ਐਸ ਡੀ ਕਾਲਜ ਫਾਰ ਵੂਮੈਨ ‘ਚ ਹਰ ਘਰ ਤਿਰੰਗਾ ਮੁਹਿੰਮ 

Spread the love
ਕਪੂਰਥਲਾ, 17 ਅਗਸਤ ( ਕੌੜਾ ) – ਐਸ ਡੀ ਕਾਲਜ ਫਾਰ ਵੂਮੈਨ ਵਿਖੇ ਐਨ ਐਸ ਐਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ  ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਹਰ ਘਰ ਤਿਰੰਗਾ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥਣਾਂ ਨੇ ਰਾਸ਼ਟਰੀ ਝੰਡੇ ਨਾਲ ਸੈਲਫੀ ਲੈ ਕੇ ਹਰ ਘਰ ਤਿਰੰਗਾ ਸਬੰਧੀ ਆਪਣਾ ਸੁਨੇਹਾ ਦਿੱਤਾ । 79ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਦੇ ਨਾਲ ਨਾਲ ਰਾਸ਼ਟਰੀ ਝੰਡੇ ਤੇ ਇੱਕ ਆਨਲਾਈਨ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ । ਕੁਇਜ਼ ਮੁਕਾਬਲੇ ਵਿਚ ਬੀ.ਏ ਭਾਗ ਤੀਜਾ ਦੀ ਜੈਸਮੀਨ ਪਹਿਲੇ, ਬੀ.ਐਸ.ਸੀ ਭਾਗ ਤੀਜਾ ਦੀ ਰਮਨਦੀਪ ਕੌਰ ਦੂਜੇ ਅਤੇ ਬੀ.ਏ ਭਾਗ ਦੂਜਾ ਦੀ ਹਰਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੀ । ਸਟਾਫ ਮੈਂਬਰਾਂ ਨੇ ਵੀ ਇਸ ਪ੍ਰੋਗਰਾਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਜੋ ਮੈਡਮ ਸੁਨੀਤਾ ਕਲੇਰ ਦੀ ਨਿਗਰਾਨੀ ਹੇਠ ਕਰਵਾਇਆ ਗਿਆ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *