ਗੁਰਦੁਆਰਾ ਭਗਤ ਜੱਲਣ ਦਾਸ ਜੀ ਵਿਖੇ ਵਿਸਾਖੀ ਦੇ ਮੇਲੇ ਦੀਆ ਤਿਆਰੀਆਂ ਮੁਕੰਮਲ :-ਬਾਬਾ ਨਿਰਮਲ ਸਿੰਘ, ਲਾਲੀ ਢਾਲਾ

Spread the love

ਸਰਾਏ ਅਮਾਨਤ ਖਾਂ, 2 ਅਪ੍ਰੈਲ (ਗੁਰਸ਼ਰਨ ਸਿੰਘ ਔਲਖ): ਭਾਰਤ-ਪਾਕਿ ਤੇ ਸਥਿਤ ਪਿੰਡ ਨੋਸ਼ਹਿਰਾ ਢਾਲਾ ਵਿਖੇ ਗੁਰਦੁਆਰਾ ਤਪ ਅਸਥਾਨ ਭਗਤ ਜੱਲਣ ਦਾਸ ਜੀ ਵਿਖੇ ਦੋ ਰੋਜ਼ਾ ਵਿਸਾਖੀ ਦਾ ਸਾਲਾਨਾ ਜੋੜ ਮੇਲਾ 13,14 ਅਪ੍ਰੈਲ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਮੇਲੇ ਸਬੰਧੀ ਤਿਆਰੀਆਂ ਮੁਕੰਮਲ ਹੋ ਰਹੀਆਂ ਹਨ।ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਨਿਰਮਲ ਸਿੰਘ ਅਤੇ ਉੱਘੇ ਸਮਾਜ ਸੇਵਕ ਅਤੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਸੰਧੂ ਲਾਲੀ ਢਾਲਾ ਨੇ ਦੱਸਿਆ ਕਿ ਇਸ ਮੇਲ ਵਿਚ ਦੇਸ਼ ਵਿਦੇਸ਼ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚ ਰਹੀਆਂ ਹਨ ਜਿਨ੍ਹਾਂ ਲਈ ਸਾਈਕਲ, ਮੋਟਰਸਾਈਕਲ, ਗੱਡੀਆਂ ਦੇ ਸਟੈਂਡ ਦਾ ਪ੍ਰਬੰਧ ਅਤੇ ਸੰਗਤਾ ਲਈ ਠੰਡੇ ਮਿੱਠੇ ਜਲ ਅਤੇ ਲੰਗਰਾਂ ਦਾ ਖਾਸ ਪ੍ਰਬੰਧ ਕੀਤਾ ਜਾਵੇਗਾ। ਮੇਲੇ ਵਿਚ ਸੰਗਤਾਂ ਦੀ ਸੇਹਤ ਸੁਰੱਖਿਆ ਲਈ ਅਨੰਦ ਹਸਪਤਾਲ ਭਿੱਖੀਵਿੰਡ ਵੱਲੋਂ ਮੈਡੀਕਲ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 13 ਅਪ੍ਰੈਲ ਨੂੰ ਸਵੇਰੇ ਸੰਗਤਾਂ ਵਲੋਂ ਰਖਵਾਏ ਗਏ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ਉਪਰੰਤ ਦਿਵਾਨ ਸਜਾਏ ਜਾਣਗੇ।ਜਿਸ ਵਿਚ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾ ਵਾਚਕ ਆਪਣੀ ਹਾਜਰੀ ਕਰਨਗੇ। ਇਸ ਤੋਂ ਬਾਅਦ ਸਵੇਰੇ 10 ਵਜੇ ਤੋਂ ਬਲਦਾਂ ਦੀਆਂ ਦੌੜਾਂ ਕਰਵਾਈਆਂ ਜਾਣਗੀਆਂ। 14 ਅਪ੍ਰੈਲ ਨੂੰ ਸਵੇਰੇ ਦਿਵਾਨ ਸਜਾਏ ਜਾਣਗੇ ਅਤੇ ਸ਼ਾਮ ਨੂੰ ਇੰਟਰਨੈਸ਼ਨਲ ਕਬੱਡੀ ਟੀਮਾਂ ਦਰਮਿਆਨ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ।ਉਨ੍ਹਾਂ ਸਮੂਹ ਸੰਗਤਾਂ ਨੂੰ ਮੇਲੇ ਦੀਆਂ ਰੌਣਕਾਂ ਨੂੰ ਵਧਾਉਣ ਦੀ ਅਪੀਲ ਕੀਤੀ। ਇਸ ਮੋਕੇ ਮੁੱਖ ਸੇਵਾਦਾਰ ਬਾਬਾ ਨਿਰਮਲ ਸਿੰਘ,ਦਵਿੰਦਰ ਸਿੰਘ ਸੰਧੂ ਲਾਲੀ ਢਾਲਾ,ਜਸਮਿੰਦਰ ਸਿੰਘ,ਯੋਧਾ ਹਵੇਲੀਆਂ,ਸਾਬਕਾ ਸਰਪੰਚ ਗੁਰਭੇਜ ਸਿੰਘ,ਆੜ੍ਹਤੀ ਗੁਰਬੀਰ ਸਿੰਘ ਲਾਡੀ, ਹਰਮਨ ਸਿੰਘ ਹੰਮਾ,ਭਗਵਾਨ ਸਿੰਘ ਭਾਗਾ ਨੌਸ਼ਹਿਰਾ, ਸੁਲਤਾਨ ਸਿੰਘ ਨੌਸ਼ਹਿਰਾ,ਦਵਿੰਦਰ ਸਿੰਘ ਆੜਤੀ,ਡਾਇਰੈਕਟਰ ਪ੍ਰਦੀਪ ਸਿੰਘ ਉਪਲ,ਸਾਬਕਾ ਸਰਪੰਚ ਕੇਹਰ ਸਿੰਘ,ਰਾਣਾ ਆਧੀ,ਸ਼ੈਲੀ ਸੋਹਲ,ਗੁਰਭਾਗ ਸਿੰਘ ਭਾਗਾ ਸੋਹਲ ਕਰਮਨ ਹਵੇਲੀਆਂ,ਰਾਣਾ ਹਵੇਲੀਆਂ,ਹਰਦੇਵ ਸਿੰਘ ਸ਼ਾਹ,ਦਵਿੰਦਰ ਸਿੰਘ ਹਵੇਲੀਆਂ,ਮੁਖ਼ਤਾਰ ਸਿੰਘ ਹਵੇਲੀਆਂ,ਸੁਖਮਨ ਸਿੰਘ, ਬਲਦੇਵ ਸਿੰਘ, ਬਲਕਾਰ ਸਿੰਘ, ਸੋਨੂੰ ਬਾਵਾ,ਗੋਰਾ ਬਾਵਾ, ਸੁਖਜੀਤ ਸਿੰਘ ਬਾਵਾ, ਯੋਧਾ ਬਾਵਾ, ਗੋਪੀ ਆਦਿ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *