ਕੋਟਲੀ ਸੰਘਰ ਵਿੱਖੇ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਯੁੱਧ ਨਸ਼ਿਆਂ ਵਿਰੁੱਧ ਤੇ ਵਾਤਾਵਰਣ ਸੰਭਾਲ ਰੈਲੀ

Spread the love

ਸ਼੍ਰੀ ਮੁਕਤਸਰ ਸਾਹਿਬ, 14 ਅਗਸਤ ()- ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮੁੱਖ ਅਧਿਆਪਕ ਪਰਮਜੀਤ ਸਿੰਘ ਤੇ ਸੁਰਿੰਦਰ ਪਾਲ ਸ਼ਰਮਾ ਦੀ ਅਗਵਾਈ ਵਿੱਚ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਨੇ ਪਿੰਡ ਦੇ ਗਲੀਆਂ ਮੁਹੱਲਿਆਂ ਵਿਚ ਦੀ ਲੰਘਦਿਆਂ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਕੀਤਾ ਅਤੇ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਰੈਲੀ ਦੌਰਾਨ ਵਿਦਿਆਰਥੀਆਂ ਨੇ ਯੁੱਧ ਨਸ਼ਿਆਂ ਵਿਰੁੱਧ ’ਤੇ ਰੁੱਖ ਲਗਾਓ ਵਾਤਾਵਰਣ ਬਚਾਓ ਦੇ ਬੈਨਰ ਤੇ ਸਲੋਗਨ ਚੁੱਕੇ ਤੇ ਨਾਲ ਨਾਲ ਰਾਸ਼ਟਰੀਅਤਾ ਦੀ ਭਾਵਨਾ ਪੈਦਾ ਕਰਨ ਲਈ ਤਿਰੰਗੇ ਹੱਥਾਂ ਵਿੱਚ ਲਹਿਰਾਏ। ਇਸ ਰੈਲੀ ਨੂੰ ਸਫ਼ਲ ਬਣਾਉਣ ਵਿਚ ਸਕੂਲ ਦੇ ਅਧਿਆਪਕਾਂ ਪਰਮਾਤਮਾ ਸਿੰਘ ਸੁਖਬੀਰ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *