ਫਗਵਾੜਾ-ਬੜਾ ਪਿੰਡ 21 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਕੰਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋਂ ਅੱਜ ਸੀਨੀਅਰ ਸਕੈਡਰੀ ਸਕੂਲ ਬੜਾ ਪਿੰਡ ਦੇ ਸਹਿਯੋਗ ਨਾਲ ਇੱਕ ਨਸ਼ਾ ਮੁਕਤੀ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਮੈਡੀਕਲ ਅਫ਼ਸਰਾਂ, ਅਧਿਆਪਕਾਂ,ਨਰਸਿੰਗ ਸਟਾਫ, ਆਸ਼ਾ ਵਰਕਰਾਂ,ਵਿਦਿਆਰਥੀਆਂ ਅਤੇ ਸਥਾਨਕ ਨਿਵਾਸੀਆਂ ਨੇ ਭਾਗ ਲਿਆ।
ਸੀਨੀਅਰ ਮੈਡੀਕਲ ਅਫ਼ਸਰ ਡਾ.ਅਮਿਤਾ ਲੂਨਾ ਨੇ ਦੱਸਿਆ ਕਿ ਰੈਲੀ ਦਾ ਮੁੱਖ ਉਦੇਸ਼ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸੀ। ਰੈਲੀ ਦੌਰਾਨ ਨਸ਼ਾ ਛੱਡੋ,ਪੰਜਾਬ ਬਚਾਓ ਵਰਗੇ ਨਾਅਰੇ ਲਗਾਏ ਗਏ।
ਉਨ੍ਹਾਂ ਦੱਸਿਆ ਕਿ ਨਸ਼ਾ ਕੇਵਲ ਵਿਅਕਤੀ ਨੂੰ ਹੀ ਨਹੀਂ,ਸਾਰੀ ਪਰਿਵਾਰਕ ਅਤੇ ਸਮਾਜਕ ਬਣਤਰ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਨੇ ਨਸ਼ਾ ਛੱਡਣ ਵਾਲਿਆਂ ਲਈ ਉਪਲਬਧ ਜਾਂਚ ਕੇਂਦਰਾਂ ਅਤੇ ਸਲਾਹ ਮਸ਼ਵਰੇ ਸਬੰਧਤ ਸਰਕਾਰ ਵੱਲੋ ਦਿੱਤੀਆ ਜਾ ਰਹੀਆ ਸਹੁਲਤਾ ਬਾਰੇ ਜਾਣਕਾਰੀ ਵੀ ਦਿੱਤੀ।ਮੈਡੀਕਲ ਅਫ਼ਸਰ ਡਾ.ਮਮਤਾ ਗੌਤਮ ਨੇ ਕਿਹਾ ਕਿ ਇਹ ਰੈਲੀ ਪੰਜਾਬ ਪੱਧਰ ‘ਤੇ ਨਸ਼ਾ ਖ਼ਿਲਾਫ਼ ਚੱਲ ਰਹੀ ਮੁਹਿੰਮ ਵਿੱਚ ਸਾਰਥਕ ਯੋਗਦਾਨ ਪਾਏਗੀ। ਕਮਿਊਨਿਟੀ ਹੈਲਥ ਸੈਂਟਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ। ਇਸ ਮੌਕੇ ‘ਤੇ ਪ੍ਰਿੰਸੀਪਲ ਗੁਲਸ਼ਨ ਗੇਦਾ,ਆਯੁਰਵੈਦਿਕ ਮੈਡੀਕਲ ਅਫ਼ਸਰ ਡਾ.ਬਲਜਿੰਦਰ ਸਿੰਘ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ.ਵਰੁਣ,ਆਯੁਰਵੈਦਿਕ ਮੈਡੀਕਲ ਅਫ਼ਸਰ ਡਾ.ਤਨੂੰ,ਬਲਾਕ ਐਜੂਕੇਟਰ ਪ੍ਰੀਤਇੰਦਰ ਸਿੰਘ,ਹੈਲਥ ਸੁਪਰਵਾਈਜ਼ਰ ਸਤਨਾਮ,ਏਨਮ ਸੁਨੀਤਾ ਅਤੇ ਸਮੂਹ ਸਟਾਫ ਹਾਜ਼ਰ ਸੀ।