ ਤਰ੍ਹਾਂ ਸਾਰੇ ਮਾਣ ਭੱਤੇ ਲਾਗੂ ਕੀਤੇ ਜਾਣਗੇ
ਇੱਥੇ ਵਿਸ਼ੇਸ਼ ਤੌਰ ਤੇ ਦੱਸਣ ਯੋਗ ਮੰਨਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈੱਸ ਵੀ ਪ੍ਰੀ ਪ੍ਰਾਈਮਰੀ ਸਕੂਲ ਦੇ ਅਧਿਆਪਕਾਂ ਦੀ ਤਨਖਾਹ ਵਿੱਚ ਵਾਧਾ ਕਰਨ ਨੂੰ ਲੈ ਕੇ ਗੰਭੀਰ ਹਨ ਅਤ ਉਹ ਖੁਦ ਚਾਹੁੰਦੇ ਹਨ ਕਿ ਪ੍ਰੀ ਪ੍ਰਾਈਮਰੀ ਸਕੂਲ ਦੇ ਸਾਰੇ ਅਧਿਆਪਕਾਂ ਦੀਆਂ ਤਨਖਾਵਾਂ ਵੀ ਬਾਕੀ ਦੂਸਰੇ ਪੱਕੇ ਅਧਿਆਪਕਾਂ ਵਾਂਗ ਹੀ ਕਰ ਦਿੱਤੀਆਂ ਜਾਣ
ਦੂਜੇ ਪਾਸੇ ਆਲ ਇੰਡੀਆ ਗ੍ਰਾਮ ਸਭਾ ਵਿਕਾਸ ਕਮੇਟੀ ਰਜਿਸਟਰ ਪੰਜਾਬ ਦੇ ਪ੍ਰਧਾਨ ਜੋਧਾ ਸਿੰਘ ਖਾਲਸਾ ਅਤੇ ਪੰਜਾਬ ਦੇ ਉਪ ਪ੍ਰਧਾਨ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਸੰਗਤ ਮੰਡੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਪ੍ਰੀ ਪ੍ਰਾਈਮਰੀ ਸਕੂਲ ਦੇ ਬੱਚਿਆਂ ਨੂੰ ਆਪਣੀ ਪੂਰੀ ਮਿਹਨਤ ਅਤੇ ਸਖਤ ਲਗਨ ਨਾਲ ਪੜਾਉਣ ਵਾਲੇ ਸਮੂਹ ਅਧਿਆਪਕਾਂ ਦੀਆਂ ਤਨਖਾਵਾਂ ਅਠਾਰਾਂ ਹਜ਼ਾਰ ਤੋਂ ਵਧਾ ਕੇ ਘੱਟੋ ਘੱਟ 40 ਹਜਾਰ ਰੁਪਏ ਪ੍ਰਤੀ ਮਹੀਨਾ ਕੀਤੀਆਂ ਜਾਣ
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *