*ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲਾ ਹਰਾ ਪੈਣ ਕਦੋਂ ਚੱਲੇਗਾ*

Spread the love

ਫਿਰੋਜ਼ਪੁਰ 9 ਜੂਨ (ਅਸ਼ੋਕ ਭਾਰਦਵਾਜ) ਸਾਲ 2022 ਵਿੱਚ ਆਪ ਪਾਰਟੀ ਬਣਨ ਤੋਂ ਬਾਅਦ ਸ਼ਹੀਦ ਭਗਤ ਸਿੰਘ ਦੇ ਪਿੰਡ ਤੋਂ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੀ ਆਪ ਸਰਕਾਰ ਨੇ ਭਗਤ ਸਿੰਘ ਦੇ ਆਦਰਸ਼ਾਂ ਤੋਂ ਪਾਸਾ ਵੱਟ ਲਿਆ l ਸਰਦਾਰ ਭਗਤ ਸਿੰਘ ਨੇ ਹਮੇਸ਼ਾ ਫਾਸਿਸਟ(ਪੂੰਜੀਵਾਦੀ)ਸਰਕਾਰਾਂ ਖਿਲਾਫ ਅਪਣੀ ਲੜਾਈ ਲੜੀ l ਪਰ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣ ਵਾਲੀ ਆਪ ਪਾਰਟੀ ਅਜ ਸਰਕਾਰੀ ਵਿਭਾਗਾਂ ਨੂੰ ਕਾਰਪੋਰੇਟ ਘਰਾਣਿਆ ਦੇ ਹਵਾਲੇ ਕਰਨ ਜਾ ਰਹੀ ਹੈ l ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਕੰਪਨੀਆਂ ਨੂੰ ਬਾਹਰ ਕੱਢਣ ਵਜਾਏ ਉਹਨਾਂ ਨੂੰ ਹੋਰ ਸਰਕਾਰੀ ਸਕੂਲ ਸੌਪਣ ਜਾ ਰਹੀ ਹੈ l ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ  ਕਿ ਸਾਡੀ ਸਰਕਾਰ ਬਨਣ ਉਪਰੰਤ ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਤ੍ਰਾਸਦੀ ਇਹ ਹੈ ਕਿ  ਵਰਤਮਾਨ ਪੰਜਾਬ ਸਰਕਾਰ ਕੱਚੇ ਮੁਲਜ਼ਮਾਂ ਦੀ ਮੰਗਾਂ ਹੱਲ ਕਰਨ ਦੀ ਵਜਾਏ ਮੀਟਿੰਗ ਕਰਨ ਤੋਂ ਵੀ ਮੁਨਕਰ ਹੋ ਰਹੀ ਹੈ l ਤੇ ਪਹਿਲਾ ਦੀਆਂ ਸਰਕਾਰਾਂ ਵਾਂਗ ਕਾਰਪੋਰੇਟ ਘਰਾਣਿਆ ਦੀ ਸੇਵਾ ਲਈ ਵਾਜਿਦ ਹੈ l ਫ੍ਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ ਜਲਦ ਹੀ ਸਿੱਖਿਆ ਮੰਤਰੀ ਅਤੇ ਵਿਭਾਗ ਅੱਗੇ ਰੋਸ਼ ਪ੍ਰਦਰਸ਼ਨ ਕਰਕੇ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਸਾਮਨੇ ਲੈ ਕੇ ਆਇਆ ਜਾਵੇਗਾ।

  • Related Posts

    ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾ

    Spread the love

    Spread the love ਜਗਰਾਓਂ 26 ਸਤੰਬਰ (ਜਸਵਿੰਦਰ ਸਿੰਘ ਡਾਂਗੀਆ ) ਜਗਰਾਓਂ ਬਾਰ ਐਸੋਸੀਏਸ਼ਨ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿੱਚ ਜੁਆਇੰਟ ਸੈਕਟਰੀ ਚੁਣੇ ਜਾਣ ’ਤੇ ਐਡਵੋਕੇਟ ਦਰਿਪਣ ਸਾਹਨੀ ਦਾ ਭਾਜਪਾ ਜ਼ਿਲ੍ਹਾ…

    ਹਲਕਾ ਇੰਚਾਰਜ ਗੋਪਾਲ ਸਿੰਘ ਨੇ ਵੰਡੇ 10 ਲੱਖ ਦੇ ਸਿਹਤ ਬੀਮਾ ਕਾਰਡ 

    Spread the love

    Spread the loveਬਠਿੰਡਾ 26 ਸਤੰਬਰ(ਸੁਰਿੰਦਰਪਾਲ ਸਿੰਘ): ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਦੀ ਸੇਵਾ ਨਿਭਾ ਰਹੇ ਸਾਬਕਾ ਅਧਿਕਾਰੀ ਗੋਪਾਲ ਸਿੰਘ ਵੱਲੋਂ ਦਿਹਾਤੀ ਦੇ ਪਿੰਡ ਕਾਲਝਰਾਣੀ ਵਿਖੇ ਮੁੱਖ…

    Leave a Reply

    Your email address will not be published. Required fields are marked *