ਖਬਰ ਲੱਗਣ ਤੋ ਬਾਅਦ ਜਾਗਿਆ ਨਗਰ ਕੌਂਸਲ ਫਿਰੋਜ਼ਪੁਰ ਅਮਲਾ ਨਜਾਇਜ ਕਬਜਾਕਾਰਾਂ ਨੂੰ ਹੋਇਆ ਸਿੱਧਾ

Spread the love

*ਨਜਾਇਜ਼ ਆਰਜੀ ਕਬਜ਼ਿਆਂ ਨੂੰ ਹਟਾਇਆ ਗਿਆ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ*

*ਟਰੈਫਿਕ ਵਿਵਸਥਾ ਵਿੱਚ ਵਿਘਨ ਪਾਉਣ ਵਾਲੀਆਂ ਦੁਕਾਨਦਾਰਾਂ ਵਿਰੁੱਧ ਕੀਤੀ ਕਾਰਵਾਈ*

ਫਿਰੋਜ਼ਪੁਰ 19 ਨਵੰਬਰ (ਅਸ਼ੋਕ ਭਾਰਦਵਾਜ) ਪਿਛਲੇ ਦਿਨੀ ਸਾਡੇ ਆਦਾਰੇ ਵਲੋ ਸ਼ਹਿਰ ਦੀ ਟ੍ਰੈਫਿਕ ਚ ਵਿਘਨ ਪਾਉਣ ਵਾਲੇ ਨਜਾਇਜ ਕਬਜੇ ਹਟਵਾਉਣ ਲਈ ਖਬਰ ਨਸ਼ਰ ਕੀਤੀ ਗਈ ਜਿਸ ਤੇ ਕਾਰਵਾਈ ਕਰਦਿਆ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ  ਦੇ ਦਿਸ਼ਾ ਨਿਰਦੇਸ਼ਾਂ  ਅਨੁਸਾਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਦੇ ਟਰੈਫਿਕ ਵਿਵਸਥਾ ਵਿੱਚ ਵਿਘਨ ਪਾਉਣ ਵਾਲੇ ਦੁਕਾਨਦਾਰਾਂ ਵੱਲੋਂ ਇੱਕ ਵੱਡੀ ਕਾਰਵਾਈ ਕੀਤੀ ਗਈ। ਇਸ ਕਾਰਵਾਰੀ ਵਿੱਚ ਜੀਰਾ ਗੇਟ ਤੋਂ ਲੈ ਕੇ ਮੱਖੂ ਗੇਟ ਇਨਸਾਈਡ ਟੋਕਰੀ ਬਾਜ਼ਾਰ, ਬਾਗਦਾਦੀਗੇਟ ਅਤੇ ਆਸ ਪਾਸ ਕੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਰੱਖੇ ਗਏ ਨਜਾਇਜ਼ ਤੌਰ ਤੇ ਸਮਾਨ, ਨਜਾਇਜ ਥੜੇ, ਖਾਸ ਕਰਕੇ ਇਨਸਾਈਡ ਮੱਖੂ ਗੇਟ, ਲੋਹੇ ਦੇ ਸਮਾਨ ਆਦਿ ਨੂੰ ਬਾਹਰ ਰੱਖਿਆ ਜਾਂਦਾ ਸੀ । ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਆਵਾਜਾਈ ਵਿੱਚ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਨਗਰ ਕੌਂਸਲ ਫਿਰੋਜ਼ਪੁਰ ਦੇ ਕਾਰਜ ਅਫਸਰ  ਸ਼੍ਰੀਮਤੀ ਪੂਨਮ ਭਟਨਾਗਰ ਵੱਲੋਂ ਗਠਿਤ ਕੀਤੀ ਟੀਮ ਵੱਲੋਂ ਨਾ ਕੇਵਲ ਸਿਰਫ ਸਮਾਨ ਜਪਤ ਕੀਤਾ ਬਲਕਿ 11 ਲੋਕਾਂ ਦੇ ਚਲਾਨ ਵੀ ਕੀਤੇ ਤੇ ਭਵਿੱਖ ਵਿੱਚ ਅਜਿਹਾ ਨਾ ਕਰਨ ਦੀ ਚੇਤਾਵਨੀ ਦਿੱਤੀ ਗਈ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *