ਗੈਰ ਕਾਨੂੰਨੀ ਪੀਟਰ ਰੇਹੜੀਆਂ ਤੇ ਮੋਟਰਸਾਈਕਲ ਰੇਹੜੀਆਂ ਨੂੰ ਬੰਦ ਕਰਵਾਉਣ ਨੂੰ ਲੈ ਕੇ ਡੀਸੀ ਨੂੰ ਸੌਂਪਿਆ ਮੰਗ ਪੱਤਰ

Spread the love

ਸ਼੍ਰੀ ਮੁਕਤਸਰ ਸਾਹਿਬ, 27 ਅਗਸਤ ()- ਸ਼ਹੀਦ ਭਗਤ ਸਿੰਘ ਮਿੰਨੀ ਟਰਾਂਸਪੋਰਟ ਵੈਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਤਿਆਰ ਹੋ ਰਹੀਆਂ ਪੀਟਰ ਰੇਹੜੀਆਂ ਅਤੇ ਮੋਟਰਸਾਈਕਲ ਉੱਪਰ ਫਿੱਟ ਤਿੰਨ ਪਹੀਆਂ ਵਾਲੀਆਂ ਰੇਹੜੀਆਂ ਨੂੰ ਤੁਰੰਤ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ’ਤੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਉਹ ਟਾਟਾ ਏਸ ਅਤੇ ਪਿੱਕਅੱਪ ਵਾਹਨ ਕਰਜ਼ੇ ’ਤੇ ਖਰੀਦ ਕੇ ਕੰਮ ਕਰਦੇ ਹਨ ਅਤੇ ਪੰਜਾਬ ਸਰਕਾਰ ਨੂੰ ਬਣਦਾ ਟੈਕਸ ਵੀ ਅਦਾ ਕਰਦੇ ਹਨ। ਪਰ ਕੁਝ ਲੋਕ ਜੁਗਾੜੀ ਰੇਹੜੀਆਂ ਰਾਹੀਂ ਗੈਰ ਕਾਨੂੰਨੀ ਤਰੀਕੇ ਨਾਲ ਸਮਾਨ ਢੋ ਰਹੇ ਹਨ। ਇਸ ਕਾਰਨ ਨਾ ਸਿਰਫ਼ ਸਰਕਾਰ ਨੂੰ ਲੱਖਾਂ ਰੁਪਏ ਦਾ ਟੈਕਸ ਨੁਕਸਾਨ ਹੋ ਰਿਹਾ ਹੈ, ਸਗੋਂ ਸਾਡੇ ਵਰਗੇ ਟੈਕਸ ਦੇਣ ਵਾਲੇ ਟਰਾਂਸਪੋਰਟਰਾਂ ਦਾ ਕਾਰੋਬਾਰ ਵੀ ਠੱਪ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਐਸ.ਐਸ.ਪੀ. ਅਤੇ ਡਿਪਟੀ ਕਮਿਸ਼ਨਰ ਕੋਲ ਵੀ ਲਿਖਤੀ ਰੂਪ ਵਿੱਚ ਸ਼ਿਕਾਇਤਾਂ ਕੀਤੀਆਂ ਗਈਆਂ ਹਨ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਲਟ, ਨਜਾਇਜ਼ ਵਾਹਨਾਂ ਨੂੰ ਖੁੱਲ੍ਹਾ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੁਗਾੜੀ ਰੇਹੜੀਆਂ ਕੋਲ ਨਾ ਤਾਂ ਕੋਈ ਆਰਸੀ ਅਤੇ ਨਾ ਕੋਈ ਨੰਬਰ ਪਲੇਟ ਹੈ ਅਤੇ ਨਾ ਹੀ ਪ੍ਰਦੂਸ਼ਣ ਸਰਟੀਫਿਕੇਟ। ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਸਰਕਾਰ ਇਨ੍ਹਾਂ ਗੈਰ ਕਾਨੂੰਨੀ ਰੇਹੜੀਆਂ ’ਤੇ ਤੁਰੰਤ ਪਾਬੰਦੀ ਲਗਾਏ, ਜੁਗਾੜ ਵਾਹਨ ਤਿਆਰ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੁਰਾਣੀ ਟੈਕਸ ਪ੍ਰਣਾਲੀ ਨੂੰ ਮੁੜ ਲਾਗੂ ਕੀਤਾ ਜਾਵੇ। ਇਸ ਮੌਕੇ ’ਤੇ ਰਣਜੀਤ ਸਿੰਘ, ਸੁਖਪਾਲ ਸਿੰਘ, ਗੁਰਬਖਸ਼ ਸਿੰਘ, ਰਾਕੇਸ਼ ਚੌਧਰੀ, ਜਗਰਾਜ ਸਿੰਘ, ਧਰਮਪਾਲ, ਮੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਗੁਰਚਰਨ ਸਿੰਘ, ਪਾਲਾ, ਅਮ੍ਰਿਤਪਾਲ, ਪਰਮਿੰਦਰ ਸਿੰਘ, ਜਗਦੀਪ ਰਾਮ, ਪਰਮਜੀਤ ਸਿੰਘ, ਦਰਸ਼ਨ ਸਿੰਘ, ਸਤਵੀਰ ਸਿੰਘ ਆਦਿ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *