ਕੰਗ ਨੇ ਘੰਡੋਲੀ ਵਿਖੇ ਨਵਰਾਤਰਿਆਂ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ

Spread the love
ਫਿਰਕੂ ਤਾਕਤਾਂ ਤੋਂ ਸੁਚੇਤ ਰਹਿਣ, ਤੇ ਧਰਮ-ਨਿਰਪੱਖਤਾ ਨੂੰ ਮਜ਼ਬੂਤ ਕਰਨ ਦੀ ਲੋੜ – ਕੰਗ
ਨਿਊ ਚੰਡੀਗੜ੍ਹ, 24 ਮਾਰਚ (ਬਜੀਦਪੁਰ) – ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ. ਜਗਮੋਹਨ ਸਿੰਘ ਕੰਗ ਨੇ ਪ੍ਰਾਚੀਨ ਸ੍ਰੀ ਨੈਨਾ ਦੇਵੀ ਮੰਦਰ ਅਤੇ ਸ੍ਰੀ ਸ਼ਿਵ ਧਾਮ ਪਿੰਡ ਘੰਡੋਲੀ ਵਿਖੇ ਨਵਰਾਤਰ ਮਹਾਂ ਉਤਸਵ ਦੇ ਸਬੰਧ ਵਿੱਚ ਕਰਵਾਏ ਗਏ 36ਵੇਂ ਵਿਸ਼ਾਲ ਮੇਲੇ ਅਤੇ ਭੰਡਾਰੇ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਨਤਮਸਤਕ ਹੁੰਦਿਆਂ ਉਨ੍ਹਾਂ ਸਭ ਦਾ ਧੰਨਵਾਦ ਕਰਦਿਆਂ ਅਤੇ ਸ਼ੁਭ ਇੱਛਾਵਾਂ ਦਿੰਦਿਆ ਕਿਹਾ ਕਿ ਸਾਡੇ ਦੇਸ਼ ਵਿੱਚ  ਬਿਨਾਂ ਕਿਸੇ ਭੇਦਭਾਵ ਅਤੇ ਵਿਤਕਰੇ ਦੇ ਸਾਰੇ ਦੇਸ਼ ਵਾਸੀ ਇਨ੍ਹਾਂ ਤਿਉਹਾਰਾਂ ਵਿੱਚ ਸ਼ਾਮਲ ਹੁੰਦੇ ਹਨ, ਜੋ ਕਿ ਸਾਡੀ ਧਰਮ- ਨਿਰਪੱਖਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਚਾਹੇ ਗੁਰਪੁਰਬ ਹੋਵੇ, ਰਾਮ ਨਵਮੀ, ਜਨਮ ਅਸ਼ਟਮੀ ਜਾਂ ਈਦ, ਸਾਰੇ ਲੋਕ ਰਲ-ਮਿਲ ਕੇ ਆਪਣੀ ਆਪਣੀ ਥਾਈ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਉਂਦੇ ਹਨ, ਤਾਂ ਹੀ ਢੁੱਕਵਾਂ ਹੈ-ਧਰਮ ਅਨੇਕ, ਭਾਰਤ ਏਕ’। ਉਨ੍ਹਾ ਕਿਹਾ ਕਿ ਅੱਜ ਦੇਸ਼ ਨੂੰ ਕੁਝ ਫਿਰਕੂ ਤਾਕਤਾਂ ਧਰਮ ਦੇ ਨਾਂ ‘ਤੇ ਵੰਡਣਾ ਚਾਹੁੰਦੀਆਂ ਹਨ, ਜਿਨ੍ਹਾਂ ਤੋਂ ਸਾਨੂੰ ਸੁਚੇਤ ਰਹਿੰਦੇ ਹੋਏ ਆਪਸੀ ਪਿਆਰ, ਭਾਈਚਾਰਕ ਅਤੇ ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਇਹੀ ਸੰਦੇਸ਼ ਸਾਡੇ ਗੁਰੂਆਂ-ਪੀਰਾਂ ਨੇ ਦਿੱਤਾ ਹੈ, ਜਿਵੇਂ ਕਿ ਗੁਰਬਾਣੀ ਵਿੱਚ ਦਰਜ ਹੈ: “ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥ ਇਸ ਮੌਕੇ ਸ੍ਰੀ ਨੈਣਾ ਦੇਵੀ ਮੰਦਰ ਕਮੇਟੀ ਦੇ ਪ੍ਰਧਾਨ ਰਾਣਾ ਗਿਆਨ ਸਿੰਘ ਘੰਡੋਲੀ, ਸਤੀਸ਼ ਕੁਮਾਰ ਸ਼ਰਮਾ, ਅਰੁਣ ਕੁਮਾਰ ਸ਼ਰਮਾ, ਸੰਜੀਵ ਰਾਣਾ, ਰਾਜਿੰਦਰ ਸਿੰਘ, ਦਵਿੰਦਰ ਸਿੰਘ, ਹੈਪੀ, ਰਣਬੀਰ ਸਿੰਘ ਅਤੇ ਪ੍ਰਬੰਧਕ ਕਮੇਟੀ ਵੱਲੋਂ ਸ. ਕੰਗ ਨੂੰ ਸਨਮਾਨਿਤ ਵੀ ਕੀਤਾ ਗਿਆ।
  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *