ਗ੍ਰੀਨ ਸਕੂਲ ਪ੍ਰੋਗਰਾਮ ਸਬੰਧੀ ਦੋ ਦਿਨਾਂ ਵਰਕਸ਼ਾਪ ਲਗਾਈ ਗਈ 

Spread the love

ਕਪੂਰਥਲਾ, 4 ਅਗਸਤ (ਕੌੜਾ)- ਪੰਜਾਬ ਸਟੇਟ ਕੌਸ਼ਲ ਫਾਰ ਸਾਇੰਸ ਐਂਡ ਟੈਕਨੋਲੋਜੀ ਅਤੇ ਰਾਜ ਵਿੱਦਿਅਕ ਖੋਜ ਸਿਖਲਾਈ ਸੰਸਥਾ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਹਰਜਿੰਦਰ ਸਿੰਘ ਜਿਲ੍ਹਾ ਸਿੱਖਿਆ ਅਫਸਰ (ਸ) ਕਪੂਰਥਲਾ ਦੇ ਹੁਕਮਾਂ ਅਧੀਨ ਅਤੇ ਪ੍ਰਿੰਸੀਪਲ ਆਸ਼ਾ ਰਾਣੀ ਦੀ ਯੋਗ ਅਗਵਾਈ ਹੇਠ ਗ੍ਰੀਨ ਸਕੂਲ ਪ੍ਰੋਗਰਾਮ ਸਬੰਧੀ ਦੋ ਦਿਨਾਂ ਵਰਕਸ਼ਾਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਵਿਖੇ ਲਗਾਈ ਗਈ। ਜਿਸ ਵਿੱਚ ਬਲਾਕ ਮਸੀਤਾਂ ਅਤੇ ਸੁਲਤਾਨਪੁਰ ਲੌਧੀ ਦੇ ਸਾਰੇ ਮਿਡਲ , ਹਾਈ ਅਤੇ ਸੈਕੰਡਰੀ ਸਕੂਲਾਂ ਦੇ ਈਕੋ ਕਲੱਬ ਇੰਨਚਾਰਜ ਅਧਿਆਪਕਾਂ ਨੇ ਸ਼ਿਰਕਤ ਕੀਤੀ। ਇਸ ਵਰਕਸ਼ਾਪ ਦੇ ਇੰਚਾਰਜ ਕੋਆਰਡੀਨੇਟਰ ਸ. ਜਸਪ੍ਰੀਤ ਸਿੰਘ ਮੰਗੂਪੁਰ ਅਤੇ ਸ. ਗੁਰਪ੍ਰੀਤ ਸਿੰਘ ਤਲਵੰਡੀ ਚੌਧਰੀਆਂ ਨੇ ਅਧਿਆਪਕਾਂ ਨੂੰ ਆਪਣੇ ਆਪਣੇ ਸਕੂਲਾਂ ਵਿੱਚ ਈਕੋ ਕਲੱਬ ਅਧੀਨ ਮਿਲਦੀਆਂ ਹਦਾਇਤਾਂ ਅਨੁਸਾਰ ਵਾਤਾਵਰਣ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਲਈ ਵਿਦਿਆਰਥੀਆਂ ਕੋਲੋ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਤੇ ਜੋਰ ਦਿੱਤਾ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਮੈਡਮ ਆਸ਼ਾ ਰਾਣੀ ਨੇ ਕਿਹਾ ਕਿ ਪੰਜਾਬ ਵਿੱਚ ਗ੍ਰੀਨ ਸਕੂਲ ਪ੍ਰੋਗਰਾਮ  ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ  ਦੀ ਇੱਕ ਪਹਿਲਕਦਮੀ ਹੈ ਜੋ ਸਕੂਲਾਂ ਨੂੰ ਵਿਦਿਆਰਥੀਆਂ ਦੀ ਅਗਵਾਈ ਵਾਲੇ ਆਡਿਟ ਰਾਹੀਂ ਵਾਤਾਵਰਣ ਪੱਖੋਂ ਵਧੇਰੇ ਟਿਕਾਊ ਬਣਨ ਲਈ ਉਤਸ਼ਾਹਿਤ ਕਰਦੀ ਹੈ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਵਰਗੇ ਖੇਤਰਾਂ ਵਿੱਚ ਆਪਣੇ ਸਕੂਲ ਦੇ ਸਰੋਤਾਂ ਦੀ ਖਪਤ ਦਾ ਮੁਲਾਂਕਣ ਕਰਨਾ ਸ਼ਾਮਲ ਹੈ।ਪੰਜਾਬ ਇਸ ਪ੍ਰੋਗਰਾਮ ਵਿੱਚ ਮੋਹਰੀ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਕੂਲ ਭਾਗ ਲੈ ਰਹੇ ਹਨ ਅਤੇ ਆਪਣੇ ਵਾਤਾਵਰਣ ਸੰਬੰਧੀ ਯਤਨਾਂ ਲਈ ਮਾਨਤਾ ਪ੍ਰਾਪਤ ਕਰ ਰਹੇ ਹਨ। ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਸਕੂਲ ਦੇ ਵਾਤਾਵਰਣ ਦੇ ਮੁਲਾਂਕਣ ਕਰਨ ਦਾ ਅਧਿਕਾਰ ਦਿੰਦਾ ਹੈ ਜਿਸ ਰਾਹੀਂ ਸਕੂਲ ਦੇ ਅੰਦਰ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਪ੍ਰਬੰਧਨ ਨੂੰ ਕਵਰ ਕਰਦੇ ਹਨ। ਇਹ ਪ੍ਰੋਗਰਾਮ ਸਕੂਲਾਂ ਨੂੰ ਸੁਧਾਰ ਲਈ ਖੇਤਰਾਂ ਦੀ ਪਛਾਣ ਕਰਕੇ ਅਤੇ ਟਿਕਾਊ ਅਭਿਆਸਾਂ ਨੂੰ ਲਾਗੂ ਕਰਕੇ ਬਿਹਤਰ ਵਾਤਾਵਰਣ ਪ੍ਰਬੰਧਕ ਬਣਨ ਵਿੱਚ ਮਦਦ ਕਰਦਾ ਹੈ।  ਇਹ ਪ੍ਰੋਗਰਾਮ ਸਰੋਤਾਂ ਦੀ ਬਰਬਾਦੀ ਨੂੰ ਘਟਾਉਣ ਲਈ ਵਿਹਾਰਕ ਗਤੀਵਿਧੀਆਂ ਅਤੇ ਵਿਹਾਰਕ ਹੱਲਾਂ ‘ਤੇ ਜ਼ੋਰ ਦਿੰਦਾ ਹੈ। ਸਰਕਾਰ ਵੱਲੋਂ ਸਕੂਲਾਂ ਦੇ ਵਧੀਆ ਪ੍ਰਾਪਤ ਨਤੀਜਿਆਂ ਦੇ ਆਧਾਰ ‘ਤੇ ਸਾਲ ਦਰ ਸਾਲ ਆਪਣੇ ਵਾਤਾਵਰਣ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ਅਤੇ ਅਜਿਹੇ ਪ੍ਰੋਗਰਾਮ ਨਿਰੰਤਰਣ ਚਲਦੇ ਰਹਿਣੇ ਚਾਹੀਦੇ ਹਨ। ਇਸ ਪ੍ਰੋਗਰਾਮ ਵਿੱਚ ਪ੍ਰਿੰਸੀਪਲ ਮੈਡਮ ਆਸ਼ਾ ਰਾਣੀ ਤੋਂ ਇਲਾਵਾ ਕੋਆਰਡੀਨੇਟਰ ਸ. ਜਸਪ੍ਰੀਤ ਸਿੰਘ ਮੰਗੂਪੁਰ ਅਤੇ ਸ. ਗੁਰਪ੍ਰੀਤ ਸਿੰਘ ਤਲਵੰਡੀ ਚੌਧਰੀਆਂ , ਮਨੋਜ ਸ਼ਰਮਾਂ ਕਰਮਜੀਤਪੁਰ, ਸੋਨਾ ਦੇਵੀ ਮੈਰੀਪੁਰ, ਰਾਜਵਿੰਦਰ ਕੌਰ ਸੰਧਾ , ਕਮਲਜੀਤ ਕੌਰ , ਅਮਨਦੀਪ ਕੌਰ ,ਮਨਪ੍ਰੀਤ ਕੌਰ ਸਰਾਏ ਜੱਟਾਂ, ਮਨਪ੍ਰੀਤ ਕਾਲਰੂ, ਦੀਪਕਾ ਚੌਹਾਨ ਮਸੀਤਾਂ, ਅਨੁਦੀਪ ਕੌਰ ਮੀਰੇ, ਦੀਕਸ਼ਾ ਸਾਬੂਵਾਲ, ਰੀਤੂ ਬਾਲਾ ਸ਼ਾਹਜਹਾਨਪੁਰ ,ਸੋਨਮ ਬਾਵਾ , ਜੋਤੀ ਸ਼ੇਰਪੁਰ ਦੋਨਾ, ਜਸਪ੍ਰੀਤ ਕੌਰ ਡਡਵਿੰਡੀ, ਪਵਨਜੌਤ ਕੌਰ ਦੀਪੇਵਾਲ, ਨੇਹਾ ਮੰਡਇੰਦਰਪੁਰ , ਨਵਪ੍ਰੀਤ ਕੌਰ ਵਾਟਾਂਵਾਲੀ ਸਮੇਤ ਸਮੂਹ ਅਧਿਆਪਕ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *