ਖਾਲਸੇ ਦੀ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਜੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

Spread the love

ਕਪੂਰਥਲਾ, 10 ਅਪ੍ਰੈਲ (ਕੌੜਾ )- ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਮਾਧ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਫੁੱਲਾਂ ਨਾਲ ਸਜੀ ਪਾਲਕੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਜਿੱਥੇ ਬੋਲੇ ਸੋ ਨਿਹਾਲ ਦੇ ਅਸਮਾਨ ਛੂੰਹਦੇ ਜੈਕਾਰਿਆਂ ਨਾਲ ਨਗਰ ਕੀਰਤਨ ਗੁਰਦੁਆਰਾ ਤਪ ਅਸਥਾਨ ਬਾਬਾ ਦਰਬਾਰਾ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਟਿੱਬਾ ਤੋਂ ਆਰੰਭ ਹੋਇਆ ਤੇ ਬਾਹਰੇ ਇਲਾਕੇ ਦੇ ਨਾਮਵਰ ਪਿੰਡਾਂ ਟਿੱਬਾ, ਅਮਰਕੋਟ, ਭੀਲਾਂਵਾਲ, ਜਾਂਗਲਾ, ਗਾਂਧਾ ਸਿੰਘ ਵਾਲਾ, ਸ਼ਿਕਾਰਪੁਰ ਨਸੀਰਪੁਰ , ਭੋਰੂਵਾਲ, ਸੈਦਪੁਰ, ਨਵਾਂ ਠੱਠਾ ਅਤੇ ਬੂਲਪੁਰ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਤਪ ਅਸਥਾਨ ਬਾਬਾ ਦਰਬਾਰਾ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਟਿੱਬਾ ਵਿਖੇ ਆ ਕੇ ਸਮਾਪਤ ਹੋਇਆ।ਇਸ ਦੌਰਾਨ ਪੰਥ ਦੇ ਮਸ਼ਹੂਰ ਰਾਗੀਆਂ ਨੇ ਜਿੱਥੇ ਗੁਰੂ ਜਸ ਗਾਇਆ ਉਥੇ ਹੀ ਬੀਬੀਆਂ ਤੇ ਸਕੂਲੀ ਬੱਚਿਆਂ ਨੇ ਸ਼ਬਦ ਗਾਇਨ ਕੀਤੇ। ਇਸ ਦੌਰਾਨ ਗਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾਏ। ਨਗਰ ਕੀਰਤਨ ਦੌਰਾਨ ਜਗ੍ਹਾਂ ਜਗ੍ਹਾਂ ਸੰਗਤਾਂ ਦੇ ਛੱਕਣ ਲਈ ਫਲ ਫਰੂਟ, ਚਾਹ ਪਕੌੜਿਆਂ ਤੇ ਬੂੰਦੀ ਬਦਾਨੇ ਤੇ ਹੋਰ ਪਕਵਾਨਾਂ ਦੇ ਅਟੁੱਟ ਲੰਗਰ ਲਗਾਏ ਗਏ।ਇਸ ਦੌਰਾਨ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਪਿਆਰਾ ਸਿੰਘ, ਤਰਸੇਮ ਸਿੰਘ, ਮਾਸਟਰ ਗੁਰਬਚਨ ਸਿੰਘ., ਜਸਵੰਤ ਦਿੰਘ ਕੌੜਾ ਅਤੇ ਮਾਸਟਰ ਗੁਰਮੇਜ ਸਿੰਘ, ਮਾਸਟਰ ਰਾਜਬੀਰ ਸਿੰਘ, ਆਦਿ ਨੇ ਨਿਸ਼ਕਾਮ ਸੇਵਾ ਕੀਤੀ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *