ਕੇਂਦਰ ਤੇ ਸੂਬਾ ਸਰਕਾਰ ਮਿਲ ਕੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਬਿਜਾਏ ਕਿਸਾਨਾਂ ਦੇ ਹੱਕਾਂ ਨੂੰ ਦੱਬਾ ਰਹੀ ਹੈ:- ਕਰਨ ਬੁਰਜ

Spread the love

ਸਰਾਏ ਅਮਾਨਤ ਖਾਂ/ਝਬਾਲ, 11 ਅਪ੍ਰੈਲ (ਗੁਰਸ਼ਰਨ ਸਿੰਘ ਔਲਖ)-ਕੇਂਦਰ ਤੇ ਸੂਬਾ ਸਰਕਾਰ ਮਿਲ ਕੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਬਿਜਾਏ ਕਿਸਾਨਾਂ ਦੇ ਹੱਕਾਂ ਨੂੰ ਦੱਬ ਰਹੀਆਂ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਕਰਨਬੀਰ ਸਿੰਘ ਬੁਰਜ ਨੇ ਪਿੰਡ ਝਾਮਕਾ ਖ਼ੁਰਦ ਦੇ ਰਣਜੀਤ ਸਿੰਘ ਰਾਣਾ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਦੌਰਾਨ ਗੱਲਬਾਤ ਕਰਦਿਆ ਕੀਤਾ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਕ ਹੀ ਮੰਗ ਹੈ ਕਿ ਸੁਆਮੀ ਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ ਤੇ ਕਿਸਾਨਾਂ ਦੀਆਂ ਫਸਲਾਂ ਤੇ ਘੱਟ ਤੋਂ ਘੱਟ ਮੁੱਲ ਤਹਿ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਤੇ ਲੋਕਾਂ ਨੂੰ ਗੁੰਮਰਾਹ ਕਰ ਕੇ ਰਾਜ ਕਰਨ ਵਾਲੀ ਇਸ ਪਾਰਟੀ ਨੇ ਬੀਬੀਆ ਦੇ ਇਕ ਇਕ ਹਜ਼ਾਰ ਰੁਪਏ ਵੀ ਨਹੀ ਦਿੱਤੇ ਤੇ ਬੁਢੇਪਾ ਪੈਨਸ਼ਨਾਂ ਵਿਚ ਵਾਧਾ ਕਰਨ ਦੇ ਲਾਰੇ ਜਿਉਂ ਦੇ ਤਿਉਂ ਹਨ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ਤੇ ਹਰ ਵਰਗ ਦੇ ਵਿਅਕਤੀ ਮੌਲਿਕ ਅਧਿਕਾਰਾਂ ਤੇ ਪਹਿਰਾ ਦਿੱਤਾ ਜਾਵੇਗਾ ਇਸ ਮੌਕੇ ਰਣਜੀਤ ਸਿੰਘ ਰਾਣਾ, ਬਲਜਿੰਦਰ ਸਿੰਘ, ਸਾਬਕਾ ਸਰਪੰਚ ਸੁੱਚਾ ਸਿੰਘ, ਪਹਿਲਵਾਨ ਬਹਾਲ ਸਿੰਘ, ਕਿਰਪਾਲ ਸਿੰਘ ਰਾਧਾ ਸੁਆਮੀ, ਸਾਬਕਾ ਸਰਪੰਚ ਧਿਆਨ ਸਿੰਘ, ਬਲਦੇਵ ਸਿੰਘ, ਗੁਰਲਾਲ ਸਿੰਘ, ਕਰਨਜੀਤ ਸਿੰਘ,ਹੀਰਾ ਸਿੰਘ,ਰਾਜ ਸਿੰਘ, ਦਲੇਰ ਸਿੰਘ, ਸੁਰਜੀਤ ਸਿੰਘ ਸਰਪੰਚ, ਨਿਸ਼ਾਨ ਸਿੰਘ,ਅਮਰੀਕ ਸਿੰਘ, ਹਰਜੀਤ ਸਿੰਘ, ਹਰਦੇਵ ਸਿੰਘ, ਆਦਿ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *