ਕਿਲਾ ਮੁਬਾਰਕ, ਬਠਿੰਡਾ ਵਿਖੇ ਘੱਲੂਘਾਰੇ ਨੂੰ ਸਮਰਪਿਤ ਗੁਰਮਤਿ ਸਮਾਗਮ 12 ਜੂਨ ਨੂੰ: ਬਾਬਾ ਮਹਿਰਾਜ 

Spread the love

ਬਠਿੰਡਾ, 9 ਜੂਨ (ਸੁਰਿੰਦਰਪਾਲ ਸਿੰਘ:  ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਕਿਲਾ ਮੁਬਾਰਕ, ਬਠਿੰਡਾ ਵਿਖੇ 12 ਜੂਨ 2026 (ਸ਼ੁੱਕਰਵਾਰ) ਨੂੰ ਕਰਵਾਇਆ ਜਾ ਰਿਹਾ ਹੈ। ਸਮਾਗਮ ਸ਼ਾਮ 7:00 ਵਜੇ ਤੋਂ 9:30 ਵਜੇ ਤੱਕ ਹੋਵੇਗਾ, ਜਿਸ ਵਿੱਚ ਪ੍ਰਸਿੱਧ ਕਥਾਵਾਚਕ ਭਾਈ ਤਰਸੇਮ ਸਿੰਘ (ਹਰਰਾਇਪੁਰ) ਅਤੇ ਭਾਈ ਸਰਬਜੀਤ ਸਿੰਘ (ਸ੍ਰੀ ਪਟਨਾ ਸਾਹਿਬ) ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਦੱਸਿਆ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਇਤਿਹਾਸ ਦਾ ਇੱਕ ਦਰਦਨਾਕ ਅਤੇ ਅਹਿਮ ਅਧਿਆਇ ਹੈ। ਇਸ ਸਮਾਗਮ ਦਾ ਉਦੇਸ਼ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੋਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਗੁਰਸਿੱਖੀ ਵਿਰਾਸਤ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਘੱਲੂਘਾਰੇ ਦੇ ਇਤਿਹਾਸ, ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਉਸ ਸਮੇਂ ਦੇ ਹਾਲਾਤਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਜਾਵੇਗਾ। ਇੱਕ ਪਹਿਰਾ ਗੁਰਮਤਿ ਵਿਚਾਰਾਂ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਸਮਰਪਿਤ ਹੋਵੇਗਾ, ਜਦਕਿ ਦੂਜੇ ਪਹਿਰੇ ਵਿੱਚ ਘੱਲੂਘਾਰੇ ਨਾਲ ਸੰਬੰਧਿਤ ਇਤਿਹਾਸਕ ਤੱਥਾਂ ਅਤੇ ਸ਼ਹੀਦ ਸਿੰਘਾਂ ਦੇ ਜੀਵਨ ਬਾਰੇ ਵਿਚਾਰ ਪੇਸ਼ ਕੀਤੇ ਜਾਣਗੇ। ਬਾਬਾ ਹਰਦੀਪ ਸਿੰਘ ਮਹਿਰਾਜ ਨੇ ਸਮੂਹ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *