ਗੁਰਦੁਆਰਾ ਸਾਹਿਬ ਠੱਟਾ ਨਵਾਂ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ  ਸੰਤ ਮਹਾਂਪੁਰਸ਼ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਨਤਮਸਤਕ

Spread the love
ਫੱਤੂਢੀਂਗਾ24 ਅਗਸਤ ਕੁਲਵਿੰਦਰ ਸਿੰਘ
ਗੁਰਦੁਆਰਾ ਸਾਹਿਬ ਪਿੰਡ ਠੱਟਾ ਨਵਾਂ ਦੀ ਨਵੀਂ ਬਣੀ ਇਮਾਰਤ ਤੇ ਸ਼ੁਭ ਉਦਘਾਟਨ ਸਬੰਧੀ ਧਾਰਮਿਕ ਸਮਾਗਮ ਸੰਤ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਾਲਿਆਂ ਦੀ ਸਰਪ੍ਰਸਤੀ ਹੇਠ, ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਵੱਲੋਂ ਕਰਵਾਇਆ ਗਿਆ । ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਬਲਵਿੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਾਹਿਬ ਵੱਲੋਂ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ,ਸਮੁੱਚੇ ਨਗਰ ਦੀ ਚੜ੍ਹਦੀ ਕਲਾ ਅਤੇ ਆਪਸੀ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ ਗਈ। ਉਪਰੰਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਈ ਕੁਲਵੰਤ ਸਿੰਘ ਹਜੂਰੀ ਰਾਗੀ ਜਥਾ ਸ੍ਰੀ ਦਮਦਮਾ ਸਾਹਿਬ ਠੱਟਾ, ਭਾਈ ਸਤਿੰਦਰਬੀਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਵੱਲੋਂ ਮਨਮੋਹਿਕ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਸੰਤ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ, ਸੰਤ ਬਾਬਾ ਲੀਡਰ ਸਿੰਘ ਗੁਰਸਰ ਸਾਹਿਬ ਸੈਫਲਾਬਾਦ, ਸੰਤ ਬਾਬਾ ਗੁਰਰਾਜਪਾਲ ਸਿੰਘ ਡੇਰਾ ਬਾਬਾ ਮਹਾਰਾਜ ਸਿੰਘ ਅੰਮ੍ਰਿਤਸਰ, ਸੰਤ ਬਾਬਾ ਹਰਦੀਪ ਸਿੰਘ ਲਾਲੀ ਡੇਰਾ ਬਾਬਾ ਮਹਾਰਾਜ ਸਿੰਘ ਅੰਮ੍ਰਿਤਸਰ, ਸੰਤ ਬਾਬਾ ਦਲਬੀਰ ਸਿੰਘ ਸੋਨੀ ਡੇਰਾ ਬਾਬਾ ਸ੍ਰੀ ਚੰਦ ਜੀ ਬੂੜੇਵਾਲ, ਸੰਤ ਬਾਬਾ ਜੈ ਸਿੰਘ ਡੇਰਾ ਬਾਬਾ ਸ਼੍ਰੀ ਚੰਦ ਜੀ ਮਹਿਮਦਵਾਲ, ਸੰਤ ਬਾਬਾ ਬਲਬੀਰ ਸਿੰਘ ਚੱਕ ਟੋਡਰਵਾਲ ਵਾਲੇ, ਬਾਬਾ ਅਮਰਜੀਤ ਸਿੰਘ, ਬਾਬਾ ਬਲਵਿੰਦਰ ਸਿੰਘ ਰੱਬ ਜੀ, ਬਾਬਾ ਮੰਗਲ ਸਿੰਘ ਆਦਿ ਵੱਲੋਂ ਸ਼ਿਰਕਤ ਕਰਦਿਆਂ ਸਮੁੱਚੀ ਸੰਗਤ ਨਗਰ ਠੱਟਾ ਨਵਾਂ ਨੂੰ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੂ ਘਰ ਵਿਖੇ ਸਮੁੱਚੇ ਨਗਰ ਦੀ ਚੜਦੀ ਕਲਾ,  ਆਪਸੀ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਸ਼ਿਰਕਤ ਕਰਨ ਤੇ ਸੰਤਾਂ ਮਹਾਂਪੁਰਸ਼ਾਂ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਦਾ ਸੰਤ ਬਾਬਾ ਹਰਜੀਤ ਸਿੰਘ,ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ ਠੱਟਾ ਨਵਾਂ ਵੱਲੋਂ ਦੁਸ਼ਾਲਾ ਤੇ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਨੂੰ ਤਿਆਰ ਕਰਨ ਵਿਚ ਸਹਿਯੋਗ ਕਰਨ ਵਾਲੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਠੱਟਾ ਨਵਾਂ ਵੱਲੋਂ ਸਨਮਾਨ ਕੀਤਾ ਗਿਆ। ਵਿਸ਼ਾਲ ਧਾਰਮਿਕ ਸਮਾਗਮ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਨਗਰ ਨਿਵਾਸੀ ਸੰਗਤਾਂ ਵੱਲੋਂ ਸ਼ਿਰਕਤ ਕੀਤੀ ਗਈ।ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਠੱਟਾ ਨਵਾਂ ਵੱਲੋਂ ਨਿਭਾਈ ਗਈ। ਇਸ ਮੌਕੇ ਗੁਰੂ ਘਰ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਵਾਸਤੇ ਚਾਹ, ਪਕੌੜੇ, ਮਠਿਆਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਸੰਗਤਾਂ ਵੱਲੋਂ ਤਿੰਨ ਦਿਨਾਂ ਤੋਂ ਨਿਰੰਤਰ ਨਿਸ਼ਕਾਮ ਸੇਵਾ ਕਰਦਿਆਂ ਗੁਰੂ ਘਰ ਤੋਂ ਲਾਹਾ ਪ੍ਰਾਪਤ ਕੀਤਾ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *