ਇਲਾਕੇ ਦੀ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਿਆ ਜਾਵੇਗਾ : ਐਸਐਚਓ ਜਸਵੀਰ

Spread the love
ਫੱਤੂਢੀਂਗਾ : ਜੂਨ ਅਮਨਦੀਪ ਸਰਪੰਚ ਏਕਤਾ ਗਰੁੱਪ ਵੱਲੋਂ ਥਾਣਾ ਫੱਤੂਢੀਂਗਾ ਦੇ ਨਵ ਨਿਯੁਕਤ ਐਸਐਚਓ ਐਸਆਈ ਜਸਵੀਰ ਸਿੰਘ ਨੂੰ ਜੀ ਆਇਆ ਆਖਦਿਆਂ ਡਾ. ਬਲਵਿੰਦਰ ਸਿੰਘ ਤੇ ਹੋਰ ਆਗੂਆਂ ਵੱਲੋਂ ਉਨ੍ਹਾਂ ਨੂੰ ਥਾਣਾ ਫੱਤੂਢੀਂਗਾ ਦਾ ਅਹੁਦਾ ਸੰਭਾਲਣ ’ਤੇ ਵਿਸ਼ੇਸ਼ ਤੌਰ ’ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਬਲਵਿੰਦਰ ਸਿੰਘ ਵੱੱਲੋਂ ਇਲਾਕੇ ਵਿੱਚ ਹੋ ਰਹੀਆਂ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ’ਤੇ ਕਾਬੂ ਪਾਉਣ ਤੇ ਹੋਰ ਵੱਖ ਵੱਖ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਡਾ. ਬਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਐਸਐਚਓ ਜਸਵੀਰ ਸਿੰਘ ਦੀ ਅਗਵਾਈ ’ਚ ਇਲਾਕੇ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ ਅਤੇ ਦਿਨੋਂ ਦਿਨ ਵੱਧ ਰਹੀਆਂ ਘਟਨਾਵਾਂ ’ਤੇ ਰੋਕ ਲਗਾਈ ਜਾਵੇਗੀ। ਡਾ. ਬਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਦਾ ਹਰ ਸਮੇਂ ਅਤੇ ਹਰੇਕ ਮੁਹਿੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਐਸਐਚਓ ਜਸਵੀਰ ਸਿੰਘ ਨੇ ਵਫ਼ਦ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਮੁੱਖ ਮਿਸ਼ਨ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣਾ ਅਤੇ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਲੋਕਾਂ ਨੂੰ ਇਨਸਾਫ਼ ਦਿਵਾਉਣਾ, ਕਿਸੇ ਵੀ ਤਰ੍ਹਾਂ ਦੇ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਭੇਜਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਆਦਿ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕੰਮ ਵਿੱਚ ਲੋਕਾਂ ਦੇ ਸਪੱਸ਼ਟ ਅਤੇ ਮਜ਼ਬੂਤ ਸਹਿਯੋਗ ਦੀ ਵੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਤੱਤ ਨੂੰ ਇਲਾਕੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਭਾਵੇਂ ਉਹ ਕਿਸੇ ਵੀ ਉੱਚ ਰੁਤਬੇ ਵਾਲਾ ਕਿਉਂ ਨਾ ਹੋਵੇ, ਕਾਨੂੰਨ ਸਾਰਿਆਂ ਲਈ ਬਰਾਬਰ ਹੈ। ਉਹਨਾਂ ਕਿਹਾ ਕਿ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਨਸ਼ਾ ਤਸਕਰਾਂ ਖਿਲਾਫ ਵਿੱਡੀ ਹੋਈ ਮੁਹਿੰਮ ਨੂੰ ਕਿਸੇ ਵੀ ਕੀਮਤ ਤੇ ਢਿੱਲ ਨਹੀਂ ਦਿੱਤੀ ਜਾਵੇਗੀ। ਡਾ. ਬਲਵਿੰਦਰ ਸਿੰਘ ਨੇ ਵੀ ਲੋਕਾਂ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੇ ਪੰਚ ਸਰਪੰਚ ਅਤੇ ਮੋਹਤਬਰ ਵਿਅਕਤੀਆਂ ਦੇ ਨਾਲ ਨਾਲ ਇਲਾਕੇ ਦੇ ਲੋਕ ਵੀ ਸਮਾਜ ਨੂੰ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਨੇ ਐਸਐਚਓ ਜਸਵੀਰ ਸਿੰਘ ਨੂੰ ਵਿਸ਼ਵਾਸ਼ ਦਿਵਾਇਆ ਕਿ ਇਲਾਕੇ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਜੋ ਵੀ ਮੁਹਿੰਮ ਚਲਾਏਗਾ ਸਰਪੰਚ ਏਕਤਾ ਗਰੁੱਪ ਵੱਲੋਂ ਬਿਨਾਂ ਕਿਸੇ ਲਾਲਚ ਜਾਂ ਡਰ ਦੇ ਹਰ ਤਰ੍ਹਾਂ ਨਾਲ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਡਾਕਟਰ ਬਲਵਿੰਦਰ ਸਿੰਘ ਪਿੰਡ ਅੰਮ੍ਰਿਤਪੁਰ, ਸਮਾਜ ਸੇਵੀ ਕਸ਼ਮੀਰ ਸਿੰਘ, ਸਮਾਜ ਸੇਵੀ ਗੁਰਮੇਲ ਸਿੰਘ ਸਰਪੰਚ ਬੂੜੇਵਾਲ, ਸੁਖਵਿੰਦਰ ਸਿੰਘ ਸੋਢੀ ਸਪਰੰਚ ਮਹਿਰਵਾਲ, ਸਾਬਕਾ ਸਰਪੰਚ ਗਿਆਨ ਚੰਦ ਮੁੱਲਾਂ ਬਾਹਾ, ਮਨਦੀਪ ਸਿੰਘ ਮੈਂਬਰ ਮੁਲਾਬਾਹਾ, ਸਾਬਕਾ ਸਰਪੰਚ ਬਿਸੰਬਰ, ਸਰਪੰਚ ਆਤਮਾ ਰਾਮ, ਸਾਬਕਾ ਸਰਪੰਚ ਕਸ਼ਮੀਰ ਸਿੰਘ ਆਦਿ ਹਾਜਰ ਸਨ।
  • Related Posts

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਬਲਵੰਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ

    Spread the love

    Spread the loveਬਰਨਾਲਾ ਮਿਤੀ: 12.07.2026 ਪੱਤਰ ਪੇ੍ਰਰਕ   ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਅਤੇ ਅਜ਼ਾਦ ਪ੍ਰੈੱਸ ਕਲੱਬ ਬਰਨਾਲਾ ਦੇ ਪ੍ਰਧਾਨ ਅਤੇ  ਮੀਡੀਆ ਇਡਵੈਜਰ ਆਪ ਸ. ਬਲਵੰਤ ਸਿੰਘ ਸਿੱਧੂ…

    Leave a Reply

    Your email address will not be published. Required fields are marked *