ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਅਲੌਹਰਾਂ ਕਲਾਂ ਵਿਖੇ ਸੋਨੂੰ ਢਿੱਲੋਂ ਕਨੇਡਾ ਦੇ ਗ੍ਰਹਿ ਪੁੱਜਣ ਤੇ ਕੀਤਾ ਵਿਸ਼ੇਸ਼ ਸਨਮਾਨ ਕਰਦੇ

Spread the love
ਨਾਭਾ, 11ਅਪ੍ਰੈਲ ਗੁਰਪ੍ਰੀਤ ਸਿੰਘ (ਬਰਸਟ)ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਨਾਭਾ ਦੇ ਹੋਣਹਾਰ ਨੌਜਵਾਨ ਆਗੂ ਜੱਸੀ ਸੋਹੀਆਂ ਵਾਲਾ ਨੇ ਪਿੰਡ ਅਲੌਹਰਾਂ ਕਲਾਂ ਵਿਖੇ ਸ. ਜਗਰੂਪ ਸਿੰਘ ਢਿੱਲੋਂ ਅਤੇ ਸੋਨੂੰ ਢਿੱਲੋਂ ਕਨੇਡਾ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨਵੇਂ ਯੁੱਗ ਦੀ ਸ਼ੁਰੂਆਤ ਹੈ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦੂਰਦਰਸ਼ੀ ਉਪਰਾਲਿਆਂ ਸਦਕਾ ਸਿੱਖਿਆ ਖੇਤਰ ‘ਚ ਪੰਜਾਬ ਲਗਾਤਾਰ ਬੁਲੰਦੀਆਂ ਹਾਸਲ ਕਰ ਰਿਹਾ ਹੈ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।‌ ਇਸ ਮੌਕੇ ਸ. ਜਗਰੂਪ ਸਿੰਘ ਢਿੱਲੋਂ, ਮਾਤਾ ਗੁਰਮੀਤ ਕੌਰ ਅਤੇ ਤਰਨਜੀਤ ਕੌਰ ਢਿੱਲੋਂ ਵਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੋਕੇ ਹੋਰਨਾਂ ਤੋਂ ਇਲਾਵਾ ਬਹਾਦਰ ਸਿੰਘ ਸਰਪੰਚ, ਹਰਜਿੰਦਰ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਜੋਗਾ, ਦਲੇਰ ਸਿੰਘ ਪੰਚ, ਦਰਸ਼ਨ ਸਿੰਘ ਮਾਨ, ਯੂਥ ਆਗੂ ਲਾਡੀ ਖਹਿਰਾ, ਅਵਤਾਰ ਸਿੰਘ ਨੰਬਰਦਾਰ, ਸ਼ਿੰਦਰਪਾਲ ਸਿੰਘ ਪੰਚ, ਜਸਕਰਨਵੀਰ ਸਿੰਘ ਤੇਜੇ ਤੇ ਗੁਰਸੇਵਕ ਸਿੰਘ ਆਦਿ ਵੀ ਮੌਜੂਦ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *