ਐਨ.ਡੀ.ਪੀ.ਐਸ ਐਕਟ ਦੇ 44 ਵੱਖ-ਵੱਖ ਕੇਸਾਂ ਦਾ ਮਾਲ ਮੁਕੱਦਮਾ ਕਮੇਟੀ ਮੈਂਬਰਾਂ ਦੀ ਹਾਜ਼ਰੀ ’ਚ ਪਾਰਦਰਸ਼ੀ ਢੰਗ ਨਾਲ ਨਸ਼ਟ

Spread the love

ਸ੍ਰੀ ਮੁਕਤਸਰ ਸਾਹਿਬ, 02 ਜੁਲਾਈ ()- ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਆਈ.ਪੀ.ਐਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਚੱਲਦਿਆ ਪੁਲਿਸ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਦੇ ਤਹਿਤ ਪਿਛਲੇ ਕੁਝ ਸਮੇਂ ਅੰਦਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬ੍ਰਾਮਦਗੀ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਭਾਵੇਂ ਕਿ ਜਿਲ੍ਹਾ ਪੁਲਿਸ ਵੱਲੋਂ ਬ੍ਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਬਕਾਇਦਾ ਸੀਲ ਬੰਦ ਪਾਰਸਲਾਂ ਅਤੇ ਉੱਚ ਪੱਧਰ ਸੁਰੱਖਿਆ ਅਤੇ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਹੈ ਅਤੇ ਇਸ ਪ੍ਰਕਾਰ ਸਟੋਰ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਵਿਭਾਗ ਦੇ ਸੀਨੀਅਰ ਅਫਸਰਾਂ ਵੱਲੋਂ ਸਮੇਂ ਸਮੇਂ ਤੇ ਚੈੱਕ ਵੀ ਕੀਤਾ ਜਾਂਦਾ ਹੈ, ਪਰੰਤੂ ਇੰਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਅਦਾਲਤੀ ਪ੍ਰਤੀਕ੍ਰਿਆ ਵਿੱਚ ਗੁਜ਼ਰਨ ਤੋਂ ਬਾਅਦ ਨਸ਼ਟ ਕਰਨਾ ਵੀ ਜਰੂਰੀ ਹੋ ਜਾਂਦਾ ਹੈ। ਇਸ ਸਬੰਧੀ ਸਮੇਂ ਸਮੇਂ ਤੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਲੋੜੀਦੇ ਦਿਸ਼ਾ ਨਿਰਦੇਸ਼ ਤਹਿਤ ਇੱਕ ਕਮੇਟੀ ਬਣਾਈ ਗਈ ਅਤੇ ਐਨ.ਡੀ.ਪੀ.ਐਸ ਐਕਟ ਨਾਲ ਸਬੰਧਿਤ ਮੁਕੱਦਿਮਆਂ ਦਾ ਮਾਲ ਯੂਨੀਵਰਸਲ ਬਾਇਓਮੈਸ ਪਲਾਂਟ ਪਿੰਡ ਚੰਨੂ ਵਿਖੇ ਮਿਤੀ 01.07.2025 ਨੂੰ ਨਸ਼ਟ ਕੀਤਾ ਗਿਆ ਹੈ। ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਇਸ ਸਮੁੱਚੀ ਪ੍ਰਕੀਰਿਆ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ।ਨਸ਼ੀਲੇ ਪਦਾਰਥਾਂ ਨੂੰ ਨਸਟ ਕਰਨ ਲਈ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਦੀ ਅਗਵਾਈ ਡਾ ਅਖਿਲ ਚੌਧਰੀ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵਲੋਂ ਕੀਤੀ ਗਈ, ਮਨਮੀਤ ਸਿੰਘ ਢਿੱਲੋ ਐਸ.ਪੀ (ਡੀ) ਸ਼੍ਰੀ ਮੁਕਤਸਰ ਸਾਹਿਬ ਅਤੇ ਰਮਨਪ੍ਰੀਤ ਸਿੰਘ ਡੀ.ਐਸ.ਪੀ (ਡੀ) ਦੀ ਕਮੇਟੀ ਬਣਾਈ ਗਈ, ਜਿਨ੍ਹਾ ਦੀ ਨਿਗਰਾਨੀ ਹੇਠ ਪਾਰਦਰਸ਼ੀ ਪ੍ਰਕਿਰਿਆ ਰਾਂਹੀ ਮਾਲ ਮੁਕੱਦਮੇ ਨੂੰ ਨਸ਼ਟ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨਸ਼ੇ ਨੂੰ ਖਤਮ ਕਰਨ ਲਈ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾ ਦੱਸਿਆ ਕਿ ਅੱਜ ਕੁੱਲ 44 ਐਨ.ਡੀ.ਪੀ.ਐਸ ਐਕਟ ਦੇ ਮੁਕੱਦਮਿਆਂ ਦਾ ਮਾਲ ਜਿਸ ਵਿੱਚ 2868.191 ਕਿਲੋਗ੍ਰਾਮ ਭੁੱਕੀ ਚੁਰਾ ਪੋਸਤ, 2.515 ਕਿਲੋਗ੍ਰਾਮ ਗਾਂਜਾ, 1.206 ਕਿੱਲੋਗ੍ਰਾਮ ਹੈਰੋਇਨ, 1145 ਨਸ਼ੀਲੀਆ ਗੋਲੀਆਂ, 04 ਨਸ਼ੀਲੀਆਂ ਸ਼ੀਸ਼ੀਆਂ ਨੂੰ ਨਸ਼ਟ ਕੀਤਾ ਗਿਆ।

  • Related Posts

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।

    Spread the love

    Spread the loveਫਿਰੋਜ਼ਪੁਰ,27 ਸਤੰਬਰ (ਅਸ਼ੋਕ ਭਾਰਦਵਾਜ)ਪੰਜਾਬ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜਿ਼ਲ੍ਹਾ ਮੋਗਾ ਦੇ ਥਾਣਾ ਕੋਟ ਈਸੇ ਖਾਂ ਵਿਖੇ…

    Leave a Reply

    Your email address will not be published. Required fields are marked *