ਕਾਲਮਨਵੀਸ ਡਾ.ਚਰਨਜੀਤ ਸਿੰਘ ਗੁਮਟਾਲਾ ਦਾ ਹੋਵੇਗਾ ਫਗਵਾੜਾ ਵਿਖੇ ਸਨਮਾਨ

Spread the love

ਫਗਵਾੜਾ 14 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ (ਰਜਿ.) ਵਲੋਂ ਪੰਜਾਬੀ ਦੇ ਪ੍ਰਸਿੱਧ ਕਾਲਮਨਵੀਸ ਡਾ.ਚਰਨਜੀਤ ਸਿੰਘ ਗੁਮਟਾਲਾ ਨੂੰ ਉਹਨਾਂ ਦੀਆਂ ਜੀਵਨ ਭਰ ਦੀਆਂ ਪ੍ਰਾਪਤੀਆਂ ਅਤੇ ਕਾਲਮਨਵੀਸ ਵਜੋਂ ਪੱਤਰਕਾਰੀ ਖੇਤਰ ਚ ਨਿਭਾਈਆਂ ਵਿਸ਼ੇਸ਼ ਸੇਵਾਵਾਂ ਲਈ 20 ਅਪ੍ਰੈਲ 2025 ਨੂੰ ਫਗਵਾੜਾ ਵਿਖੇ ਇਕ ਸਮਾਗਮ ਦੌਰਾਨ ਸਨਮਾਨਤ ਕੀਤਾ ਜਾਵੇਗਾ।ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੂਰਪੁਰ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ ਦੀ ਮੌਜੂਦਾ ਹਾਲਾਤ ਬਾਰੇ ਵਿਦਵਾਨ ਵਿਚਾਰ ਚਰਚਾ ਕਰਨਗੇ। ਸਮਾਗਮ ਵਿੱਚ ਡਾ.ਐਸ.ਐਸ.ਛੀਨਾ,ਡਾ.ਸਵਰਾਜ ਸਿੰਘ,ਗਿਆਨ ਸਿੰਘ (ਮੋਗਾ),ਉਜਾਗਰ ਸਿੰਘ (ਪਟਿਆਲਾ) ਅਤੇ ਹੋਰ ਚਿੰਤਕ ਵਿਸ਼ੇਸ਼ ਤੌਰ ਤੇ ਭਾਗ ਲੈਣਗੇ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *