ਸਰਾਏ ਅਮਾਨਤ ਖਾਂ, 13 ਅਪ੍ਰੈਲ (ਗੁਰਸ਼ਰਨ ਸਿੰਘ ਔਲਖ):-ਖਾਲਸਾ ਸਾਜਨਾ ਦਿਵਸ ਵਿਸਾਖੀ ਤੇ ਹਰ ਸਾਲ ਸਰਹੱਦ ਤੇ ਵੱਸਦੇ ਪਿੰਡ ਨਸ਼ਹਿਰਾ ਢਾਲਾ ਵਿਖੇ ਗੁਰਦੁਆਰਾ ਭਗਤ ਜੱਲਣ ਦਾਸ ਜੀ ਵਿਖੇ ਸਲਾਨਾ ਜੋੜ ਮੇਲਾ ਮਨਾਇਆ ਗਿਆ। ਜਿਥੇ 26 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਹਾਲ ਵਿਖੇ ਦੀਵਾਨ ਸਜਾਏ ਗਏ ਜਿਥੇ ਕੌਮ ਦੇ ਪ੍ਰਸਿੱਧ ਕੀਰਤਨੀਏ, ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆਂ ਨੇ ਵਾਰਾ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ।ਇਸ ਮੋਕੇ ਗੁਰਦੁਆਰਾ ਭਗਤ ਜੱਲਣ ਦਾਸ ਜੀ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਨਿਰਮਲ ਸਿੰਘ ਅਤੇ ਦਵਿੰਦਰ ਸਿੰਘ ਲਾਲੀ ਢਾਲਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸਾਖੀ ਖੁਸ਼ੀਆਂ ਤੇ ਖੇੜੇ ਦਾ ਤਿਉਹਾਰ ਹੈ ਜਿਸ ਦਿਨ ਕਿਸਾਨ ਆਪਣੀ ਫਸਲ ਨੂੰ ਪੱਕਦੀ ਵੇਖ ਖੁਸ਼ੀ ਵਿੱਚ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਾ ਹੈ ਤੇ ਵਿਸਾਖੀ ਦੇ ਦਿਹਾੜੇ ਤੇ ਹੀ ਗੁਰੂ ਸਾਹਿਬ ਨੇ ਖਾਲਸੇ ਦੀ ਸਿਰਜਨਾ ਕੀਤੀ ਸੀ ਤੇ ਸਾਨੂੰ ਖੰਡੇ ਦੀ ਪਹੁਲ ਛੱਕਾ ਕੇ ਗੁਰੂ ਵਾਲੇ ਬਣਾਇਆ। ਦੀਵਾਨ ਤੋਂ ਉਪਰੰਤ ਬਲਦਾਂ ਦੀਆਂ ਦੌੜਾਂ ਕਰਵਾਈਆਂ







