ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਬਿਆਨ ਦਿੱਤਾ ਕਿ ਅੱਜ ਇੱਥੇ ਅਮਨ, ਕਾਨੂੰਨ ਦੀ ਸਥਿਤੀ ਵਿਗਡ਼ ਚੁੱਕੀ ਹੈ ਜਿਸ ’ਤੇ ਕਾਬੂ ਪਾਇਆ ਜਾਵੇ ਪਰ ਪੰਜਾਬ ਸਰਕਾਰ ਨੇ ਉਨ੍ਹਾਂ ’ਤੇ ਜੋ ਪਰਚਾ ਦਰਜ ਕੀਤਾ ਉਸਦੀ ਨਿੰਦਾ ਕਰਦਿਆਂ ਸਖ਼ਤ ਸ਼ਬਦਾਂ ’ਚ ਕਿਹਾ ਕਿ ਅਜਿਹੇ ਝੂਠੇ ਪਰਚੇ ਦਰਜ ਕਰ ਉਹ ਕਾਂਗਰਸ ਦੀ ਅਵਾਜ਼ ਨੂੰ ਦਬਾ ਨਹੀਂ ਸਕਦੇ। ਇਸ ਮੌਕੇ ਜ਼ਿਲਾ ਉਪ ਪ੍ਰਧਾਨ ਕਸੂਤਰੀ ਲਾਲ ਮਿੰਟੂ, ਸਾਬਕਾ ਚੇਅਰਮੈਨ ਸ਼ਕਤੀ ਆਨੰਦ, ਸਾਬਕਾ ਪ੍ਰਧਾਨ ਸੁਰਿੰਦਰ ਕੁੰਦਰਾ, ਜੇ.ਪੀ. ਸਿੰਘ ਮੱਕਡ਼, ਮੁੱਖ ਬੁਲਾਰਾ ਜਸਪ੍ਰੀਤ ਸਿੰਘ ਕਲਾਲ ਮਾਜਰਾ, ਸ਼ਹਿਰੀ ਪ੍ਰਧਾਨ ਕਪਿਲ ਆਨੰਦ, ਬਲਾਕ ਪ੍ਰਧਾਨ ਪਰਮਿੰਦਰ ਤਿਵਾਡ਼ੀ, ਨਰਿੰਦਰਪਾਲ ਲੱਕੀ, ਜਤਿੰਦਰ ਸਿੰਘ ਜੋਗਾ ਬਲਾਲਾ, ਹੁਸਨ ਲਾਲ ਮਡ਼ਕਨ, ਅਜਮੇਰ ਸਿੰਘ ਪੂਰਬਾ, ਜਗਜੀਤ ਸਿੰਘ ਪ੍ਰਿਥੀਪੁਰ, ਜਸਪ੍ਰੀਤ ਸਿੰਘ ਸਹਿਜੋ ਮਾਜਰਾ, ਦਿਹਾਤੀ ਯੂਥ ਪ੍ਰਧਾਨ ਅੰਮ੍ਰਿਤਪਾਲ ਸਿੰਘ ਚੀਮਾ, ਕੌਂਸਲਰ ਸੁਰਿੰਦਰ ਕੁਮਾਰ ਛਿੰਦੀ, ਮਨਜੀਤ ਕੁਮਾਰੀ, ਚੇਤਨ ਕੁਮਾਰ, ਪਰਮਜੀਤ ਪੰਮੀ, ਅਮਰਜੀਤ ਸਿੰਘ, ਹਰਚੰਦ ਸਿੰਘ, ਗੁਰਮੁਖ ਸਿੰਘ, ਰਾਣਾ ਸੁਰਜੀਤ ਸਿੰਘ, ਹਰਚੰਦ ਸਿੰਘ, ਪਰਮਜੀਤ ਸਿੰਘ ਨੀਲੋਂ ਵੀ ਮੌਜੂਦ ਸਨ। ਅੰਤ ਵਿਚ ਜ਼ਿਲਾ ਕਾਂਗਰਸ ਵਲੋਂ ਝੂਠਾ ਪਰਚਾ ਦਰਜ ਕਰਨ ’ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਸਾਬਕਾ ਮੰਤਰੀ ਗੁਰਕੀਰਤ ਕੋਟਲੀ ਅਤੇ ਸਾਬਕਾ ਵਿਧਾਇਕ ਲੱਖਾ ਪਾਇਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ’ਤੇ ਜੋ ਝੂਠਾ ਪਰਚਾ ਦਰਜ ਕੀਤਾ ਗਿਆ ਹੈ ਉਸਦੀ ਜ਼ਿਲਾ ਕਾਂਗਰਸ ਕਮੇਟੀ ਪੁਰਜ਼ੋਰ ਨਿੰਦਾ ਕਰਦੀ ਹੈ ਅਤੇ ਸਾਰੇ ਵਰਕਰ ਉਨ੍ਹਾਂ ਨਾਲ ਚੱਟਾਨ ਵਾਂਗ ਖੜੇ ਹਨ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…