ਕਿਤਾਬਾਂ ਗਿਆਨ ਦਾ ਅਥਾਹ ਭੰਡਾਰ ਹਨ ਇਹ ਸਾਨੂੰ ਚੰਗੀ ਜ਼ਿੰਦਗੀ ਦੀ ਸੇਧ ਦੇਣ ਦੇ ਨਾਲ ਜਿਉਣ ਦਾ ਰਾਹ ਦਿਖਾਉਣ ਵਿੱਚ ਵੀ ਹੁੰਦੀਆਂ ਹਨ ਸਹਾਈ-ਜ਼ਿਲਾ ਭਾਸ਼ਾ ਅਫਸਰ

Spread the love
ਫਗਵਾੜਾ- 16 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਭਾਸ਼ਾ ਵਿਭਾਗ,ਪੰਜਾਬ ਦੀ ਜੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਵੱਲੋਂ ਗੁਰੂ ਨਾਨਕ ਜ਼ਿਲ੍ਹਾ ਲਾਇਬਰੇਰੀ, ਕਪੂਰਥਲਾ ਵਿਖੇ 15 ਅਪ੍ਰੈਲ ਤੋਂ 17ਅਪ੍ਰੈਲ  ਤੱਕ ਤਿੰਨ ਦਿਨ ਲਗਾਤਾਰ ਪੁਸਤਕ ਪ੍ਰਦਰਸ਼ਨੀ ਲਗਾਈ ਜਾਣੀ ਹੈ। ਇਸ ਤਿੰਨ ਰੋਜ਼ਾ ਪੁਸਤਕ ਪ੍ਰਦਰਸ਼ਨੀ ਵਿੱਚ ਸ਼ਹਿਰ ਨਿਵਾਸੀਆਂ, ਵਿਦਿਆਰਥੀਆਂ ਅਤੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਵੱਲੋਂ ਕਿਤਾਬਾਂ ਨਾਲ ਸਾਂਝ ਪਾਉਣ ਅਤੇ ਕਿਤਾਬਾਂ ਪੜ੍ਹਨ ਵਿੱਚ ਦਿਲਚਸਪੀ ਵਧਾਉਣ ਬਾਰੇ ਕਿਹਾ ਕਿ ਕਿਤਾਬਾਂ ਗਿਆਨ ਦਾ ਅਥਾਹ ਭੰਡਾਰ ਹਨ ਅਤੇ ਇਹ ਸਾਨੂੰ ਚੰਗੀ ਜ਼ਿੰਦਗੀ ਦੀ ਸੇਧ ਦੇਣ ਦੇ ਨਾਲ ਜਿਉਣ ਦਾ ਰਾਹ ਦਿਖਾਉਣ ਵਿੱਚ ਵੀ ਸਹਾਈ ਹੁੰਦੀਆਂ ਹਨ। ਅੱਜ ਦੇ ਸਮੇਂ ਸ਼ੋਸ਼ਲ ਮੀਡੀਆ ਦੇ ਦੌਰ ਵਿੱਚ ਪਾਠਕ ਜਿੱਥੇ ਕਿਤਾਬਾਂ ਤੋਂ ਦੂਰ ਹੁੰਦਾ ਜਾ ਰਿਹਾ ਹੈ,ਉੱਥੇ ਉਸ ਵੱਲੋਂ ਗਿਆਨ ਹਾਸਲ ਕਰਨ ਦਾ ਸੌਖਾ ਤਰੀਕਾ ਸ਼ੋਸ਼ਲ ਮੀਡੀਆ ਦੀ ਵਰਤੋਂ ਕਰਨਾ ਬਣਦਾ ਜਾ ਰਿਹਾ ਹੈ, ਪਰ ਕਿਸੇ ਵੀ ਵਿਸ਼ੇ ਦੀ ਵਿਸਥਾਰਪੂਰਵਕ ਜਾਣਕਾਰੀ ਕਿਤਾਬਾਂ ਰਾਹੀਂ ਹੀ ਪ੍ਰਾਪਤ ਹੋ ਸਕਦੀ ਹੈ।ਇਸ ਮੌਕੇ ਡਾ.ਹਰਭਜਨ ਸਿੰਘ ਜੀ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ ਤੇ ਉਹਨਾਂ ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਦੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਕਿਹਾ ਕਿ ਭਾਸ਼ਾ ਵਿਭਾਗ ਪੰਜਾਬੀ ਮਾਂ ਬੋਲੀ ਦਾ ਮਾਣ ਵਧਾਉਣ ਲਈ ਤੇ ਪੁਸਤਕ ਸਭਿਆਚਾਰ ਦਾ ਪਾਸਾਰ ਕਰਨ ਲਈ ਪੁਰ ਜ਼ੋਰ ਯਤਨ ਕਰ ਰਿਹਾ ਹੈ।
ਗੁਰੂ ਨਾਨਕ ਜ਼ਿਲ੍ਹਾ ਲਾਇਬਰੇਰੀ ਦਾ ਸਮੂਹ ਸਟਾਫ ਇਸ ਪ੍ਰਦਰਸ਼ਨੀ ਸਮੇਂ ਮੌਜੂਦ ਸੀ ਅਤੇ ਲਾਈਬ੍ਰੇਰੀ ਵਿੱਚ ਪੜ੍ਹਨ ਆਉਂਦੇ ਵਿਦਿਆਰਥੀਆਂ ਵੱਲੋਂ ਵੀ ਕਿਤਾਬਾਂ ਵਿੱਚ ਬਹੁਤ ਰੁਚੀ ਦਿਖਾਈ ਗਈ। ਪ੍ਰਦਰਸ਼ਨੀ ਨੂੰ ਸਫ਼ਲ ਬਣਾਉਣ ਲਈ ਸਵਰਾਜ ਕੌਰ,ਮਨੀਸ਼ ਕੁਮਾਰ,ਅਤੁਲ ਸ਼ਰਮਾ,ਸੁਖਜੀਤ ਕੌਰ ਅਤੇ ਸਲਮਾਨ ਵੱਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *