ਗਰੀਨ ਸੇਵਾ ਸੁਸਾਇਟੀ ਨੇ ਈਦ ਮੌਕੇ ਮੁਸਲਿਮ ਭਾਈਚਾਰੇ ਨਾਲ ਈਦ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ

Spread the love

ਮਾਛੀਵਾੜਾ ਸਾਹਿਬ 31 ਮਾਰਚ ਸੰਦੀਪ ਸ਼ਰਮਾ ਈਦ ਉਲ ਫਿਤਰ ਦੇ ਮੌਕੇ ਅੱਜ ਮਾਛੀਵਾੜਾ ਸਾਹਿਬ ਦੀ ਪੱਥਰਾਂ ਵਾਲੀ ਮਸਜਿਦ ਵਿਖੇ ਸੈਂਕੜੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਨਮਾਜ਼ ਅਦਾ ਕੀਤੀ।ਅੱਜ ਇਸ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਗਰੀਨ ਸੇਵਾ ਸੁਸਾਇਟੀ ਮਾਛੀਵਾੜਾ ਸਾਹਿਬ ਵੱਲੋਂ ਅੱਜ ਮਸਜਿਦ ਵਿਖੇ ਪਹੁੰਚੇ ਇਹਨਾ ਲੋਕਾਂ ਨਾਲ ਖ਼ੁਸ਼ੀ ਸਾਂਝੀ ਕਰਦਿਆਂ ਮਿਠਾਈ ਵੰਡੀ ਗਈ।ਗਰੀਨ ਸੇਵਾ ਸੁਸਾਇਟੀ ਦੇ ਪ੍ਰਧਾਨ ਰੇਨੂੰ ਬੈਂਸ ਦੀ ਅਗੁਵਾਈ ਵਿਚ ਹਿੰਦੂ ਤੇ ਸਿੱਖ ਭਾਈਚਾਰੇ ਨਾਲ ਸਬੰਧਤ ਸੁਸਾਇਟੀ ਮੈਬਰਾਂ ਨੇ ਇਸ ਪਵਿੱਤਰ ਮੁਸਲਿਮ ਤਿਉਹਾਰ ਮੌਕੇ ਮੁਸਲਿਮ ਭਾਈਚਾਰੇ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਸਮੂਹ ਮੁਸਲਿਮ ਭਾਈਚਾਰੇ ਵੱਲੋਂ ਸੁਸਾਇਟੀ ਮੈਂਬਰਾਂ ਨੂੰ ਜੀ ਆਇਆ ਆਖਿਆ ਗਿਆ। ਇਸ ਮੌਕੇ ਸੁਸਾਇਟੀ ਵੱਲੋਂ ਰਣਜੀਤ ਕੌਰ, ਸੰਜੀਵ ਨਾਗਪਾਲ ਅਤੇ ਪ੍ਰਿੰਸ ਸੇਠੀ ਆਦਿ ਹਾਜ਼ਰ ਸਨ।

  • Related Posts

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

    Spread the love

    Spread the love ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ…

    Leave a Reply

    Your email address will not be published. Required fields are marked *