ਚੰਦਭਾਨ : ਜ਼ਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਪ੍ਰਸ਼ਾਸਨ ਦੁਆਰਾ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਕੀਤੀ ਜਾ ਰਹੀ ਟਾਲ ਮਟੋਲ

Spread the love

ਜੈਤੋ 30 ਮਾਰਚ (ਮਨਜੀਤ ਸਿੰਘ ਢੱਲਾ)-ਚੰਦਭਾਨ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਪ੍ਰਸ਼ਾਸਨ ਦੁਆਰਾ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਕੀਤੀ ਜਾ ਰਹੀ ਟਾਲ ਮਟੋਲ  3 ਅਪ੍ਰੈਲ ਨੂੰ ਐਸ ਐਸ ਪੀ ਦਫਤਰ ਫਰੀਦਕੋਟ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਵਜੋਂ ਪਿੰਡ ਸੇਵੇਵਾਲਾ ਤੇ ਚੰਦਭਾਨ ਵਿਖੇ ਮਜ਼ਦੂਰਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਹਨਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਦੇ ਕਨਵੀਨਰ ਮੰਗਾ ਸਿੰਘ ਵੈਰੋਕੇ, ਖਜਾਨਚੀ ਗੁਰਪਾਲ ਸਿੰਘ ਨੰਗਲ, ਪ੍ਰੈਸ ਸਕੱਤਰ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ, ਸਿਕੰਦਰ ਸਿੰਘ ਅਜਿੱਤਗਿੱਲ, ਸੁਖਪਾਲ ਸਿੰਘ ਖਿਆਲੀ ਵਾਲਾ ਤੇ ਅਮੀ ਲਾਲ਼ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਆਖਿਆ ਕਿ ਮਜ਼ਦੂਰਾਂ ਉਤੇ ਫਾਇਰਿੰਗ ਕਰਨ ਵਾਲੇ ਸ਼ੈਲਰ ਮਾਲਕ ਗਮਦੂਰ ਸਿੰਘ ਤੇ ਹਰਵਿੰਦਰ ਸਿੰਘ ਨੂੰ ਹਲਕਾ ਵਿਧਾਇਕ ਅਮੋਲਕ ਸਿੰਘ ਸਰਪ੍ਰਸਤੀ ਕਾਰਨ ਜ਼ਿਲ੍ਹਾ ਪੁਲਿਸ ਵੱਲੋਂ ਇਰਾਦਾ ਕਤਲ ਤੇ ਐਸ ਸੀ ਐਸ ਟੀ ਐਕਟ ਦਾ ਪਰਚਾ ਦਰਜ ਹੋਣ ਦੇ ਬਾਵਜੂਦ ਲੰਮਾ ਸਮਾਂ ਗਿਰਫ਼ਤਾਰ ਨਾ ਕਰਕੇ ਹਾਈਕੋਰਟ ਚੋਂ ਰਾਹਤ ਦੁਆਈ ਗਈ ਹੈ। ਉਹਨਾਂ ਆਖਿਆ ਕਿ ਪੁਲਿਸ ਵੱਲੋਂ ਭਾਵੇਂ ਸ਼ੈਲਰ ਮਾਲਕ ਗਮਦੂਰ ਸਿੰਘ ਤੇ ਹਰਵਿੰਦਰ ਸਿੰਘ ਵਗੈਰਾ ਤੇ ਪਰਚਾ ਵੀ ਪੀੜਤ ਮਜ਼ਦੂਰਾਂ ਦੇ ਬਿਆਨਾਂ ਤੇ ਕਰਨ ਦੀ ਬਜਾਏ ਪੁਲਿਸ ਮੁਲਾਜ਼ਮ ਦੇ ਬਿਆਨਾਂ ਤੇ ਹੀ ਦਰਜ਼ ਕੀਤਾ ਗਿਆ ਜਦੋਂ ਕਿ ਕੀਤੇ ਵਾਅਦੇ ਅਨੁਸਾਰ ਪੀੜਤ ਮਜ਼ਦੂਰਾਂ ਵੱਲੋਂ ਦਿੱਤੇ ਬਿਆਨਾਂ ਨੂੰ ਅਜੇ ਤੱਕ ਵੀ ਰਿਕਾਰਡ ਤੇ ਨਹੀਂ ਲਿਆਂਦਾ ਗਿਆ ਅਤੇ ਨਾ ਹੀ ਇਹਨਾਂ ਬਿਆਨਾਂ ਮੁਤਾਬਿਕ ਧਰਾਵਾਂ ਚ ਵਾਧਾ ਕਰਨ ਤੋਂ ਇਲਾਵਾ ਹੋਰਨਾਂ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ। ਉਹਨਾਂ ਆਖਿਆ ਕਿ ਭਾਵੇਂ ਗਿਰਫ਼ਤਾਰ 41 ਮਜ਼ਦੂਰਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਾਉਣ , ਸ਼ੈਲਰ ਮਾਲਕਾਂ ਖ਼ਿਲਾਫ਼ ਇਰਾਦਾ ਕਤਲ ਤੇ ਐਸ ਸੀ ਐਸ ਟੀ ਐਕਟ ਤਹਿਤ ਕੇਸ ਦਰਜ ਕਰਾਉਣ ਤੋਂ ਇਲਾਵਾ ਜ਼ਖਮੀਆਂ ਦਾ ਸਰਕਾਰੀ ਖਰਚੇ ਤੇ ਇਲਾਜ ਕਰਾਉਣ ਵਰਗੀਆਂ ਮੰਗਾਂ ਲਾਗੂ ਕਰਵਾ ਕੇ ਐਕਸ਼ਨ ਕਮੇਟੀ ਵੱਲੋਂ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਗਈ ਹੈ  ਪਰ ਪ੍ਰਸ਼ਾਸਨ ਵੱਲੋਂ ਮਜ਼ਦੂਰਾਂ ਉੱਤੇ ਦਰਜ਼ ਕੇਸ ਵਾਪਸ ਲੈਣ ਦਾ ਵਾਅਦਾ ਅਜੇ ਤੱਕ ਵੀ ਪੂਰਾ ਨਹੀਂ ਕੀਤਾ ਗਿਆ। ਉਹਨਾਂ ਇਹ ਵੀ ਦੋਸ਼ ਲਾਇਆ ਕਿ ਫਾਇਰਿੰਗ ਤੇ ਕੁੱਟਮਾਰ ਕਾਰਨ ਜ਼ਖ਼ਮੀ ਹੋਏ ਅਤੇ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਜੇਰੇ ਇਲਾਜ ਰਹੇ ਪੀੜਤਾਂ ਦੀ ਮੈਡੀਕਲ ਰਿਪੋਰਟ ਵੀ ਅਜੇ ਤੱਕ ਰਿਕਾਰਡ ਤੇ ਨਹੀਂ ਲਿਆਂਦੀ ਗਈ ਤਾਂ ਜ਼ੋ ਦੋਸ਼ੀਆਂ ਨੂੰ ਹਾਈਕੋਰਟ ਤੋਂ ਪੱਕੀ ਜ਼ਮਾਨਤ ਮਿਲ ਸਕੇ। ਉਹਨਾਂ ਆਖਿਆ ਕਿ ਹਲਕਾ ਵਿਧਾਇਕ ਅਮੋਲਕ ਸਿੰਘ ਦੀ ਸਰਪ੍ਰਸਤੀ ਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ ਕਾਰਨ ਹੀ ਨਾਮਜ਼ਦ ਦੋਸ਼ੀ ਗਮਦੂਰ ਸਿੰਘ ਵੱਲੋਂ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਚਾਰਾਜੋਈ ਕਰ ਰਹੇ ਚੰਦਭਾਨ ਦੇ ਮਜ਼ਦੂਰ ਆਗੂਆਂ ਨੂੰ  ਧਮਕੀਆਂ  ਦੇਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਹਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਉਹ 3 ਅਪ੍ਰੈਲ ਦੇ ਧਰਨੇ ਚ ਪਰਿਵਾਰਾਂ ਸਮੇਤ ਸ਼ਾਮਲ ਹੋਣ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *