ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ :- ਜਰਨੈਲ ਮਨੂੰ

Spread the love

ਘਨੌਰ 2 ਅਪ੍ਰੈਲ (ਅਭਿਸ਼ੇਕ ਸੂਦ) ਘਨੌਰ ਦੀ ਮਾਰਕੀਟ ਕਮੇਟੀ ਦੇ ਨਵੇਂ ਚੁਣੇ ਗਏ ਚੇਅਰਮੈਨ ਜਰਨੈਲ ਸਿੰਘ ਮਨੂੰ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਮੂਹ ਖ਼ਰੀਦ ਏਜੰਸੀਆਂ ਅਤੇ ਕਮੇਟੀ ਦੇ ਕਰਮਚਾਰੀਆਂ ਨੂੰ ਕਿਹਾ ਕਿ ਕਣਕ ਦੀ ਖਰੀਦ ਦੀ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸਮੂਹ ਮਾਰਕੀਟ ਕਮੇਟੀ ਸਟਾਫ ਤੇ ਸਾਰੀਆਂ ਖਰੀਦ ਏਜੇਂਸੀਆਂ ਦੀ ਅਫਸਰਸ਼ਾਹੀ ਨਾਲ ਮੀਟਿੰਗ ਕੀਤੀ ਇਸ ਤੋਂ ਇਲਾਵਾ ਉਨ੍ਹਾਂ ਘਨੌਰ ਮੰਡੀ ਨੂੰ ਲਾਗਲੇ ਪਿੰਡਾਂ ਨਾਲ ਜੋੜਨ ਵਾਲੀਆਂ ਸੜਕਾਂ ਦੀ ਹਾਲਤ ਦਾ ਵੀ ਪਤਾ ਕੀਤਾ ਤਾਂ ਕਿ ਲੋੜ ਅਨੁਸਾਰ ਪਹਿਲ ਦੇ ਆਧਾਰ ’ਤੇ ਵਿਕਾਸ ਕੰਮ ਸ਼ੁਰੂ ਕਰਵਾਏ ਜਾ ਸਕਣ। ਜਰਨੈਲ ਸਿੰਘ ਮਨੂੰ ਨੇ ਮਾਰਕੀਟ ਕਮੇਟੀ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਸਮਾਂ ਰਹਿੰਦੇ ਦਾਣਾ ਮੰਡੀਆਂ ਤੇ ਖਰੀਦ ਕੇਂਦਰਾਂ ਦੀ ਸਫਾਈ ਆਦਿ ਤੋਂ ਇਲਾਵਾ ਕਿਸਾਨਾਂ ਲਈ ਸਵੱਛ ਪਾਣੀ, ਸਫ਼ਾਈ ਤੇ ਫ਼ਸਲਾਂ ਦੀ ਸੰਭਾਲ ਲਈ ਤਰਪਾਲਾਂ ਆਦਿ ਦਾ ਢੁੱਕਵਾਂ ਇੰਤਜ਼ਾਮ ਕੀਤਾ ਜਾਵੇ।

ਉਹਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਵੱਧ ਹਨ। ਇਸ ਮੌਕੇ ਆੜਤੀ ਐਸੋਸੀਏਸ਼ਨ ਘਨੌਰ ਦੇ ਪ੍ਰਧਾਨ ਕਸ਼ਮੀਰੀ ਲਾਲ, ਗ਼ਮਦੂਰ ਸਿੰਘ ਆੜਤੀ,ਮਾਰਕੀਟ ਕਮੇਟੀ ਇੰਸਪੈਕਟਰ ਚਰਨਜੀਤ ਸਿੰਘ ਬਾਜਵਾ,ਸਹਾਇਕ ਖਾਦ ਸੁਪਲਾਈ ਅਧਿਕਾਰੀ ਵਿਕਰਮਜੀਤ ਸਿੰਘ ਚਹਿਲ ,ਪਨਗ੍ਰੇਨ ਇੰਸਪੈਕਟਰ ਅਰਵਿੰਦ ਸਿੰਘ ,ਮੰਡੀ ਸੁਪਰਵਾਇਜ਼ਰ ਕਰਨਵੀਰ ਸਿੰਘ, ਹਰਿੰਦਰ ਸਿੰਘ, ਸੀਨੀਅਰ ਆਪ ਆਗੂ,ਗੁਲਜਾਰ ਸਿੰਘ, ਸੋਨੂ ਸਲੇਮਪੁਰ, ਹੁਸ਼ਿਆਰ ਸਿੰਘ,ਕਰਮਜੀਤ ਗਰੇਵਾਲ,ਗੁਰਧਿਆਨ ਸਿੰਘ ਸ਼ਹਿਰ ਤੇ ਨੇੜਲੇ ਪਿੰਡਾਂ ਦੇ ਆਗੂਆਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਚੇਅਰਮੈਨ ਜਰਨੈਲ ਸਿੰਘ ਮਨੂੰ ਦਾ ਸਨਮਾਨ ਕੀਤਾ ਗਿਆ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *