ਚੇਅਰਮੈਨ ਜਗਦੀਪ ਸੰਧੂ ਵੱਲੋਂ ਪਿੰਡ ਕੋਟਲੀ ਸੰਘਰ ਦਾ ਕੀਤਾ ਦੌਰਾ

Spread the love

ਸ੍ਰੀ ਮੁਕਤਸਰ ਸਾਹਿਬ, 04 ਸਤੰਬਰ ()- ਪੰਜਾਬ ਐਗਰੋ ਫੂਡ ਕਾਰਪੋਰੇਸ਼ਨ ਦੇ ਚੇਅਰਮੈਨ ਜਗਦੀਪ ਸਿੰਘ ਸੰਧੂ ਵੱਲੋਂ ਵੀਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਲੀ ਸੰਘਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਪਿੰਡ ਵਾਸੀਆਂ ਨੇ ਚੇਅਰਮੈਨ ਜਗਦੀਪ ਸੰਧੂ ਨੂੰ ਦੱਸਿਆ ਕਿ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਪਿੰਡ ਦੇ ਚੁਫ਼ੇਰੇ ਪਾਣੀ ਭਰ ਗਿਆ ਹੈ। ਪਿੰਡ ਦੇ ਛੱਪੜ ਓਵਰਫਲੋ ਹੋ ਗਏ ਹਨ ਜਿਸਤੋਂ ਬਾਅਦ ਪਾਣੀ ਲੋਕਾਂ ਦੇ ਘਰਾਂ ’ਚ ਦਾਖ਼ਲ ਹੋ ਗਿਆ। ਮੀਂਹ ਕਾਰਨ ਪਿੰਡ ’ਚ ਕੁਝ ਘਰਾਂ ਦੀਆਂ ਛੱਤਾਂ ਵੀ ਡਿੱਗ ਗਈਆਂ ਹਨ। ਇਸਤੋਂ ਇਲਾਵਾ ਮੀਂਹ ਦਾ ਪਾਣੀ ਫ਼ਸਲਾਂ ’ਚ ਭਰ ਜਾਣ ਕਾਰਨ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਹੋਣ ਦਾ ਡਰ ਸਤਾਅ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਕਿ ਜਲਦ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਤਾਂ ਜੋ ਹੋਰ ਨੁਕਸਾਨ ਤੋਂ ਬਚਾਅ ਹੋ ਸਕੇ। ਇਸ ਦੌਰਾਨ ਜਗਦੀਪ ਸਿੰਘ ਸੰਧੂ ਨੇ ਜਿੱਥੇ ਪਾਣੀ ਦੀ ਨਿਕਾਸੀ ਲਈ ਡੀਸੀ ਨਾਲ ਮੁਲਾਕਾਤ ਕਰਕੇ ਇਸਦਾ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਉੱਥੇ ਹੀ ਪੂਰੇ ਪਿੰਡ ਦਾ ਦੌਰਾ ਕੀਤਾ ਅਤੇ ਗਰੀਬ ਘਰਾਂ ’ਚ ਜਾ ਕੇ ਜਿਨ੍ਹਾਂ ਲੋਕਾਂ ਦੇ ਮਕਾਨ ਡਿੱਗੇ ਸਨ ਦਾ ਹਾਲ ਜਾਣਿਆਂ। ਉਨ੍ਹਾਂ ਗਰੀਬ ਮਜ਼ਦੂਰ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਨਾਲ ਤਾਲ-ਮੇਲ ਕਰਕੇ ਜਲਦ ਹੀ ਨੁਕਸਾਨੇ ਮਕਾਨਾਂ ਸਬੰਧੀ ਪਰਿਵਾਰਾਂ ਨੂੰ ਸਰਕਾਰੀ ਸਹਾਇਤਾ ਦੁਆਈ ਜਾਵੇਗੀ। ਇਸ ਮੌਕੇ ਬਿਕਰਮ ਸਿੰਘ ਔਲਖ, ਜਸਕਰਨ ਸਿੰਘ ਔਲਖ, ਪੰਚ ਸੁਖਮੰਦਰ ਸਿੰਘ ਉਰਫ਼ ਬਿੱਟਾ, ਬਲਦੇਵ ਸਿੰਘ, ਪਿਆਰੇ ਲਾਲ, ਕੱਦਾ ਸਿੰਘ, ਪਾਲਾ ਸਿੰਘ, ਪ੍ਰਗਟ ਸਿੰਘ, ਅਰਜਨ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *