ਗਰੀਨ ਸਕੂਲ ਪ੍ਰੋਗਰਾਮ ਆਡਿਟ ਸੰਬੰਧੀ  ਇਕ ਰੋਜ਼ਾ ਜਿਲ੍ਹਾ ਪੱਧਰੀ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

Spread the love
ਕਪੂਰਥਲਾ,20 ਅਗਸਤ (  ਕੌੜਾ )-  ‘ਵਾਤਾਵਰਣ, ਜੰਗਲਾਤ ਤੇ ਜਲਵਾਯੂ ਬਦਲਾਅ ਮੰਤਰਾਲਾ ਭਾਰਤ ਸਰਕਾਰ’ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਵਲੋਂ ਚਲਾਏ ਜਾ ਰਹੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਧੀਨ ਗਰੀਨ ਸਕੂਲ ਪ੍ਰੋਗਰਾਮ ਆਡਿਟ ਸੰਬੰਧੀ  ਇਕ ਰੋਜ਼ਾ ਜਿਲ੍ਹਾ ਪੱਧਰੀ ਟ੍ਰੇਨਿੰਗ ਵਰਕਸ਼ਾਪ ਦੇ ਫੇਜ਼- 3 ਦਾ ਆਯੋਜਨ ਜ਼ਿਲ੍ਹਾ ਸਿੱਖਿਆ ਅਫ਼ਸਰ ( ਐ. ਸਿ.) ਕਪੂਰਥਲਾ ਸ੍ਰੀਮਤੀ ਮਮਤਾ ਬਜਾਜ ਅਗਵਾਈ  ਹੇਠ ਡਾਈਟ ਸ਼ੇਖੂਪੁਰ ਕਪੂਰਥਲਾ ਵਿਖੇ ਪ੍ਰਿੰਸੀਪਲ ਇੰਚਾਰਜ ਸ੍ਰੀਮਤੀ ਸੁਰਜੀਤ ਕੌਰ ਦੇ ਸਹਿਯੋਗ ਨਾਲ ਕੀਤਾ ਗਿਆ | ਇਸ ਜਿਲ੍ਹਾ ਪੱਧਰੀ ਟ੍ਰੇਨਿੰਗ ਵਿਚ ਜ਼ਿਲ੍ਹੇ ਦੇ ਸਮੂਹ ਬੀ ਆਰ ਸੀਜ਼, ਬੀ ਪੀ ਈ ਓਜ਼ ਅਤੇ ਸੀ ਐਚ ਟੀ  ਨੇ ਸ਼ਮੂਲੀਅਤ ਕੀਤੀ |
ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਸ ਹਰਮਿੰਦਰ ਸਿੰਘ ਜੋਸਨ  ਮਿਸ਼ਨ ਸਮਰੱਥ 3.0 ਦਾ ਰੀਵਿਊ ਕੀਤਾ ਗਿਆ। ਮਿਸ਼ਨ ਸਮਰੱਥ ਤਹਿਤ ਮਿਤੀ 28-08-25 ਤੋਂ ਸ਼ੁਰੂ ਹੋਣ ਜਾ ਰਹੀ ਅੰਤਿਮ ਜਾਂਚ ਸੰਬੰਧੀ, ਪ੍ਰੀ ਪ੍ਰਾਇਮਰੀ ਮੁਲਾਂਕਣ, ਵਿੱਦਿਆ ਪ੍ਰਵੇਸ਼, ਨਿਪੁੰਨ ਭਾਰਤ ਤਹਿਤ ਕਾਰਵਾਈਆਂ ਜਾ ਰਹੀਆਂ ਗਤੀਵਿਧੀਆਂ ਸੰਬੰਧੀ ਵਿਚਾਰ ਪੇਸ਼ ਕੀਤੇ ਗਏ।
ਵਰਕਸ਼ਾਪ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਸ੍ਰੀਮਤੀ ਮਮਤਾ ਬਜਾਜ ਨੇ ਸਮੂਹ ਸਕੂਲਾਂ ਨੂੰ ਵੱਧ ਚੜ੍ਹ ਕੇ ਈ.ਈ.ਪੀ. ਗਤੀਵਿਧੀਆਂ,  ਗਰੀਨ ਸਕੂਲ ਪ੍ਰੋਗਰਾਮ ਆਡਿਟ ਜਿਸ ਤਹਿਤ ਹਵਾ, ਊਰਜਾ, ਖੁਰਾਕ, ਭੋਂ , ਪਾਣੀ ਅਤੇ ਰਹਿੰਦ ਖੂੰਹਦ ਦੀ ਵਿਵਸਥਾ ਦਾ ਆਡਿਟ ਕੀਤਾ ਜਾਣਾ ਹੈ ‘ਚ ਭਾਗ ਲੈਣ ਅਤੇ ਵੱਧ ਤੋਂ ਵੱਧ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ I
ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਜਿਲ੍ਹਾ  ਕੋਆਰਡੀਨੇਟਰ ਜੀ.ਡੀ. ਸਿੰਘ ਨੇ ਦੱਸਿਆ ਕਿ ਮਾਣਯੋਗ  ਡਿਪਟੀ ਕਮਿਸ਼ਨਰ, ਕਪੂਰਥਲਾ ਸ਼੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐਸ ਜੀ ਦੀ ਯੋਗ ਅਗਵਾਈ ਹੇਠ ਏਕ ਪੇੜ ਮਾਂ ਕੇ ਨਾਮ 2.0 ਮੁਹਿੰਮ ਅਧੀਨ ਕਪੂਰਥਲਾ ਜ਼ਿਲੇ ਵਿਚ ਵੱਧ ਤੋਂ ਵੱਧ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਿਛਲੇ ਸੈਸ਼ਨ ਦੌਰਾਨ ਗਰੀਨ ਸਕੂਲ ਰਾਸ਼ਟਰੀ ਐਵਾਰਡ ਪ੍ਰਾਪਤ ਕਰਨ ਵਾਲੇ ਜ਼ਿਲ੍ਹੇ ਦੇ ਚਾਰ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟ, ਸਰਕਾਰੀ ਹਾਈ ਸਕੂਲ ਠੱਟਾ ਨਵਾਂ ਤੇ ਸਰਕਾਰੀ ਹਾਈ ਸਕੂਲ ਪੰਡੋਰੀ ਦੇ ਈ. ਈ.ਪੀ ਆਰਡੀਨੇਟਰਾਂ ਨੂੰ  ਵਧਾਈ ਦਿੰਦਿਆ ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ  ਚੰਡੀਗੜ੍ਹ ਦੇ ਡਾਇਰੈਕਟਰ ਡਾ. ਕੇ. ਐੱਸ. ਬਾਠ ਅਤੇ ਪ੍ਰਾਜੈਕਟ ਡਾਇਰੈਕਟਰ ਡਾ. ਮੰਦਾਕਿਨੀ ਵੱਲੋਂ 10,000 ਰੁਪਏ ਪ੍ਰਤੀ ਗਰੀਨ ਸਕੂਲ ਇਨਾਮੀ ਰਾਸ਼ੀ ਵੀ ਭੇਜੀ ਗਈ ਹੈ |
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *