ਐਸ.ਸੀ. ਬੀ.ਸੀ. ਕਰਮਚਾਰੀ ਫੈਡਰੇਸ਼ਨ ਦੀ ਹੋਈ ਅਹਿਮ ਬੈਠਕ

Spread the love

ਘਨੌਰ 28 ਮਾਰਚ (ਅਭਿਸ਼ੇਕ ਸੂਦ)  ਐਸ.ਸੀ. ਬੀ.ਸੀ. ਕਰਮਚਾਰੀ ਫੈਡਰੇਸ਼ਨ (ਰਜਿ) ਪੰਜਾਬ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਸੂਬਾ ਪ੍ਰਧਾਨ ਪਰਵਿੰਦਰ ਕੁਮਾਰ ਦੁੱਗ ਦੀ ਰਹਿਨੁਮਾਈ ਹੇਠ ਮੀਟਿੰਗ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਪਟਿਆਲਾ ਦੀ ਚੋਣ ਕਰਵਾਉਣ ਅਤੇ ਸਮਾਜ ਦੇ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਜ਼ਿਲ੍ਹਾ ਪ੍ਰਧਾਨ ਸ਼ਿਵਚਰਨ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ ਯੂਨਿਟ ਨੂੰ ਭੰਗ ਕਰਨ ਉਪਰੰਤ ਜ਼ਿਲ੍ਹਾ ਪਟਿਆਲਾ ਦੀ ਚੋਣ ਕਰਵਾਉਣ ਲਈ ਬੇਨਤੀ ਸੂਬਾ ਕਮੇਟੀ ਨੂੰ ਕੀਤੀ ਜਿਸ ਵਿਚ ਸੂਬਾ ਕਮੇਟੀ ਵਲੋਂ ਜ਼ਿਲ੍ਹਾ ਪਟਿਆਲਾ ਦੇ ਵੱਖ ਵੱਖ ਵਿਭਾਗਾਂ ਤੋਂ ਆਏ ਹੋਏ ਸਾਥੀਆਂ ਤੋਂ ਸਹਿਮਤੀ ਲੈਣ ਉਪਰੰਤ ਜ਼ਿਲ੍ਹਾ ਪਟਿਆਲਾ ਯੂਨਿਟ ਦੀ ਸਰਬਸੰਮਤੀ ਨਾਲ ਚੋਣ ਕਰਵਾਈ ਗਈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਸ੍ਰੀ ਗੁਰਪਾਲ ਸਿੰਘ ਸੋਨੀ, ਸ੍ਰੀ ਗੁਰਵਿੰਦਰ ਸਿੰਘ ਜ਼ਿਲ੍ਹਾ ਸਕੱਤਰ ਜਨਰਲ, ਸ੍ਰੀ ਮਹਿੰਦਰ ਕੁਮਾਰ ਮੀਤ ਪ੍ਰਧਾਨ, ਵਿੱਤ ਸਕੱਤਰ ਸ੍ਰੀਮਤੀ ਪਰਵਿੰਦਰ ਕੌਰ, ਸੁਖਵਿੰਦਰ ਕੌਰ – ਲੇਡੀਜ਼ ਵਿੰਗ ਪਟਿਆਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਬਾਕੀ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਕਰਨ ਦਾ ਅਖਤਿਆਰ ਜ਼ਿਲ੍ਹਾ ਬਾਡੀ ਨੂੰ ਦਿੱਤਾ ਗਿਆ। ਇਸ ਸਮੇਂ ਫੈਡਰੇਸਨ ਦੇ ਸਾਬਕਾ ਪ੍ਰਧਾਨ ਸ. ਅਮਰੀਕ ਸਿੰਘ ਬੰਗੜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸ. ਜਸਵਿੰਦਰ ਸਿੰਘ ਚਪੜ੍ਹ – ਸਟੇਟ ਅਵਾਰਡੀ ਅਤੇ ਹੋਰ ਬੁਲਾਰਿਆਂ ਨੇ ਬੋਲਦੇ ਹੋਏ ਸਰਕਾਰ ਤੋਂ ਮੰਗ ਕੀਤੀ ਹੈ ਪੰਜਾਬ ਦੀਆਂ ਸਮੇਂ ਸਮੇਂ ਸਿਰ ਰਾਜ ਕਰਦੀਆਂ ਸਰਕਾਰਾਂ ਨੂੰ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀਆਂ ਦੇ ਨਾਲ -ਨਾਲ ਇਸ ਵਰਗ ਦੇ ਲੋਕਾਂ ਨਾਲ ਵੀ ਜੋ ਬਾਬਾ ਸਾਹਿਬ ਡਾ. ਅੰਬੇਡਕਰ ਜੀ ਨੇ ਸਾਨੂੰ ਸੰਵਿਧਾਨਿਕ ਹੱਕ ਦਿੱਤੇ ਸਨ ਉਹਨਾਂ ਦੀ ਪਾਲਣਾ ਕਰਨ ਵਿੱਚ ਬਹੁਤ ਜਿਆਦਾ ਕੁਤਾਹੀਆਂ ਵਰਤੀਆਂ ਹਨ। ਪੰਜਾਬ ਵਿੱਚ 85ਵੀਂ ਸੋਧ ਅਜੇ ਤੱਕ ਕਿਸੇ ਵੀ ਸਰਕਾਰ ਨੇ ਲਾਗੂ ਨਹੀਂ ਕੀਤੀ ਇਸ ਦੇ ਨਾਲ ਹੀ 10-10- 2014 ਦਾ ਗੈਰ ਸੰਵਿਧਾਨਿਕ ਪੱਤਰ ਜੋ ਕਿ ਹਰ ਰਾਜਨੀਤਿਕ ਪਾਰਟੀ ਆਪਣੇ ਚੋਣ ਮੈਨੀਫੈਸਟੋ ਵਿੱਚ ਜਿਸ ਦਾ ਜ਼ਿਕਰ ਕਰਦੀ ਹੈ ਉਸ ਵੱਲ ਵੀ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਤਰਸ ਦੇ ਆਧਾਰ ਤੇ ਕੀਤੀਆਂ ਜਾਣ ਵਾਲੀਆਂ ਨਿਯੁਕਤੀਆਂ ਵੀ ਕਾਫੀ ਪਿਛਲੇ ਲੰਬੇ ਸਮੇਂ ਤੋਂ ਨਹੀਂ ਕੀਤੀਆਂ ਜਾ ਰਹੀਆਂ ਇਸ ਲਈ ਸਰਕਾਰ ਨੂੰ ਅਸੀਂ ਇਹ ਵੀ ਬੇਨਤੀ ਕਰਦੇ ਹਾਂ ਕਿ ਤਰਸ ਦੇ ਆਧਾਰ ਤੇ ਕੀਤੀਆਂ ਜਾਣ ਵਾਲੀਆਂ ਨਿਯੁਕਤੀਆਂ ਪਹਿਲਾਂ  ਦੀ ਤਰ੍ਹਾਂ ਹੀ ਛੇਤੀ ਤੋਂ ਛੇਤੀ ਕਰਨ ਦੀਆਂ ਹਦਾਇਤਾਂ ਸਾਰੇ ਹੀ ਵਿਭਾਗਾਂ ਨੂੰ ਦਿੱਤੀਆਂ ਜਾਣ। ਪੁਰਾਣੀ ਪੈਨਸ਼ਨ ਸਕੀਮ ਦਾ ਕੇਸ ਪਹਿਲ ਦੇ ਅਧਾਰ ਤੇ ਲਾਗੂ ਕੀਤਾ ਜਾਵੇ। ਅਨੁਸੂਚਿਤ ਵਰਗ ਦੇ ਲੋਕਾਂ ਲਈ ਸਰਕਾਰੀ ਸਹੂਲਤਾਂ ਉੱਚੇਰੀ ਸਿੱਖਿਆ ਲਈ ਢਾਈ ਲੱਖ ਸਲਾਨਾ ਆਮਦਨ ਦੀ ਹੱਦ ਵਧਾ ਕੇ 10 ਲੱਖ ਰੁਪਏ ਸਲਾਨਾ ਕੀਤੀ ਜਾਵੇੰ ਤੇ ਵੱਖ ਵੱਖ ਵਿਭਾਗਾਂ ਵਿੱਚ ਰੋਸਟਰਡ ਰਜਿਸਟਰ ਲਗਾਉਣ ਲਈ ਸਬੰਧਿਤ ਡਾਇਰੈਕਟਰ ਨੂੰ ਹਦਾਇਤ ਕੀਤੀ ਜਾਵੇ। ਸਰਕਾਰੀ ਨੋਕਰੀਆਂ ਵਿਚ  ਓਵਰਏਜ ਹੋ ਰਹੇ ਐਸ.ਸੀ. ਵਿਦਿਆਰਥੀਆਂ ਦੀ ਉਮਰ ਸੀਮਾ ਵਿਚ ਵਾਧਾ ਕੀਤਾ ਜਾਵੇ। ਇਸ ਮੌਕੇ ਸੂਬਾ ਪ੍ਰਧਾਨ ਪਰਵਿੰਦਰ ਕੁਮਾਰ, ਦਵਿੰਦਰ ਕੁਮਾਰ ਸੂਬਾ ਸਕੱਤਰ ਜਨਰਲ, ਸਰਪ੍ਰਸਤ ਜਸਵਿੰਦਰ ਸਿੰਘ ਚੱਪੜ, ਜ਼ਿਲ੍ਹਾ ਜਲੰਧਰ ਪ੍ਰਧਾਨ ਸੁਖਦੇਵ ਬਸਰਾ, ਜ਼ਿਲ੍ਹਾ ਸਰਪ੍ਰਸਤ ਕੁਲਦੀਪ ਸਿੰਘ ਮੋਗਾ, ਪ੍ਰਧਾਨ ਅੰਗਰੇਜ਼ ਸਿੰਘ ਮੋਗਾ, ਜਗਰਾਜ ਸਿੰਘ ਮੋਗਾ, ਇੰਜੀ. ਮੇਹਰ ਸਿੰਘ , ਸ. ਅਵਤਾਰ ਸਿੰਘ, ਸ. ਤ੍ਰਿਲੋਚਨ ਸਿੰਘ, ਸ. ਸ਼ਿਵਚਰਨ ਸਿੰਘ, ਸ੍ਰੀ ਸੁਭਾਸ਼ ਕੁਮਾਰ, ਸ. ਕੁਲਿੰਦਰਜੀਤ ਸਿੰਘ, ਕੋਚ ਸੰਦੀਪ ਸਿੰਘ, ਕੋਚ ਬਲਜੀਤ ਸਿੰਘ, ਸ. ਅਮਰਜੀਤ ਸਿੰਘ, ਮੈਡਮ ਪਰਮਿੰਦਰ ਕੌਰ, ਮੈਡਮ ਸੁਖਵਿੰਦਰ ਕੌਰ, ਸ. ਜਤਿੰਦਰ ਸਿੰਘ ਕਾਲਾ, ਸ੍ਰੀ ਰਾਮ ਗਿੱਲ, ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਕਾਰੀ ਕਰਮਚਾਰੀ ਸ਼ਾਮਿਲ ਹੋਏ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *