ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੀਤਾ ਸਰਕਾਰੀ ਸਕੂਲ ‘ਚ ਤਿੰਨ ਲੈਬਾਰਟਰੀਆਂ ਦਾ ਉਦਘਾਟਨ

Spread the love

ਜਲੰਧਰ 31 ਮਾਰਚ (ਅਮ੍ਰਿੰਤਪਾਲ ਸਿੰਘ)ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿੱਚ ਸਮਗਰਾ ਸਿੱਖਿਆ ਅਭਿਆਨ ਤਹਿਤ 48 ਲੱਖ ਰੁਪਏ ਦੀ ਗਰਾਂਟ ਨਾਲ ਤਿਆਰ ਹੋਈਆਂ ਤਿੰਨ ਲੈਬਾਰਟਰੀਆਂ ਅਤੇ ਦੋ ਕਮਰਿਆਂ ਦਾ ਉਦਘਾਟਨ ਕੈਬਿਨਟ ਮੰਤਰੀ ਮੋਹਿੰਦਰ ਭਗਤ ਅਤੇ ਹਲਕਾ ਇੰਚਾਰਜ ਦਿਨੇਸ਼ ਢੱਲ ਨੇ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰ ਜੀਤ ਕੌਰ, ਪ੍ਰਿੰਸਿਪਲ ਅਰਵਿੰਦਰ ਕੌਰ, ਡਿਪਟੀ ਡੀਈਓ ਰਾਜੀਵ ਜੋਸ਼ੀ ਤੇ ਚਰਨਜੀਤ ਸਿੰਘ ਬੱਧਣ ਆਦਿਕ ਹਾਜ਼ਰ ਸਨ।ਆਰੰਭ ਵਿੱਚ ਪ੍ਰਿੰਸੀਪਲ ਅਰਵਿੰਦਰ ਕੌਰ ਨੇ ਮੁੱਖ ਮਹਿਮਾਨ ਮੋਹਿੰਦਰ ਭਗਤ ਅਤੇ ਵਿਸ਼ੇਸ਼ ਮਹਿਮਾਨ ਦਿਨੇਸ਼ ਢੱਲ ਦਾ ਸਵਾਗਤ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰਜੀਤ ਕੌਰ ਨੇ ਜ਼ਿਲ੍ਹੇ ਦੇ ਸਿੱਖਿਆ ਅਭਿਆਨ ਦੀ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਮੋਹਿੰਦਰ ਭਗਤ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵਲੋਂ ਸਕੂਲ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਕੰਮਾਂ ਤੇ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *