ਚੇਅਰਮੈਨ ਗੜ੍ਹੀ ਵਲੋਂ ਪੁਲੀਸ ਨੂੰ ਐੱਸਸੀ ਪਰਿਵਾਰ ਨਾਲ ਸੰਬਧਤ ਮਸਲਾ 72 ਘੰਟਿਆਂ ਅੰਦਰ ਹੱਲ ਕਰਨ ਦੇ ਨਿਰਦੇਸ

Spread the love
 ਤਪਾ ਮੰਡੀ/ਬਰਨਾਲਾ,  ਜੂਨ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਅੱਜ ਤਪਾ ਸਥਿਤ ਇੱਕ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰ ਨਾਲ ਹੋਈ ਕਥਿਤ ਵਧੀਕੀ ਦੇ ਮਾਮਲੇ ਦੀ ਪੜਤਾਲ ਲਈ ਇਥੇ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਐੱਸ ਕਮਿਸ਼ਨ ਰੁਪਿੰਦਰ ਸਿੰਘ ਸੀਤਲ ਅਤੇ ਗੁਲਜ਼ਾਰ ਸਿੰਘ ਵੀ ਪੁੱਜੇ। ਇਸ ਮੌਕੇ ਚੇਅਰਮੈਨ ਗੜ੍ਹੀ ਨੇ ਸ਼ਿਕਾਇਤਕਰਤਾ ਅਤੇ ਦੂਜੀ ਧਿਰ ਦੇ ਵਿਅਕਤੀਆਂ ਨਾਲ ਮੁਲਾਕਾਤ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰੀਤਮ ਸਿੰਘ ਨੇ ਕੁਝ ਲੋਕਾਂ ‘ਤੇ ਉਨ੍ਹਾਂ ਵਿਰੁੱਧ ਅਪਮਾਨਜਨਕ ਜਾਤੀਵਾਦੀ ਭਾਸ਼ਾ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਸ਼੍ਰੀ ਗੜ੍ਹੀ ਨੇ ਅੱਗੇ ਕਿਹਾ ਕਿ ਇਹ ਜ਼ਮੀਨੀ/ਗਲੀ ਦੇ ਰਸਤੇ ਨੂੰ ਲੈ ਕੇ ਵਿਵਾਦ ਹੈ।  ਚੇਅਰਮੈਨ ਗੜ੍ਹੀ ਨੇ ਬਰਨਾਲਾ ਪੁਲਿਸ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਦੋਵਾਂ ਧਿਰਾਂ ਦੀ ਗੱਲ ਸੁਣੀ ਜਾਵੇ ਅਤੇ ਅਗਲੇ 72 ਘੰਟਿਆਂ ਦੇ ਅੰਦਰ ਮਸਲਾ ਹੱਲ ਕੀਤਾ ਜਾਵੇ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਬਰਾਬਰ ਅਧਿਕਾਰ ਅਤੇ ਮੌਕੇ ਮਿਲਣ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਵਧੀਕੀ ਜਾਂ ਅੱਤਿਆਚਾਰ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਇਸ ਮੌਕੇ ਜ਼ਿਲ੍ਹਾ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਿੰਦਰਜੀਤ ਸਿੰਘ, ਤਹਿਸੀਲਦਾਰ ਅਵਤਾਰ ਸਿੰਘ, ਐਸਪੀ ਰਾਜੇਸ਼ ਛਿੱਬਰ, ਡੀ ਐੱਸ ਪੀ ਤਪਾ ਗੁਰਬਿੰਦਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *