ਓਟੀਐਸ ਸਕੀਮ ਤਹਿਤ ਪ੍ਰਾਪਰਟੀ ਟੈਕਸ ਭਰਨ ਦੀ ਅਖਰੀ ਤਾਰੀਖ 31 ਅਗਸਤ – ਈ.ਓ. ਸੁਨੀਲ ਦੱਤ ਵਰਮਾ

Spread the love
ਗਿੱਦੜਬਾਹਾ, 26 ਅਗਸਤ (ਲਖਵੀਰ ਸਿੰਘ ਧੂਲਕੋਟੀਆ) – ਜਿੰਨਾਂ ਲੋਕਾਂ ਵੱਲੋਂ ਅਜੇ ਤੱਕ ਆਪਣਾ ਪ੍ਰਾਪਰਟੀ ਟੈਕਸ ਨਗਰ ਕੌਂਸਲ ਵਿਖੇ ਨਹੀਂ ਭਰਿਆ ਗਿਆ ਹੈ, ਉਨ੍ਹਾਂ ਲੋਕਾਂ ਲਈ ਇਹ ਟੈਕਸ ਓਟੀਐਸ ਸਕੀਮ ਤਹਿਤ ਭਰਨ ਦੀ ਆਖਰੀ ਮਿਤੀ 31 ਅਗਸਤ ਨਿਰਧਾਰਿਤ ਕੀਤੀ ਗਈ ਹੈ, ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਗਿੱਦੜਬਾਹਾ ਦੇ ਕਾਰਜਸਾਧਕ ਅਫ਼ਸਰ ਸੁਨੀਲ ਦੱਤ ਵਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਟੈਕਸ ਨਾ ਭਰਨ ਵਾਲੇ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਓ.ਟੀ.ਐੱਸ. (ਵਨ ਟਾਇਮ ਸੈਟਲਮੈਂਟ) ਸਕੀਮ ਸ਼ੁਰੂ ਕੀਤੀ ਗਈ ਜਿਸ ਦੀ ਆਖਰੀ ਤਾਰੀਖ 31 ਅਗਸਤ ਹੈ। ਉਨ੍ਹਾਂ ਦੱਸਿਆ ਕਿ ਜਿੰਨਾਂ ਲੋਕਾਂ ਦੇ ਪ੍ਰਾਪਰਟੀ ਟੈਕਸ ਅਜੇ ਤੱਕ ਬਕਾਇਆ ਹਨ ਉਹ ਨੂੰ ਉਕਤ ਤਾਰੀਖ ਤੱਕ ਟੈਕਸ ਭਰਨ ਤੇ ਵਿਆਜ ਪੈਨਲੈਟੀ ਤੋਂ ਛੂਟ ਮਿਲੇਗੀ, ਜਦੋਂਕਿ ਮਿਆਦ ਲੰਘਣ ਤੋਂ ਬਾਅਦ ਪ੍ਰਾਪਰਟੀ ਮਾਲਕ ਨੂੰ 50 ਫੀਸਦੀ ਜੁਰਮਾਨਾ ਭਰਨਾ ਪਵੇਗਾ। ਉਨ੍ਹਾਂ ਪ੍ਰਾਪਰਟੀ ਮਾਲਕਾਂ ਨੂੰ ਸਰਕਾਰ ਦੀ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਾਪਰਟੀ ਟੈਕਸ ਭਰਨਾ ਜਰੂਰੀ ਹੈ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *